ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਔਰੈਯਾ ਵਿੱਚ ਸੜਕ ਹਾਦਸੇ ‘ਚ ਜਾਨਾਂ ਗੁਵਾਉਣ ਵਾਲਿਆਂ ਦੇ ਨਿਕਟ ਸਬੰਧੀਆਂ ਨੂੰ ਐਕਸ-ਗ੍ਰੇਸ਼ੀਆ (ਅਨੁਗ੍ਰਹਿ ਰਾਸ਼ੀ) ਦੇਣ ਦਾ ਐਲਾਨ ਕੀਤਾ ਹੈ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਔਰੈਯਾ ਵਿੱਚ ਸੜਕ ਹਾਦਸੇ ‘ਚ ਜਾਨਾਂ ਗੁਵਾਉਣ ਵਾਲੇ ਹਰੇਕ ਵਿਅਕਤੀ ਦੇ ਨਿਕਟ ਸਬੰਧੀਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਵਿੱਚੋਂ ਹਰੇਕ ਨੂੰ 2-2 ਲੱਖ ਰੁਪਏ ਐਕਸ-ਗ੍ਰੇਸ਼ੀਆ (ਅਨੁਗ੍ਰਹਿ ਰਾਸ਼ੀ) ਦੇਣ ਦਾ ਐਲਾਨ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਔਰੈਯਾ ਵਿੱਚ ਸੜਕ ਹਾਦਸੇ ‘ਚ ਜ਼ਖਮੀ ਹੋਏ ਹਰੇਕ ਵਿਅਕਤੀ ਨੂੰ ਵੀ 50 ਹਜ਼ਾਰ ਰੁਪਏ ਦੇਣ ਨੂੰ ਪ੍ਰਵਾਨਗੀ ਦਿੱਤੀ ਹੈ।