ਰੂਪਨਗਰ , 05 ਅਗਸਤ 2020: ਮਿਸ਼ਨ ਫਤਿਹ ਅਧੀਨ ਜਿੱਥੇ ਇੱਕ ਪਾਸੇ ਸਿਹਤ ਵਿਭਾਗ ਕੋਰੋਨਾ ਨਾਲ ਜੰਗ ਲੜ ਰਿਹਾ ਹੈ, ਉੱਥੇ ਦੂਜੇ ਪਾਸੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵੱਲੋਂ ਵੀ ਸਿਹਤ ਵਿਭਾਗ ਨੂੰ ਸਹਿਯੋਗ ਦਿੱਤਾ ਜਾ ਰਿਹਾ ਹੈ।ਇਸੇ ਲੜੀ ਤਹਿਤ ਲਾਇਨਜ ਕਲੱਬ (ਪਾਇਨੀਰ) ਅਤੇ ਲਾਇਨਜ ਕਲੱਬ ਰੂਪਨਗਰ ਵੱਲੋਂ ਸਿਵਲ ਸਰਜਨ ਰੂਪਨਗਰ ਡਾ. ਐਚ.ਐਨ.ਸ਼ਰਮਾ ਦੀ ਮੋਜੂਦਗੀ ਵਿੱਚ 100 ਪੀ.ਪੀ.ਈ. ਕਿੱਟਾਂ ਸਿਵਲ ਹਸਪਤਾਲ ਰੂਪਨਗਰ ਵਿਖੇ ਇਸਤੇਮਾਲ ਲਈ ਐਸ.ਐਮ.ਓ. ਸਿਵਲ ਹਸਪਤਾਲ ਰੂਪਨਗਰ ਡਾ. ਪਵਨ ਕੁਮਾਰ ਨੂੰ ਭੇਂਟ ਕੀਤੀਆਂ ਗਈਆਂ।ਇਸ ਮੋਕੇ ਸਿਵਲ ਸਰਜਨ ਰੂਪਨਗਰ ਵੱਲੋਂ ਕਲੱਬ ਦਾ ਧੰਨਵਾਦ ਕਰਦਿਆਂ ਕਿਹਾ ਕਿ ਨਿਸ਼ਚਿਤ ਰੂਪ ਵਿੱਚ ਇਹ ਕਿੱਟਾਂ ਕੋਰੋਨਾਂ ਦਾ ਇਲਾਜ ਕਰ ਰਹੇ ਸਟਾਫ ਦੀ ਜਰੂਰਤ ਪੂਰੀ ਕਰਨਗੀਆਂ। ਇਸ ਮੋਕੇ ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਵਿਰੁੱਧ ਲੜਾਈ ਵਿੱਚ ਸਿਹਤ ਵਿਭਾਗ ਦਾ ਸਹਿਯੋਗ ਕਰਨ ਅਤੇ ਆਪਣੀ ਨੈਤਿਕ ਜਿੰਮੇਵਾਰੀ ਸਮਝਦੇ ਹੋਏ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾਂ ਕਰਨ, ਸਮਾਜਿਕ ਦੂਰੀ ਬਣਾਕੇ ਰੱਖਣ, ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਅਤੇ ਕਿਸੇ ਵੀ ਤਰ੍ਹਾਂ ਦੇ ਬੀਮਾਰੀ ਦੇ ਲੱਛਣ ਆਉਣ ਤੇ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਵਿਖੇ ਇਲਾਜ ਲਈ ਜਾਣ।
ਇਸ ਮੋਕੇ ਲਾਇਨਜ ਕਲੱਬ ਰੂਪਨਗਰ ਦੇ ਪ੍ਰਧਾਨ ਸੁਰਿੰਦਰ ਕੁਮਾਰ ਵਰਮਾ, ਲਾਇਨਜ ਕਲੱਬ ਪਾਇਨੀਰ ਰੂਪਨਗਰ ਦੇ ਪ੍ਰਧਾਨ ਮਨਜੀਤ ਸਿੰਘ, ਸਤੀਸ਼ ਜਗੋਤਾ, ਸੰਜੇ ਵਰਮਾ, ਡਾ. ਭੀਮ ਸੈਨ ਐਪੀਡੀਮਾਲੋਜਿਸਟ, ਹਰਜਿੰਦਰ ਸਿੰਘ ਸਟੈਨੋ, ਰਣਜੀਤ ਸਿੰਘ ਐਸ.ਆਈ., ਰਮਨਦੀਪ ਸਿੰਘ ਅਤੇ ਸੁਖਜੀਤ ਕੰਬੋਜ ਬੀ.ਸੀ.ਸੀ. ਕੋਆਰਡੀਨੇਟਰ ਹਾਜਰ ਸਨ।