ਸਰੀ, 9 ਅਗਸਤ 2020 – ਬ੍ਰਿਟਿਸ਼ ਕੋਲੰਬਿਆ ‘ਚ ਕੋਵਿਡ-19 ਦੇ ਵਧ ਰਹੇ ਕੇਸਾਂ ਨੂੰ ਧਿਆਨ ਵਿਚ ਰਖਦਿਆਂ ਬੱਸਾਂ ਅਤੇ ਸਕਾਈ ਟ੍ਰੇਨ ਵਿਚ ਸਫਰ ਕਰਨ ਵਾਲਿਆਂ ਲਈ ਮਾਸਕ ਪਹਿਨਣਾ ਲਾਜ਼ਮੀ ਹੋਵੇਗਾ।
ਟ੍ਰਾਂਸਲਿੰਕ ਅਧਿਕਾਰੀਆਂ ਅਨੁਸਾਰ ਮਾਸਕ ਪਹਿਨਣ ਦੇ ਨਿਰਦੇਸ਼ 24 ਅਗਸਤ ਤੋਂ ਲਾਗੂ ਹੋ ਜਾਣਗੇ ਅਤੇ ਹਰ ਇੱਕ ਯਾਤਰੀ ਨੂੰ ਇਨ੍ਹਾਂ ਦੀ ਪਾਲਣਾ ਕਰਨੀ ਹੋਵੇਗੀ। ਫਿਲਹਾਲ ਅਪਾਹਜਾਂ ਅਤੇ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਇਸ ਨਿਯਮ ਤੋਂ ਛੋਟ ਹੋਵੇਗੀ। ਸਰਕਾਰੀ ਅਧਿਕਾਰੀਆਂ ਅਨੁਸਾਰ ਇਹ ਫੈਸਲਾ ਯਾਤਰੀਆਂ ਦੀ ਸਿਹਤ ਸੁਰੱਖਿਆ ਨੂੰ ਮੁੱਖ ਰੱਖਦਿਆਂ ਕੀਤਾ ਗਿਆ ਹੈ ਕਿਉਂਕਿ ਬੱਸਾਂ, ਟ੍ਰੇਨਾਂ ਵਿਚ ਸਫ਼ਰ ਕਰਦੇ ਸਮੇਂ ਯਾਤਰੀਆਂ ਲਈ ਆਪਸ ਵਿਚ 2 ਮੀਟਰ ਦੀ ਦੂਰੀ ਬਣਾ ਕੇ ਰੱਖ ਸਕਣਾ ਸੰਭਵ ਨਹੀਂ ਹੁੰਦਾ।
ਇਹ ਵੀ ਕਿਹਾ ਗਿਆ ਹੈ ਕਿ ਬੱਸ ਡਰਾਈਵਰ ਅਤੇ ਸਕਾਈਟ੍ਰੇਨ ਚਾਲਕ ਇਹ ਯਕੀਨੀ ਬਣਾਉਣਗੇ ਕਿ ਹਰ ਇਕ ਮੁਸਾਫਰ ਨੇ ਆਪਣੇ ਚਿਹਰੇ ਤੇ ਮਾਸਕ ਜ਼ਰੂਰ ਪਹਿਨਿਆ ਹੋਵੇ।