• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪ੍ਰਤਾਪ ਬਾਜਵਾ ਨੇ ਸੁਨੀਲ ਜਾਖੜ ਨੂੰ ਦਿੱਤਾ ਮਾਮਾ ਸ਼ਕੁਨੀ ਦਾ ਖ਼ਿਤਾਬ, ਕਿਹਾ – ਜਾਖੜ ਲੜਵਾਉਣ ਦਾ ਕੰਮ ਕਰਦੇ ਨੇ

Asli Punjabi by Asli Punjabi
August 7, 2020
in Punjab
0
ਪ੍ਰਤਾਪ ਬਾਜਵਾ ਨੇ ਸੁਨੀਲ ਜਾਖੜ ਨੂੰ ਦਿੱਤਾ ਮਾਮਾ ਸ਼ਕੁਨੀ ਦਾ ਖ਼ਿਤਾਬ, ਕਿਹਾ – ਜਾਖੜ ਲੜਵਾਉਣ ਦਾ ਕੰਮ ਕਰਦੇ ਨੇ
590
SHARES
3.3k
VIEWS
Share on FacebookShare on TwitterShare on Whatsapp

ਗੁਰਦਾਸਪੁਰ 07 ਅਗਸਤ 2020- ਮੈਂ ਅਤੇ ਦੂਲੋ ਨੇ ਹੀ ਅਵਾਜ਼ ਬੁਲੰਦ ਕੀਤਾ ਤਾਂ ਹੀ ਉਹ 5 ਮਹੀਨੇ ਬਾਦ ਕੁੰਭਕਰਨੀ ਨੀਂਦ ਤੋਂ ਜਾਗੇ ਅਤੇ ਆਪਣੇ ਮਹਿਲ ‘ਚੋਂ ਬਾਹਰ ਨਿਕਲ ਕੇ ਤਰਨਤਾਰਨ ਪਹੁੰਚੇ। ਇਹ ਸ਼ਬਦ ਕਾਂਗਰਸ ਦੇ ਰਾਜ-ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਉਸ ਵੇਲੇ ਕਹੇ ਜਦੋਂ ਉਹ ਬਟਾਲਾ ਦੇ ਹਾਥੀ ਗੇਟ ਵਿਖੇ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੇ ਪਰਿਵਾਰਿਕ ਮੈਂਬਰਾਂ ਨਾਲ ਦੁੱਖ ਸਾਂਝਾ ਕਰ ਪਹੁੰਚੇ। ਇਸ ਮੌਕੇ ਬਾਜਵਾ ਨੇ ਕਾਂਗਰਸ ਪ੍ਰਧਾਨ ਜਾਖੜ ਸਬੰਧੀ ਟਿੱਪਣੀ ਕਰਦਿਆਂ ਉਨ੍ਹਾਂ ਨੂੰ ਸ਼ੁਕੀਨ ਮਾਮਾ ਦਾ ਖ਼ਿਤਾਬ ਦਿੰਦਿਆਂ ਕਿਹਾ ਕਿ ਜਾਖੜ ਮੈਨੂੰ ਪਾਰਟੀ ‘ਚੋਂ ਨਹੀਂ ਕੱਢ ਸਕਦਾ। ਇਸ ਮੌਕੇ ਪਾਰਟੀ ਦੇ ਹੋਰਨਾਂ ਲੋਕਾਂ ਤੋਂ ਇਲਾਵਾ ਵਿਧਾਨਸਭਾ ਹਲਕਾ ਦੇ ਕਾਂਗਰਸੀ ਐਮ.ਐ.ਲਏ ਸ਼੍ਰੀ ਹਰਗੋਬਿੰਦਪੁਰ ਬਲਵਿੰਦਰ ਸਿੰਘ ਲਾਡੀ ਵੀ ਮੌਜੂਦ ਸਨ।

ਪੱਤਰਕਾਰਾਂ ਨਾਲ ਗੱਲ ਬਾਤ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਜ਼ਹਿਰੀਲੀ ਸ਼ਰਾਬ ਦੇ ਮੁੱਦੇ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪ ਕਬੂਲਿਆ ਹੈ। ਕਿ ਇਹ ਮੌਤਾਂ ਨਹੀਂ ਬਲ ਕੀ ਕਤਲ ਹਨ ਅਤੇ ਇਸ ਦੀ ਜ਼ਿੰਮੇਵਾਰ ਵੀ ਸੂਬਾ ਸਰਕਾਰ ਦੀ ਹੀ ਬਣਦੀ ਹੈ। ਉਨ੍ਹਾਂ ਕਿਹਾ ਕਿ ਮੈਂ ਅਤੇ ਸ਼ਮਸ਼ੇਰ ਸਿੰਘ ਦੂਲੋ ਰਾਜਪਾਲ ਨਾਲ ਮਿਲੇ ਜ਼ਰੂਰ ਹਾਂ ਅਤੇ ਅਸੀਂ ਉਨ੍ਹਾਂ ਨੂੰ ਦੱਸਿਆ ਸੀ ਕਿ ਪੰਜਾਬ ਦੀਆਂ ਡਿਸਟਿਲਰੀਆਂ ਅੰਦਰ ਨਾਜਾਇਜ਼ ਸ਼ਰਾਬ ਬਣਾ ਕੇ ਵੇਚੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨਾਜਾਇਜ਼ ਧੰਦੇ ਕਾਰਨ ਪੁਲਿਸ ਅਤੇ ਐਕਸਾਈਜ਼ ਵਿਭਾਗ ਵੱਲੋਂ ਪੰਜਾਬ ਸਰਕਾਰ ਦੇ ਖ਼ਜ਼ਾਨੇ ਨੂੰ 2700 ਹਜ਼ਾਰ ਕਰੋੜ ਦਾ ਚੂਨਾ ਲਗਾਇਆ ਗਿਆ ਹੈ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਬਾਜਵਾ ਨੇ ਸਵਾਲ ਚੁੱਕਦਿਆਂ ਕਿਹਾ ਕਿ ਭਾਵੇਂ ਪੁਲਿਸ ਅਤੇ ਐਕਸਾਈਜ਼ ਵਿਭਾਗ ਦੀ ਮਿਲੀਭੁਗਤ ਕਾਰਨ ਇਹਨਾਂ ਡਿਸਟਿਲਰੀਆਂ ਨੂੰ ਸ਼ੈਲਰ ਦਿੱਤਾ ਜਾ ਰਿਹਾ ਹੈ। ਜਿਸ ਦੇ ਸਬੂਤ ਵਜੋਂ ਰਾਜਪੁਰਾ, ਖੰਨਾ ਅਤੇ ਧਨੌੜ ਵਿਖੇ ਤਿੰਨ ਨਾਜਾਇਜ਼ ਡਿਸਟਿਲਰੀਆਂ ਫੜੀਆਂ ਗਈਆਂ ਹਨ। ਉਨ੍ਹਾਂ ਨੇ ਪੰਜਾਬ ਸਰਕਾਰ ਤੇ ਸਵਾਲ ਚੁੱਕਦਿਆਂ ਕਿਹਾ ਕਿ ਇਹਨਾਂ ਨਾਜਾਇਜ਼ ਡਿਸਟਿਲਰੀਆਂ ਨੂੰ ਸਮਾਨ ਜਿਵੇਂ ਕਿ ਮਸ਼ੀਨਾਂ, ਕੈਮੀਕਲ ਅਤੇ ਬਿਜਲੀ ਦਾ ਕੁਨੈਕਸ਼ਨ ਕੌਣ ਮੁਹੱਈਆ ਕਰਵਾਉਂਦਾ ਹੈ ਅਤੇ ਕੌਣ ਲੋਕ ਇਹਨਾਂ ਡਿਸਟਿਲਰੀਆਂ ਦੇ ਮਾਲਕ ਹਨ। ਇਸ ਪਾਸੇ ਸਾਰੀ ਗੱਲ ਗੋਲ ਮੋਲ ਕਰ ਦਿੱਤੀ ਗਈ ਅਤੇ ਜੋ 7-8 ਮੁਲਾਜ਼ਮ ਇਹਨਾਂ ਡਿਸਟਿਲਰੀਆਂ ਤੋਂ ਗ੍ਰਿਫ਼ਤਾਰ ਕੀਤੇ ਗਏ ਸਨ। ਉਨ੍ਹਾਂ ਨੂੰ ਵੀ 7 ਦਿਨ ਬਾਦ ਜ਼ਮਾਨਤ ਤੇ ਰਿਹਾ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਹਨਾਂ ਸਵਾਲਾਂ ਦੀ ਪੜਤਾਲ ਕਰਨਾ ਵੀ ਬਹੁਤ ਜ਼ਰੂਰੀ ਹੈ।

ਇਸ ਮੌਕੇ ਬਾਜਵਾ ਰਾਜਨੀਤੀ ਕਰਨੋਂ ਵੀ ਨਹੀਂ ਖੂੰਜੇ ਅਤੇ ਜਾਖੜ ਅਤੇ ਕੈਪਟਨ ਤੇ ਤਿੱਖੇ ਸ਼ਬਦੀ ਵਾਰ ਕਰਦਿਆਂ ਕਿਹਾ। ਕਿ ਪਾਰਟੀ ਪ੍ਰਧਾਨ ਦਾ ਕੰਮ ਹੁੰਦਾ ਹੈ ਕਿ ਸਾਰੇ ਪਾਰਟੀ ਵਰਕਰਾਂ ਅਤੇ ਅਹੁਦੇਦਾਰਾਂ ਨੂੰ ਇਕੱਠਾ ਕਰ ਕੇ ਰੱਖਣਾ। ਪਰ ਜਾਖੜ ਸ਼ਕੁਨੀ ਮਾਮਾ ਵਾਂਗ ਇੱਕ ਦੂਸਰੇ ਦੀਆਂ ਗੱਲਾਂ ਵਧਾ ਚੜ੍ਹਾ ਕੇ ਪਾਰਟੀ ਵਿੱਚ ਇੱਕ ਦੂਜੇ ਨੂੰ ਲੜਵਾ ਰਹੇ ਹਨ।ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕੈਪਟਨ ਅੰਮ੍ਰਿਤਸਰ ਸਿੰਘ ਨੂੰ ਇਸ ਮਾਮਲੇ ਵਿੱਚ ਸੀ,ਬੀ.ਆਈ ਜਾਂਚ ਦਾ ਸਵਾਗਤ ਕਰਨਾ ਚਾਹੀਦਾ ਸੀ। ਪਰ ਉਨ੍ਹਾਂ ਨੇ ਅਜਿਹਾ ਨਹੀਂ ਕੀਤਾ।

ਉੱਥੇ ਦੂਜੇ ਪਾਸੇ ਪਾਰਟੀ ਪ੍ਰਧਾਨ ਸੁਨੀਲ ਜਾਖੜ ਵੱਲੋਂ ਬਾਜਵਾ ਅਤੇ ਦੂਲੋ ਨੂੰ ਪਾਰਟੀ ਵਿੱਚੋਂ ਕੱਢੇ ਜਾਣ ਦੇ ਬਿਆਨ ਸਬੰਧੀ ਗੱਲ ਕਰਦਿਆਂ। ਬਾਜਵਾ ਨੇ ਕਿਹਾ ਕਿ ਜੇਕਰ ਪਾਰਟੀ ਪ੍ਰਮੁੱਖ ਸੋਨੀਆ ਗਾਂਧੀ ਹੁਕਮ ਕਰਨਗੇ ਤਾਂ ਹੀ ਮੈਂ ਅਤੇ ਦੂਲੋ ਪਾਰਟੀ ਵਿੱਚੋਂ ਅਸਤੀਫ਼ਾ ਦੇਵਾਂਗੇ। ਜਾਖੜ ਕੋਲ ਸਾਨੂੰ ਕੱਢਣ ਦਾ ਕੋਈ ਹੱਕ ਨਹੀਂ ਹੈ।
ਨਾਲ ਹੀ ਬਾਜਵਾ ਨੇ ਭਾਜਪਾ ਵਿੱਚ ਸ਼ਾਮਿਲ ਹੋਣ ਦੇ ਚਰਚਿਆਂ ਸਬੰਧੀ ਗੱਲ ਕਰਦਿਆਂ ਕਿਹਾ ਕਿ ਬਾਜਵਾ ਪਰਿਵਾਰ ਨੇ ਸ਼ੁਰੂ ਤੋਂ ਹੀ ਪੀੜ੍ਹੀ ਦਰ ਪੀੜ੍ਹੀ ਕਾਂਗਰਸ ਪਾਰਟੀ ਦੀ ਸੇਵਾ ਕੀਤੀ ਹੈ ਅਤੇ ਇਸੇ ਦੌਰਾਨ ਸਾਡੇ ਬਜ਼ੁਰਗਾਂ ਨੇ ਪਾਰਟੀ ਲਈ ਸ਼ਹਾਦਤਾਂ ਵੀ ਦਿੱਤੀਆਂ ਹਨ। ਬਾਜਵਾ ਨੇ ਕਿਹਾ ਕਿ ਬੀਤੇ ਸਮਿਆਂ ਦੌਰਾਨ ਬਾਜਵਾ ਪਰਿਵਾਰ ਤੇ ਵੱਖ ਵੱਖ ਅੱਤਵਾਦੀ ਹਮਲੇ ਹੁੰਦੇ ਰਹੇ ਹਨ ਅਤੇ ਇਸੇ ਗੱਲ ਨੂੰ ਧਿਆਨ ਵਿੱਚ ਰੱਖਦਿਆਂ ਸੈਂਟਰ ਸਰਕਾਰ ਵੱਲੋਂ ਉਨ੍ਹਾਂ ਦੀ ਸੁਰੱਖਿਆ ਵਿੱਚ ਵਾਧਾ ਕੀਤਾ ਗਿਆ ਹੈ। ਇਸ ਦਾ ਇਹ ਮਤਲਬ ਨਹੀਂ ਨਿਕਲਦਾ ਕੀ ਮੈਂ ਅਤੇ ਦੂਲੋ ਭਾਜਪਾ ਵਿੱਚ ਸ਼ਾਮਿਲ ਹੋਣ ਦੀ ਕੋਸ਼ਿਸ਼ ਕਰ ਰਹੇ ਹਾਂ।

Previous Post

ਪਿਲਾਟਸ ਜਹਾਜ਼ ਖਰੀਦ ਮਾਮਲੇ ਵਿੱਚ ਈ. ਡੀ. ਵਲੋਂ ਵੱਖ-ਵੱਖ ਸ਼ਹਿਰਾਂ ਵਿੱਚ ਛਾਪੇ ਮਾਰੇ

Next Post

ਮੱਧ ਪ੍ਰਦੇਸ਼ ‘ਚ ਪੁਲਿਸ ਮੁਲਾਜ਼ਮ ਨੇ ਸਿੱਖ ਦੀ ਪੱਗ ਲਾਹੀ, ਵਾਲਾਂ ਤੋਂ ਫੜ ਘਸੀਟਿਆ – ਮਸਲਾ ਭਖਿਆ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਮੱਧ ਪ੍ਰਦੇਸ਼ ‘ਚ ਪੁਲਿਸ ਮੁਲਾਜ਼ਮ ਨੇ ਸਿੱਖ ਦੀ ਪੱਗ ਲਾਹੀ, ਵਾਲਾਂ ਤੋਂ ਫੜ ਘਸੀਟਿਆ – ਮਸਲਾ ਭਖਿਆ

ਮੱਧ ਪ੍ਰਦੇਸ਼ 'ਚ ਪੁਲਿਸ ਮੁਲਾਜ਼ਮ ਨੇ ਸਿੱਖ ਦੀ ਪੱਗ ਲਾਹੀ, ਵਾਲਾਂ ਤੋਂ ਫੜ ਘਸੀਟਿਆ - ਮਸਲਾ ਭਖਿਆ

Recommended

ਤ੍ਰਿਪੁਰਾ ‘ਚ ਤਿੰਨ ਲਈ ਫਿਰ ਤੋਂ ਲੱਗੇਗਾ ਲਾਕ ਡਾਊਨ

ਤ੍ਰਿਪੁਰਾ ‘ਚ ਤਿੰਨ ਲਈ ਫਿਰ ਤੋਂ ਲੱਗੇਗਾ ਲਾਕ ਡਾਊਨ

July 26, 2020
ਮਨਰੇਗਾ ਨੂੰ ਫਿਜੂਲ ਦੱਸਣਵਾਲੇ ਮੋਦੀ ਨੂੰ ਹੁਣ ਸਮਝ ਆਈ ਇਸਦੀ ਅਹਿਮੀਅਤ : ਸੋਨੀਆ ਗਾਂਧੀ

ਮਨਰੇਗਾ ਨੂੰ ਫਿਜੂਲ ਦੱਸਣਵਾਲੇ ਮੋਦੀ ਨੂੰ ਹੁਣ ਸਮਝ ਆਈ ਇਸਦੀ ਅਹਿਮੀਅਤ : ਸੋਨੀਆ ਗਾਂਧੀ

June 9, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In