• About
  • Contact
  • Hindi News
  • English News
Sunday, March 8, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਤੇ ਹੋਰ ਸੂਬਿਆਂ ਦੇ ਵਡੇਰੇ ਹਿੱਤ ’ਚ ਮੱਧ ਪ੍ਰਦੇਸ਼ ਦੀ ਬਾਸਮਤੀ ਨੂੰ ਜੀ.ਆਈ ਟੈਗ ਦੀ ਆਗਿਆ ਨਾ ਦੇਣ ਲਈ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ

Asli Punjabi by Asli Punjabi
August 5, 2020
in Top Stories
0
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਤੇ ਹੋਰ ਸੂਬਿਆਂ ਦੇ ਵਡੇਰੇ ਹਿੱਤ ’ਚ ਮੱਧ ਪ੍ਰਦੇਸ਼ ਦੀ ਬਾਸਮਤੀ ਨੂੰ ਜੀ.ਆਈ ਟੈਗ ਦੀ ਆਗਿਆ ਨਾ ਦੇਣ ਲਈ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ
585
SHARES
3.3k
VIEWS
Share on FacebookShare on TwitterShare on Whatsapp

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

ਚੰਡੀਗੜ, 05 ਅਗਸਤ 2020: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੰਜਾਬ ਅਤੇ ਹੋਰ ਸੂਬਿਆਂ ਦੇ ਵਡੇਰੇ ਹਿੱਤ ਵਿੱਚ ਮੱਧ ਪ੍ਰਦੇਸ਼ ਦੀ ਬਾਸਮਤੀ ਨੂੰ ਭੂਗੋਲਿਕ ਸੰਕੇਤਕ ਦਰਜਾ ਦੇਣ (ਜੀਓਗ੍ਰਾਫੀਕਲ ਇੰਡੀਕੇਸ਼ਨ ਟੈਗ) ਦੀ ਇਜਾਜ਼ਤ ਨਾ ਦੇਣ ਲਈ ਉਨਾਂ ਦੇ ਨਿੱਜੀ ਦਖ਼ਲ ਦੀ ਮੰਗ ਕੀਤੀ ਹੈ।
ਪੰਜਾਬ ਤੋਂ ਇਲਾਵਾ ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼ ਅਤੇ ਜੰਮੂ ਕਸ਼ਮੀਰ ਦੇ ਕੁਝ ਜ਼ਿਲਿਆਂ ਨੂੰ ਪਹਿਲਾਂ ਹੀ ਬਾਸਮਤੀ ਲਈ ਜੀ.ਆਈ. ਟੈਗ ਮਿਲਿਆ ਹੋਇਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਆਲ ਇੰਡੀਆ ਰਾਈਸ ਐਕਸਪੋਰਟਰਜ਼ ਐਸੋਸੀਏਸ਼ਨ ਵੱਲੋਂ ਮੱਧ ਪ੍ਰਦੇਸ਼ ਦੇ ਕਿਸੇ ਵੀ ਦਾਅਵੇ ਨੂੰ ਵਿਚਾਰਨ ਦਾ ਜ਼ੋਰਦਾਰ ਵਿਰੋਧ ਕਰਦਿਆਂ ਅਜਿਹਾ ਕਰਨ ਨਾਲ ਭਾਰਤ ਦੀ ਬਰਾਮਦ ਸਮਰੱਥਾ ’ਤੇ ਪੈਣ ਵਾਲੇ ਮਾੜੇ ਪ੍ਰਭਾਵ ਬਾਰੇ ਚਿੰਤਾਵਾਂ ਜ਼ਾਹਰ ਕੀਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਭਾਰਤ, ਹਰੇਕ ਸਾਲ 33,000 ਕਰੋੜ ਰੁੁਪਏ ਦਾ ਬਾਸਮਤੀ ਬਰਾਮਦ ਕਰਦਾ ਹੈ ਪਰ ਭਾਰਤੀ ਬਾਸਮਤੀ ਦੀ ਰਜਿਸਟ੍ਰੇਸ਼ਨ ਵਿੱਚ ਕਿਸੇ ਤਰਾਂ ਦੀ ਛੇੜਛਾੜ ਨਾਲ ਬਾਸਮਤੀ ਦੀਆਂ ਵਿਸ਼ੇਸ਼ਤਾਵਾਂ ਅਤੇ ਗੁਣਵੱਤਾ ਪੈਮਾਨੇ ਦੇ ਰੂਪ ਵਿੱਚ ਕੌਮਾਂਤਰੀ ਮਾਰਕੀਟ ਵਿੱਚ ਪਾਕਿਸਤਾਨ ਨੂੰ ਫਾਇਦਾ ਹੋ ਸਕਦਾ ਹੈ।
ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਜੀ.ਆਈ. ਟੈਗ ਦੇ ਆਰਥਿਕ ਅਤੇ ਸਮਾਜਿਕ ਮੁਹੱਤਤਾ ਨਾਲ ਜੁੜੇ ਮੁੱਦੇ ਵੱਲ ਉਨਾਂ ਦਾ ਧਿਆਨ ਦਿਵਾਉਂਦਿਆਂ ਕਿਹਾ ਕਿ ਮੱਧ ਪ੍ਰਦੇਸ਼ ਦੀ ਬਾਸਮਤੀ ਨੂੰ ਜੀ.ਆਈ. ਟੈਗ ਦੇਣ ਨਾਲ ਸੂਬੇ ਦੇ ਖੇਤੀਬਾੜੀ ਖੇਤਰ ਅਤੇ ਭਾਰਤ ਦੇ ਬਾਸਮਤੀ ਬਰਾਮਦਕਾਰਾਂ ’ਤੇ ਬੁਰਾ ਪ੍ਰਭਾਵ ਪਵੇਗਾ। ਮੱਧ ਪ੍ਰਦੇਸ਼ ਨੇ ਬਾਸਮਤੀ ਲਈ ਜੀ.ਆਈ. ਟੈਗ ਲਈ ਆਪਣੇ 13 ਜ਼ਿਲਿਆਂ ਨੂੰ ਸ਼ਾਮਲ ਕਰਨ ਦੀ ਮੰਗ ਕੀਤੀ ਹੈ।
ਸ੍ਰੀ ਮੋਦੀ ਨੂੰ ਇਸ ਮਾਮਲੇ ਦੇ ਮੌਜੂਦਾ ਸਰੂਪ ਵਿੱਚ ਕਿਸੇ ਤਰਾਂ ਦੀ ਛੇੜਛਾੜ ਨਾ ਕਰਨ ਦੇਣ ਲਈ ਸਬੰਧਤ ਅਥਾਰਟੀਆਂ ਨੂੰ ਆਦੇਸ਼ ਦੇਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਅਤੇ ਭਾਰਤ ਦੇ ਬਾਸਮਤੀ ਬਰਾਮਦਕਾਰਾਂ ਦੇ ਹਿੱਤਾਂ ਦੀ ਸੁਰੱਖਿਆ ਲਈ ਅਜਿਹਾ ਕੀਤਾ ਜਾਣਾ ਬਹੁਤ ਜ਼ਰੂਰੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਜੀਓਗ੍ਰਾਫੀਕਲ ਇੰਡੀਕੇਸ਼ਨਜ਼ ਆਫ ਗੁੱਡਜ਼ (ਰਜਿਸਟ੍ਰੇਸ਼ਨ ਐਂਡ ਪ੍ਰੋਟੈਕਸ਼ਨ) ਐਕਟ 1999 ਦੇ ਮੁਤਾਬਕ ਜੀ.ਆਈ. ਟੈਗ ਖੇਤੀਬਾੜੀ ਵਸਤਾਂ ਲਈ ਜਾਰੀ ਕੀਤਾ ਜਾ ਸਕਦਾ ਹੈ ਜੋ ਮੂਲ ਤੌਰ ’ਤੇ ਇਕ ਮੁਲਕ ਦੇ ਪ੍ਰਦੇਸ਼ ਜਾਂ ਖਿੱਤੇ ਜਾਂ ਰਾਜ ਦੇ ਖੇਤਰ ਨਾਲ ਸਬੰਧਤ ਹੋਵੇ ਜਿੱਥੇ ਅਜਿਹੀਆਂ ਵਸਤਾਂ ਦੀ ਗੁਣਵੱਤਾ, ਪ੍ਰਸਿੱਧੀ ਜਾਂ ਹੋਰ ਵਿਸ਼ੇਸ਼ਤਾਵਾਂ ਇਸ ਦੇ ਭੌਤਿਕ ਉਤਪਤੀ ਦੀ ਵਿਸ਼ੇਸ਼ਤਾ ਨੂੰ ਦਰਸਾਉਂਦੀਆਂ ਹੋਣ। ਬਾਸਮਤੀ ਲਈ ਜੀ.ਆਈ. ਟੈਗ ਬਾਸਮਤੀ ਦੇ ਰਵਾਇਤੀ ਤੌਰ ’ਤੇ ਪੈਦਾਵਾਰ ਵਾਲੇ ਖੇਤਰਾਂ ਨੂੰ ਵਿਸ਼ੇਸ਼ ਮਹਿਕ, ਗੁਣਵੱਤਾ ਅਤੇ ਅਨਾਜ ਦੇ ਸਵਾਦ ’ਤੇ ਦਿੱਤਾ ਗਿਆ ਹੈ ਜੋ ਇੰਡੋ-ਗੰਗੇਟਿਕ ਮੈਦਾਨੀ ਇਲਾਕਿਆਂ ਦੇ ਹੇਠਲੇ ਖੇਤਰਾਂ ਵਿੱਚ ਮੂਲ ਤੌਰ ’ਤੇ ਪਾਈ ਜਾਂਦੀ ਹੈ ਅਤੇ ਇਸ ਇਲਾਕੇ ਦੀ ਬਾਸਮਤੀ ਦੀ ਵਿਸ਼ਵ ਭਰ ਵਿੱਚ ਨਿਵੇਕਲੀ ਪਛਾਣ ਹੈ।
ਕੈਟਪਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੱਧ ਪ੍ਰਦੇਸ਼ ਬਾਸਮਤੀ ਦੀ ਪੈਦਾਵਾਰ ਲਈ ਵਿਸ਼ੇਸ਼ ਜ਼ੋਨ ਵਿੱਚ ਨਹੀਂ ਆਉਂਦਾ। ਉਨਾਂ ਕਿਹਾ ਕਿ ਇਹੀ ਕਾਰਨ ਹੈ ਕਿ ਮੱਧ ਪ੍ਰਦੇਸ਼ ਨੂੰ ਬਾਸਮਤੀ ਦੀ ਪੈਦਾਵਾਰ ਵਾਲੇ ਮੂਲ ਖੇਤਰ ਵਿੱਚ ਸ਼ਾਮਲ ਨਹੀਂ ਕੀਤਾ ਗਿਆ। ਉਨਾਂ ਕਿਹਾ ਕਿ ਬਾਸਮਤੀ ਦੀ ਟੈਗਿੰਗ ਲਈ ਮੱਧ ਪ੍ਰਦੇਸ਼ ਦੇ ਕਿਸੇ ਵੀ ਇਲਾਕੇ ਨੂੰ ਸ਼ਾਮਲ ਕਰਨ ਦਾ ਕਦਮ ਜੀ.ਆਈ. ਟੈਗਿੰਗ ਦੀ ਪ੍ਰਿਆ ਅਤੇ ਕਾਨੂੰਨਾਂ ਦੇ ਸਿੱਧੀ ਉਲੰਘਣਾ ਹੋਵੇਗੀ ਅਤੇ ਜੀ.ਆਈ. ਟੈਗਿੰਗ ਇਲਾਕਿਆਂ ਦੀ ਉਲੰਘਣ ਦੀ ਕੋਈ ਵੀ ਕੋਸ਼ਿਸ਼ ਨਾ ਸਿਰਫ ਭਾਰਤ ਦੇ ਵਿਸ਼ੇਸ਼ ਇਲਾਕੇ ਵਿੱਚ ਮਹਿਕਦਾਰ ਬਾਸਮਤੀ ਪੈਦਾਵਾਰ ਦੇ ਦਰਜੇ ਨੂੰ ਸੱਟ ਮਾਰੇਗੀ, ਸਗੋਂ ਭਾਰਤੀ ਸੰਦਰਭ ਵਿੱਚ ਜੀ.ਆਈ. ਟੈਗਿੰਗ ਦੇ ਮੰਤਵ ਨੂੰ ਵੀ ਢਾਹ ਲਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਮੱਧ ਪ੍ਰਦੇਸ਼ ਨੇ ਇਸ ਤੋਂ ਪਹਿਲਾਂ ਵੀ ਸਾਲ 2017-18 ਵਿੱਚ ਬਾਸਮਤੀ ਦੀ ਪੈਦਾਵਾਰ ਲਈ ਜੀ.ਆਈ. ਟੈਗ ਲਈ ਕੋਸ਼ਿਸ਼ ਕੀਤੀ ਸੀ। ਹਾਲਾਂਕਿ, ਜੀਓਗ੍ਰਾਫੀਕਲ ਇੰਡੀਕੇਸ਼ਨ ਆਫ ਗੁੱਡਜ਼ (ਰਜਿਸਟ੍ਰੇਸ਼ਨ ਐਂਡ ਪ੍ਰੋਟੈਕਸ਼ਨ) ਐਕਟ 1999 ਤਹਿਤ ਗਠਿਤ ਜੀਓਗ੍ਰਾਫੀਕਲ ਇੰਡੀਕੇਸ਼ਨ ਦੇ ਰਜਿਸਟਰਾਰ ਨੇ ਮਾਮਲੇ ਦੀ ਪੜਤਾਲ ਕਰਨ ਉਪਰੰਤ ਮੱਧ ਪ੍ਰਦੇਸ਼ ਦੀ ਮੰਗ ਰੱਦ ਕਰ ਦਿੱਤੀ ਸੀ। ਇਸ ਸਬੰਧ ਵਿੱਚ ਭਾਰਤ ਸਰਕਾਰ ਦੇ ‘ਦਾ ਇੰਟਲੈਕਚੁਅਲ ਪ੍ਰਾਪਰਟੀ ਐਪੇਲੇਟ ਬੋਰਡ’ ਨੇ ਵੀ ਮੱਧ ਪ੍ਰਦੇਸ਼ ਦੇ ਦਾਅਵੇ ਨੂੰ ਖਾਰਜ ਕਰ ਦਿੱਤਾ ਸੀ। ਬਾਅਦ ਵਿੱਚ ਮੱਧ ਪ੍ਰਦੇਸ਼ ਨੇ ਇਨਾਂ ਫੈਸਲਿਆਂ ਨੂੰ ਮਦਰਾਸ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ ਪਰ ਕੋਈ ਰਾਹਤ ਨਹੀਂ ਮਿਲੀ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬਾਸਮਤੀ ਲਈ ਜੀ.ਆਈ. ਟੈਗ ਬਾਰੇ ਮੱਧ ਪ੍ਰਦੇਸ਼ ਦੇ ਦਾਅਵੇ ਨੂੰ ਘੋਖਣ ਲਈ ਭਾਰਤ ਸਰਕਾਰ ਨੇ ਉੱਘੇ ਖੇਤੀ ਵਿਗਿਆਨੀਆਂ ਦੀ ਇਕ ਕਮੇਟੀ ਦਾ ਗਠਨ ਵੀ ਕੀਤਾ ਸੀ ਜਿਸ ਨੇ ਲੰਮੀ-ਚੌੜੀ ਵਿਚਾਰ-ਚਰਚਾ ਤੋਂ ਬਾਅਦ ਸੂਬੇ ਦੇ ਦਾਅਵੇ ਨੂੰ ਰੱਦ ਕਰ ਦਿੱਤਾ ਸੀ।

Previous Post

ਪੰਜਾਬ ਕੈਬਨਿਟ ਵੱਲੋਂ ਛੇ ਹੋਰ ਵਿਭਾਗਾਂ ਲਈ ਚਾਰ ਸਾਲਾ ਰਣਨੀਤਕ ਕਾਰਜ ਯੋਜਨਾ ਨੂੰ ਹਰੀ ਝੰਡੀ

Next Post

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਸ਼ਹੀਦ ਭਗਤ ਸਿੰਘ ਨਗਰ ਦੇ ਨਾਂ ਮੁੜ ਤਬਦੀਲ ਕਰਨ ਦੀ ਮੰਗ ਉੱਠੀ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

by Asli Punjabi
March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਸ਼ਹੀਦ ਭਗਤ ਸਿੰਘ ਨਗਰ ਦੇ ਨਾਂ ਮੁੜ ਤਬਦੀਲ ਕਰਨ ਦੀ ਮੰਗ ਉੱਠੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਸ਼ਹੀਦ ਭਗਤ ਸਿੰਘ ਨਗਰ ਦੇ ਨਾਂ ਮੁੜ ਤਬਦੀਲ ਕਰਨ ਦੀ ਮੰਗ ਉੱਠੀ

Recommended

ਗੁਜਰਾਤ ਵਿੱਚ ਪੌਣੇ 5 ਕਰੋੜ ਤੋਂ ਵੱਧ ਦੇ ਪੁਰਾਣੇ 500-1000 ਦੇ ਨੋਟ ਬਰਾਮਦ, 2 ਗ੍ਰਿਫਤਾਰ

ਗੁਜਰਾਤ ਵਿੱਚ ਪੌਣੇ 5 ਕਰੋੜ ਤੋਂ ਵੱਧ ਦੇ ਪੁਰਾਣੇ 500-1000 ਦੇ ਨੋਟ ਬਰਾਮਦ, 2 ਗ੍ਰਿਫਤਾਰ

July 29, 2020
ਵੱਡੀ ਖ਼ਬਰ: ਚੰਡੀਗੜ੍ਹ ਪੁਲਿਸ ਅਤੇ ਨਿਹੰਗ ਸਿੰਘਾਂ ਵਿਚਾਲੇ ਝੜਪ

ਵੱਡੀ ਖ਼ਬਰ: ਚੰਡੀਗੜ੍ਹ ਪੁਲਿਸ ਅਤੇ ਨਿਹੰਗ ਸਿੰਘਾਂ ਵਿਚਾਲੇ ਝੜਪ

January 7, 2025

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In