ਫ਼ਾਜ਼ਿਲਕਾ, 4 ਅਗਸਤ-ਜ਼ਿਲਾ ਮੈਜਿਸਟਰੇਟ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਫ਼ਾਜ਼ਿਲਕਾ ਵਿਚ ਪੈਂਦੇ ਅੰਤਰ ਰਾਸ਼ਟਰੀ ਬਾਰਡਰ ਏਰੀਆ ਦੇ ਨਾਲ ਲਗਦੇ 4 ਕਿਲੋਮੀਟਰ ਦੇ ਏਰੀਏ ਵਿਚ ਪਾਕਿਸਤਾਨੀ ਸਿਮ ਰੱਖਣ ਅਤੇ ਵਰਤੋਂ ਕਰਨ ’ਤੇ ਪਾਬੰਦੀ ਲਗਾਈ ਹੈ। ਜ਼ਿਲਾ ਫ਼ਾਜ਼ਿਲਕਾ ਵਿਚ ਅਮਨ ਅਤੇ ਕਾਨੂੰਨ ਦੀ ਸਥਿਤੀ ਅਤੇ ਰਾਸ਼ਟਰੀ ਸੁਰੱਖਿਆ ਨੂੰ ਕਾਇਮ ਰੱਖਣ ਇਹ ਹੁਕਮ ਜਾਰੀ ਕੀਤੇ ਗਏ ਹਨ।
ਜ਼ਿਲਾ ਮੈਜਿਸਟਰੇਟ ਨੇ ਫੋਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ 2) ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਫਾਜ਼ਿਲਕਾ ਦੀ ਹਦੂਦ ਅੰਦਰ ਮੈਰਿਜ ਪੈਲੇਸ ’ਤੇ ਹਰ ਕਿਸਮ ਦਾ ਅਸਲਾ ਲੈ ਕੇ ਜਾਣ ’ਤੇ ਮਨਾਹੀ ਦੇ ਹੁਕਮ ਕੀਤੇ ਹਨ। ਉਨਾਂ ਕਿਹਾ ਕਿ ਆਮ ਦੇਖਣ ਵਿਚ ਆਉਂਦਾ ਹੈ ਕਿ ਮੈਰਿਜ ਪੈਲੇਸਾਂ ਵਿਚ ਲੋਕ ਅਸਲਾ ਲੈ ਕੇ ਜਾਂਦੇ ਹਨ ਅਤੇ ਜੋਸ਼ ਵਿਚ ਅਕਸਰ ਹੀ ਫਾਇਰਿੰਗ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਜਿਸ ਨਾਲ ਕਈ ਵਾਰ ਅਣਸੁਖਾਵੀ ਘਟਨਾ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ। ਇਸ ਲਈ ਮੈਰਿਜ ਪੈਲੇਸਾਂ ਵਿਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਮੈਰਿਜ ਪੈਲੇਸਾਂ ਵਿਚ ਅਸਲਾ ਲੈ ਕੇ ਜਾਣ ’ਤੇ ਪਾਬੰਦੀ ਲਗਾਈ ਜਾਂਦੀ ਹੈ।
ਜ਼ਿਲਾ ਮੈਜਿਸਟਰੇਟ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਫਾਜ਼ਿਲਕਾ ਦੀ ਸੀਮਾਵਾਂ ਅੰਦਰ ਆਮ ਲੋਕਾਂ ਦੇ ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖਰੀਦ, ਵੇਚ ਅਤੇ ਵਰਤੋਂ ਕਰਨ ਤੇ ਪਾਬੰਦੀ ਲਗਾਈ ਹੈ। ਉਨਾਂ ਕਿਹਾ ਕਿ ਭਾਰਤ ਵਿਚ ਮਿਲਟਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਮਿਲਟਰੀ ਰੰਗ ਦੀ ਵਰਦੀ ਪਹਿਨੀ ਜਾਂਦੀ ਹੈ ਅਤੇ ਮਿਲਟਰੀ ਰੰਗ ਦੇ ਵਹੀਕਲਾਂ ਜਿਵੇਂ ਜੀਪਾਂ, ਮੋਟਰਸਾਈਕਲਾਂ, ਟਰੱਕਾਂ ਆਦਿ ਦੀ ਵਰਤੋਂ ਕੀਤੀ ਜਾਂਦੀ ਹੈ। ਪ੍ਰੰਤੂ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਮਿਲਟਰੀ ਰੰਗ ਦੀਆਂ ਵਰਦੀਆਂ/ ਵਹੀਕਲਾਂ ਦਾ ਗਲਤ ਇਸਤੇਮਾਲ ਕਰਕੇ ਦੇਸ਼ ਅੰਦਰ ਅਮਨ ਅਤੇ ਸ਼ਾਂਤੀ ਵਿਚ ਖਲੱਲ ਪੈਦਾ ਕਰਕੇ ਮਾਨਵ ਜੀਵਨ ਹੋਂਦ ਨੂੰ ਖਤਰਾ ਪੈਦਾ ਕੀਤਾ ਜਾਂਦਾ ਹੈ। ਇਹ ਹੁਕਮ 30 ਸਤੰਬਰ 2020 ਤੱਕ ਲਾਗੂ ਰਹਿਣਗੇ।