• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਬਲਬੀਰ ਸਿੰਘ ਸਿੱਧੂ ਵਲੋਂ ਮੋਹਾਲੀ ਸ਼ਹਿਰ ਦੀਆਂ ਕਈ ਮਾਰਕੀਟਾਂ ਵਿਚ ਵਿਕਾਸ ਕਾਰਜਾਂ ਦੀ ਸ਼ੁਰੂਆਤ

Asli Punjabi by Asli Punjabi
August 5, 2020
in Top Stories
0
ਬਲਬੀਰ ਸਿੰਘ ਸਿੱਧੂ ਵਲੋਂ ਮੋਹਾਲੀ ਸ਼ਹਿਰ ਦੀਆਂ ਕਈ ਮਾਰਕੀਟਾਂ ਵਿਚ ਵਿਕਾਸ ਕਾਰਜਾਂ ਦੀ ਸ਼ੁਰੂਆਤ
587
SHARES
3.3k
VIEWS
Share on FacebookShare on TwitterShare on Whatsapp

ਐਸ.ਏ.ਐਸ. ਨਗਰ, 05 ਅਗਸਤ 2020: ਮੋਹਾਲੀ ਸ਼ਹਿਰ ਵਿਚ ਜੰਗੀ ਪੱਧਰ ‘ਤੇ ਚੱਲ ਰਹੇ ਵਿਕਾਸ ਕਾਰਜਾਂ ਦੀ ਲੜੀ ਨੂੰ ਜਾਰੀ ਰੱਖਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਸ਼ਹਿਰ ਦੀਆਂ ਵੱਖ-ਵੱਖ ਮਾਰਕੀਟਾਂ ਦੇ ਨਵੀਨੀਕਰਨ ਦੇ ਕੰਮਾਂ ਦੀ ਸ਼ੁਰੂਆਤ ਕਰਵਾਈ। ਸਿਹਤ ਮੰਤਰੀ ਸ. ਸਿੱਧੂ ਨੇ ਹਲਕਾ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਸ੍ਰੀ ਮਨੀਸ਼ ਤਿਵਾੜੀ ਸਮੇਤ ਉਘੇ ਕਾਂਗਰਸੀ ਆਗੂਆਂ ਅਤੇ ਅਧਿਕਾਰੀਆਂ ਦੀ ਮੌਜੂਦਗੀ ਵਿਚ ਕਹੀ ਨਾਲ ਟੱਕ ਲਾ ਕੇ ਦੋ ਮਾਰਕੀਟਾਂ ਵਿਚ ਨੀਂਹ-ਪੱਥਰ ਰੱਖੇ ਅਤੇ ਇਕ ਮਾਰਕੀਟ ਵਿਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ।

ਇਸ ਮੌਕੇ ਗੱਲਬਾਤ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੁਚੱਜੀ ਅਤੇ ਗਤੀਸ਼ੀਲ ਅਗਵਾਈ ਹੇਠ ਸ਼ਹਿਰ ਦੀਆਂ ਮਾਰਕੀਟਾਂ ਦਾ ਮੂੰਹ-ਮੁਹਾਂਦਰਾ ਬਦਲਣ ਦਾ ਕੰਮ ਜੰਗੀ ਪੱਧਰ ‘ਤੇ ਚੱਲ ਰਿਹਾ ਹੈ। ਉਨ੍ਹਾਂ ਦਸਿਆ ਕਿ ਫ਼ੇਜ਼ 1, ਫ਼ੇਜ਼ 2, 3ਬੀ2 ਅਤੇ ਫ਼ੇਜ਼ 5 ਦੀਆਂ ਮਾਰਕੀਟਾਂ ਵਿਚ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ‘ਤੇ ਲਗਭਗ ਇਕ ਕਰੋੜ ਰੁਪਏ ਦੀ ਲਾਗਤ ਆਵੇਗੀ। ਇਨ੍ਹਾਂ ਵਿਕਾਸ ਕਾਰਜਾਂ ਵਿਚ ਫ਼ੇਜ਼ 1 ਅਤੇ 2 ਵਿਚ ਪੇਵਰ ਬਲਾਕ ਲਾਉਣਾ, ਪਾਰਕਿੰਗ ਅਤੇ ਪਾਰਕ ਦਾ ਵਿਕਾਸ, ਨਵੀਆਂ ਐਮ.ਐਸ. ਗਰਿੱਲਾਂ ਅਤੇ ਕੰਧ ਦਾ ਨਿਰਮਾਣ, ਵੱਖ-ਵੱਖ ਮੁਰੰਮਤ ਕਾਰਜ, ਫ਼ੇਜ਼ 5 ਅਤੇ 3ਬੀ2 ਵਿਚ ਫ਼ੁੱਟਪਾਥ ਦਾ ਨਿਰਮਾਣ ਅਤੇ ਬੁਨਿਆਦੀ ਢਾਂਚੇ ਦੇ ਸੁਧਾਰ ਸਮੇਤ ਵੱਖ-ਵੱਖ ਕੰਮ ਸ਼ਾਮਲ ਹਨ।

You might also like

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਸਿਹਤ ਮੰਤਰੀ ਨੇ ਆਖਿਆ, ‘ਮਾਰਕੀਟਾਂ ਦਾ ਮੂੰਹ-ਮੁਹਾਂਦਰਾ ਬਦਲਣ ਦਾ ਸਿਲਸਿਲਾ ਪਿਛਲੇ ਦਿਨੀਂ ਫ਼ੇਜ਼ 11 ਦੀ ਮਾਰਕੀਟ ਤੋਂ ਸ਼ੁਰੂ ਹੋਇਆ ਸੀ ਜਿਹੜਾ ਸ਼ਹਿਰ ਦੀਆਂ ਸਾਰੀਆਂ ਮਾਰਕੀਟਾਂ ਤਕ ਚਲਾਇਆ ਜਾਵੇਗਾ। ਸਾਡਾ ਟੀਚਾ ਹੈ ਕਿ ਸਮਾਂਬੱਧ ਅਤੇ ਸੁਚੱਜੇ ਢੰਗ ਨਾਲ ਸ਼ਹਿਰ ਦੀਆਂ ਸਾਰੀਆਂ ਮਾਰਕੀਟਾਂ ਦੀ ਦਸ਼ਾ ਅਤੇ ਦਿਸ਼ਾ ਬਦਲ ਦਿੱਤੀ ਜਾਵੇ ਤੇ ਇਸ ਟੀਚੇ ਦੀ ਪ੍ਰਾਪਤੀ ਲਈ ਉਹ ਦਿਨ-ਰਾਤ ਯਤਨਸ਼ੀਲ ਹਨ।’ ਇਸ ਮੌਕੇ ਮਾਰਕੀਟ ਕਮੇਟੀ ਦੇ ਅਹੁਦੇਦਾਰਾਂ ਨੇ ਸਿਹਤ ਮੰਤਰੀ ਦਾ ਸਨਮਾਨ ਵੀ ਕੀਤਾ।

ਸ. ਸਿੱਧੂ ਨੇ ਕਿਹਾ ਕਿ ਭਾਵੇਂ ਸੂਬਾ ‘ਕੋਰੋਨਾ ਵਾਇਰਸ’ ਦੀ ਮਹਾਂਮਾਰੀ ਨਾਲ ਜੂਝ ਰਿਹਾ ਹੈ ਜਿਸ ਕਾਰਨ ਆਰਥਕ ਤੰਗੀ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ ਪਰ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਜਾਰੀ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਕਿਹਾ ਕਿ ਮੋਹਾਲੀ ਸ਼ਹਿਰ ਦੀਆਂ ਮਾਰਕੀਟਾਂ ਦਾ ਕਾਇਆਕਲਪ ਉਨ੍ਹਾਂ ਦੀਆਂ ਸਿਖਰਲੀਆਂ ਤਰਜੀਹਾਂ ਵਿਚ ਸ਼ਾਮਲ ਹੈ ਜਿਸ ਲਈ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਪਹਿਲਾਂ ਹੀ ਜਾਰੀ ਕੀਤੀਆਂ ਜਾ ਚੁਕੀਆਂ ਹਨ। ਸਿਹਤ ਮੰਤਰੀ ਨੇ ਕਿਹਾ ਕਿ ਅੱਜ ਸ਼ੁਰੂ ਕੀਤੇ ਕੰਮਾਂ ਨੂੰ ਛੇਤੀ ਤੋਂ ਛੇਤੀ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਹਦਾਇਤਾਂ ਕਰ ਦਿਤੀਆਂ ਗਈਆਂ ਹਨ ਅਤੇ ਇਨ੍ਹਾਂ ਕੰਮਾਂ ਵਿਚ ਵਰਤੀ ਜਾਣ ਵਾਲੀ ਸਮੱਗਰੀ ਉੱਚ ਪਾਏ ਦੀ ਹੋਵੇਗੀ।

ਇਸ ਮੌਕੇ ਗੱਲਬਾਤ ਕਰਦਿਆਂ ਸੰਸਦ ਮੈਂਬਰ ਸ੍ਰੀ ਮਨੀਸ਼ ਤਿਵਾੜੀ ਨੇ ਕਿਹਾ ਕਿ ਸੂਬੇ ਦੀ ਕਾਂਗਰਸ ਸਰਕਾਰ ਦਾ ਮੁੱਖ ਟੀਚਾ ਸ਼ਹਿਰਾਂ ਅਤੇ ਪਿੰਡਾਂ ਦਾ ਬਰਾਬਰ ਅਤੇ ਚੌਤਰਫ਼ਾ ਵਿਕਾਸ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਸੱਤਾ ਵਿਚ ਆਉਣ ਮਗਰੋਂ ਹੀ ਵਿਕਾਸ ਕਾਰਜਾਂ ਦੀ ਜੰਗੀ ਪੱਧਰ ‘ਤੇ ਸ਼ੁਰੂਆਤ ਕਰ ਦਿਤੀ ਗਈ ਸੀ ਜਿਨ੍ਹਾਂ ਵਿਚੋਂ ਬਹੁਤੇ ਵਿਕਾਸ ਕਾਰਜ ਮੁਕੰਮਲ ਹੋ ਚੁਕੇ ਹਨ ਅਤੇ ਬਾਕੀ ਮੁਕੰਮਲ ਹੋਣ ਕੰਢੇ ਹਨ।

ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਅਤੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਕਮਲ ਗਰਗ ਕਮਿਸ਼ਨਰ, ਮੁਕੇਸ਼ ਗਰਗ ਐਸਸੀ, ਜੀ.ਐਸ. ਰਿਆੜ, ਭਾਰਤ ਭੂਸ਼ਣ ਮੈਣੀ, ਸੁਮਨ ਗਰਗ, ਕੁਲਜੀਤ ਸਿੰਘ ਬੇਦੀ, ਤਰਨਜੀਤ ਕੌਰ ਗਿੱਲ, ਨਛੱਤਰ ਸਿੰਘ- ਸਾਰੇ ਸਾਬਕਾ ਕੌਂਸਲਰ, ਜਸਪ੍ਰੀਤ ਸਿੰਘ ਗਿੱਲ ਪ੍ਰਧਾਨ ਬਲਾਕ ਕਾਂਗਰਸ ਕਮੇਟੀ, ਬਲਜੀਤ ਕੌਰ, ਰੁਪਿੰਦਰ ਕੌਰ ਰੀਨਾ, ਸੁਨੀਲ ਕੁਮਾਰ ਪਿੰਕਾ, ਗੁਰਸਾਹਿਬ ਸਿੰਘ, ਪੀ ਐਸ ਵਿਰਦੀ, ਨਰਿੰਦਰ ਸਿੰਘ ਦਾਲਮ ਐਕਸੀਅਨ, ਸਤੀਸ਼ ਸੈਣੀ ਐਕਸੀਅਨ, ਹਰਪ੍ਰੀਤ ਸਿੰਘ ਐਕਸੀਅਨ, ਅਵਨੀਤ ਕੌਰ ਐਸਡੀਓ, ਸੁਨੀਲ ਸ਼ਰਮਾ ਐਸਡੀਓ, ਸੁਖਵਿੰਦਰ ਸਿੰਘ ਐਸਡੀਓ, ਧਰਮਿੰਦਰ ਸਿੰਘ ਜੇਈ, ਅਮਰੀਕ ਸਿੰਘ, ਜਤਿੰਦਰ ਸਿੰਘ ਭੱਟੀ, ਅਸ਼ੋਕ ਬਾਂਸਲ, ਨਵਨੀਤ ਤੋਖੀ, ਦਲਬੀਰ ਸਿੰਘ ਸੇਵਾਮੁਕਤ ਕਾਨੂੰਗੋ ਅਤੇ ਵੱਖ ਵੱਖ ਮਾਰਕੀਟ ਕਮੇਟੀਆਂ ਦੇ ਅਹੁਦੇਦਾਰ ਤੇ ਸ਼ਹਿਰ ਦੇ ਪਤਵੰਤੇ ਮੌਜੂਦ ਸਨ।

Previous Post

ਕੈਨੇਡਾ: ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 86 ਵਾਂ ਜਨਮ ਦਿਨ ਮਨਾਇਆ

Next Post

ਭ੍ਰਿਸ਼ਟਾਚਾਰ ਤੋਂ ਮੁਕਤੀ,ਸਮੇਂ ਦੀ ਬੱਚਤ ਅਤੇ ਲੋਕਾਂ ਦੀ ਖੱਜਲ ਖੁਆਰੀ ਰੋਕਣ ਲਈ ਈ ਨਕਸ਼ਾ ਸਕੀਮ ਕਾਰਗਰ ਸਾਬਤ ਹੋ ਰਹੀ ਹੈ: ਡੀ.ਸੀ

Asli Punjabi

Asli Punjabi

Related Posts

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
Top Stories

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

by Asli Punjabi
March 18, 2026
ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Top Stories

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
March 18, 2026
ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ
Top Stories

ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ

by Asli Punjabi
March 18, 2026
CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ
Top Stories

CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ

by Asli Punjabi
March 12, 2026
Next Post
ਭ੍ਰਿਸ਼ਟਾਚਾਰ ਤੋਂ ਮੁਕਤੀ,ਸਮੇਂ ਦੀ ਬੱਚਤ ਅਤੇ ਲੋਕਾਂ ਦੀ ਖੱਜਲ ਖੁਆਰੀ ਰੋਕਣ ਲਈ ਈ ਨਕਸ਼ਾ ਸਕੀਮ ਕਾਰਗਰ ਸਾਬਤ ਹੋ ਰਹੀ ਹੈ: ਡੀ.ਸੀ

ਭ੍ਰਿਸ਼ਟਾਚਾਰ ਤੋਂ ਮੁਕਤੀ,ਸਮੇਂ ਦੀ ਬੱਚਤ ਅਤੇ ਲੋਕਾਂ ਦੀ ਖੱਜਲ ਖੁਆਰੀ ਰੋਕਣ ਲਈ ਈ ਨਕਸ਼ਾ ਸਕੀਮ ਕਾਰਗਰ ਸਾਬਤ ਹੋ ਰਹੀ ਹੈ: ਡੀ.ਸੀ

Recommended

ਕਿਸਾਨਾਂ ਦੀਆਂ ਮੰਗਾਂ ਜਾਇਜ਼, ਖੇਤੀਬਾੜੀ ਸਬੰਧੀ ਕਾਲੇ ਕਾਨੂੰਨ ਤੁਰੰਤ ਰੱਦ ਕਰੇ ਮੋਦੀ ਸਰਕਾਰ-ਪਰਨੀਤ ਕੌਰ

ਕਿਸਾਨਾਂ ਦੀਆਂ ਮੰਗਾਂ ਜਾਇਜ਼, ਖੇਤੀਬਾੜੀ ਸਬੰਧੀ ਕਾਲੇ ਕਾਨੂੰਨ ਤੁਰੰਤ ਰੱਦ ਕਰੇ ਮੋਦੀ ਸਰਕਾਰ-ਪਰਨੀਤ ਕੌਰ

January 9, 2021
ਵਿਅਤਨਾਮ ਵਿੱਚ 9 ਮੰਜ਼ਿਲਾ ਇਮਾਰਤ ਵਿੱਚ ਅੱਗ ਲੱਗਣ ਕਾਰਨ ਇੱਕ ਦਰਜਨ ਵਿਅਕਤੀਆਂ ਦੀ ਮੌਤ, 50 ਤੋਂ ਵੱਧ ਜ਼ਖਮੀ

ਵਿਅਤਨਾਮ ਵਿੱਚ 9 ਮੰਜ਼ਿਲਾ ਇਮਾਰਤ ਵਿੱਚ ਅੱਗ ਲੱਗਣ ਕਾਰਨ ਇੱਕ ਦਰਜਨ ਵਿਅਕਤੀਆਂ ਦੀ ਮੌਤ, 50 ਤੋਂ ਵੱਧ ਜ਼ਖਮੀ

September 13, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In