• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਡੀਸੀ ਫੂਲਕਾ ਨੇ ਕਿਹਾ ਵਾਤਾਵਰਣ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਪੌਦੇ ਲਾਉਣ ਤੇ ਦਿਉ ਜ਼ੋਰ

Asli Punjabi by Asli Punjabi
August 5, 2020
in Punjab
0
ਡੀਸੀ ਫੂਲਕਾ ਨੇ ਕਿਹਾ ਵਾਤਾਵਰਣ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਪੌਦੇ ਲਾਉਣ ਤੇ ਦਿਉ ਜ਼ੋਰ
586
SHARES
3.3k
VIEWS
Share on FacebookShare on TwitterShare on Whatsapp

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

ਬਰਨਾਲਾ, 05 ਅਗਸਤ 2020: ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਪੰਜਾਬ ਭਰ ਵਿਚ ਵਾਤਾਵਰਣ ਦੀ ਸ਼ੁੱਧਤਾ ਲਈ ਛਾਂਦਾਰ ਅਤੇ ਫਲਦਾਰ ਪੌਦੇ ਲਗਾਏ ਜਾ ਰਹੇ ਹਨ। ਇਸ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰੰਘ ਫੂਲਕਾ ਵੱਲੋਂ ਪਿੰਡ ਧੌਲਾ ਦਾ ਦੌਰਾ ਕੀਤਾ ਗਿਆ। ਡਿਪਟੀ ਕਮਿਸ਼ਨਰ ਬਰਨਾਲਾ ਵੱਲੋਂ ਕੁਦਰਤ ਪ੍ਰੇਮੀ ਸੁਸਾਇਟੀ ਬਰਨਾਲਾ ਅਤੇ ਸ਼ਹੀਦ ਅਮਰਜੀਤ ਸਿੰਘ ਯੁਵਕ ਸੇਵਾਵਾਂ ਕਲੱਬ ਵੱਲੋਂ ਵਾਤਾਵਰਣ ਅਤੇ ਪੰਛੀਆਂ ਦੀ ਸੰਭਾਲ ਲਈ ਲਗਭਗ 12 ਏਕੜ ਜ਼ਮੀਨ ਵਿਚ ਪੰਜਾਬ ਦੀਆਂ ਲਗਭਗ 65 ਕਿਸਮਾਂ ਦੇ ਲਗਾਏ ਰੁੱਖਾਂ ਦਾ ਨਿਰੀਖਣ ਕੀਤਾ ਗਿਆ।
ਇਸ ਮੌਕੇ ਸੰਸਥਾ ਦੇ ਸੰਸਥਾਪਕ ਸੰਦੀਪ ਧੌਲਾ ਅਤੇ ਜਗਤਾਰ ਰਤਨ ਵੱਲੋਂ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਦੱਸਿਆ ਗਿਆ ਕਿ ਉਹ ਲਗਭਗ 15 ਸਾਲਾਂ ਤੋਂ ਵਾਤਾਵਰਣ ਦੀ ਸ਼ੁੱਧਤਾ ਲਈ ਕੰਮ ਕਰਦੇ ਆ ਰਹੇ ਹਨ। ਇਸ ਦੌਰਾਨ ਧੌਲਾ ਅਤੇ ਆਸ-ਪਾਸ ਦੇ ਇਲਾਕਿਆਂ ਵਿਚ 12 ਏਕੜ ਦੇ ਕਰੀਬ ਰਕਬੇ ਵਿਚ ਰੁੱਖ ਲਗਾਏ ਗਏ, ਜੋ ਕਿ ਅੱਜ ਜੰਗਲਾਂ ਦਾ ਰੂਪ ਧਾਰਨ ਕਰ ਚੁੱਕੇ ਹਨ। ਇਸ ਦੇ ਨਾਲ ਹੀ ਕੁਦਰਤ ਪ੍ਰੇਮੀ ਟੀਮ ਵੱਲੋਂ ਪੰਜਾਬ ਨਾਲ ਸਬੰਧਿਤ ਅਲੋਪ ਹੋ ਚੁੱਕੀਆਂ ਪੰਛੀਆਂ ਦੀਆਂ ਪ੍ਰਜਾਤੀਆਂ ਦੇ ਰੈਣ-ਬਸੇਰੇ ਲਈ ਵੀ ਕੰਮ ਕੀਤਾ ਜਾ ਰਿਹਾ ਹੈ। ਇਨ੍ਹਾਂ ਪੰਛੀਆਂ ਦੇ ਮੁੜ ਵਸੇਬੇ ਲਈ ਪਿਛਲੇ ਸਾਲਾਂ ਤੋਂ ਲੈ ਕੇ ਹੁਣ ਤੱਕ 30 ਹਜ਼ਾਰ ਦੇ ਕਰੀਬ ਪੰਜਾਬ ਦੇ ਵੱਖ ਵੱਖ ਪਿੰਡਾਂ ਅਤੇ ਸ਼ਹਿਰਾਂ ਤੋਂ ਇਲਾਵਾ ਰਾਜਸਥਾਨ ਅਤੇ ਹਰਿਆਣਾ ਵਿਖੇ ਵੀ ਆਲ੍ਹਣੇ ਲਗਵਾਏ ਗਏ।
ਸ੍ਰੀ ਸੰਦੀਪ ਬਾਵਾ ਨੇ ਦੱਸਿਆ ਕਿ ਧੌਲਾ ਪਿੰਡ ਵਿਖੇ ਹੀ ਲਗਭਗ 55 ਤੋਂ 60 ਪ੍ਰਜਾਤੀਆਂ ਪੰਛੀਆਂ ਦੀਆਂ ਦੇਖੀਆਂ ਜਾ ਸਕਦੀਆਂ ਹਨ, ਜੋ ਕਿ ਇਨ੍ਹਾਂ ਜੰਗਲਾਂ ਦੀ ਹੀ ਦੇਣ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਫੂਲਕਾ ਵੱਲੋਂ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਏਡੀਸੀ (ਡੀ) ਸ੍ਰੀ ਅਰੁਣ ਜਿੰੰਦਲ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ੍ਰੀ ਵਿਜਯ ਭਾਸਕਰ ਸ਼ਰਮਾ ਵੱਲੋਂ ਵੀ ਕਲੱਬ ਮੈਂਬਰਾਂ ਦਾ ਧੰਨਵਾਦ ਕੀਤਾ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਬਰਨਾਲਾ ਨੇ ਪੌਦਾ ਵੀ ਲਾਇਆ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਇਸ ਮਹੀਨੇ ਵੱਧ ਤੋਂ ਵੱਧ ਪੌਦੇ ਪਿੰਡਾਂ ਦੀਆਂ ਫਿਰਨੀਆਂ ਅਤੇ ਸਾਂਝੀਆਂ ਥਾਵਾਂ ਉਪਰ ਲਗਾਏ ਜਾਣ। ਇਸ ਮੌਕੇ ਸਰਪੰਚ ਤਰਸੇਮ ਸਿੰਘ, ਨਗਰ ਪੰਚਾਇਤ ਧੌਲਾ ਦੇ ਮੈਂਬਰ, ਪ੍ਰੇਮਜੀਤ ਧੌਲਾ, ਕਮਲ ਬਾਵਾ, ਕੁਲਦੀਪ ਰਾਜੂ, ਮੋਹਨ ਸਿੰਘ ਖਾਲਸਾ, ਕਰਨੈਲ ਸਿੰਘ, ਅਮ੍ਰਿੰਤਪਾਲ ਸਿੰਘ, ਜਗਮੀਤ ਸਿੰਘ, ਰਜਿੰਦਰ ਸਿੰਘ ਤੇ ਹੁਸਨਪ੍ਰੀਤ ਸਿੰਘ ਆਦਿ ਹਾਜ਼ਰ ਸਨ।

Previous Post

Next Post

ਗਊ ਸੇਵਾ ਕਮਿਸ਼ਨ ਵੱਲੋਂ ਪੰਜਾਬ ‘ਚ ਲਗਾਏ ਜਾਣ ਵਾਲੇ 200 ਗਊ ਭਲਾਈ ਕੈਂਪਾਂ ਦੀ ਗਾਜੀਪੁਰ ਤੋਂ ਸ਼ੁਰੂਆਤ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਗਊ ਸੇਵਾ ਕਮਿਸ਼ਨ ਵੱਲੋਂ ਪੰਜਾਬ ‘ਚ ਲਗਾਏ ਜਾਣ ਵਾਲੇ 200 ਗਊ ਭਲਾਈ ਕੈਂਪਾਂ ਦੀ ਗਾਜੀਪੁਰ ਤੋਂ ਸ਼ੁਰੂਆਤ

ਗਊ ਸੇਵਾ ਕਮਿਸ਼ਨ ਵੱਲੋਂ ਪੰਜਾਬ ‘ਚ ਲਗਾਏ ਜਾਣ ਵਾਲੇ 200 ਗਊ ਭਲਾਈ ਕੈਂਪਾਂ ਦੀ ਗਾਜੀਪੁਰ ਤੋਂ ਸ਼ੁਰੂਆਤ

Recommended

ਚੀਨ ਵਿੱਚ ਹਾਇਕੁਈ ਤੂਫਾਨ ਨੇ ਦਿੱਤੀ ਦਸਤਕ

ਚੀਨ ਵਿੱਚ ਹਾਇਕੁਈ ਤੂਫਾਨ ਨੇ ਦਿੱਤੀ ਦਸਤਕ

September 5, 2023
ਉੱਤਰ ਪ੍ਰਦੇਸ਼ ਵਿੱਚ ਠੇਕੇਦਾਰੀ ਪ੍ਰਬੰਧ ਦੀ ਤਜਵੀਜ ਨੌਜਵਾਨਾਂ ਦੇ ਦਰਦ ਨੂੰ ਵਧਾਉਣ ਵਾਲੀ : ਪ੍ਰਿਯੰਕਾ ਗਾਂਧੀ

ਉੱਤਰ ਪ੍ਰਦੇਸ਼ ਵਿੱਚ ਠੇਕੇਦਾਰੀ ਪ੍ਰਬੰਧ ਦੀ ਤਜਵੀਜ ਨੌਜਵਾਨਾਂ ਦੇ ਦਰਦ ਨੂੰ ਵਧਾਉਣ ਵਾਲੀ : ਪ੍ਰਿਯੰਕਾ ਗਾਂਧੀ

September 15, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In