• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਸਿਹਤ ਮੰਤਰੀ ਨੇ ਚੀਮਾਂ ਨੂੰ ਪੁੱੱਛਿਆ ਤੁਸੀਂ ਕਿਹੜੇ ਦਿੱਲੀ ਮਾਡਲ ਦੀ ਗੱਲ ਕਰ ਰਹੇ; ਦੇਸ਼ ਦੀ ਰਾਜਧਾਨੀ ਵਿੱਚ ਵੱਡੀ ਮੌਤ ਦਰ ਦਾ ਦਿੱਤਾ ਹਵਾਲਾ

Asli Punjabi by Asli Punjabi
August 9, 2020
in Top Stories
0
ਸਿਹਤ ਮੰਤਰੀ ਨੇ ਚੀਮਾਂ ਨੂੰ ਪੁੱੱਛਿਆ ਤੁਸੀਂ ਕਿਹੜੇ ਦਿੱਲੀ ਮਾਡਲ ਦੀ ਗੱਲ ਕਰ ਰਹੇ; ਦੇਸ਼ ਦੀ ਰਾਜਧਾਨੀ ਵਿੱਚ ਵੱਡੀ ਮੌਤ ਦਰ ਦਾ ਦਿੱਤਾ ਹਵਾਲਾ
587
SHARES
3.3k
VIEWS
Share on FacebookShare on TwitterShare on Whatsapp

ਚੰਡੀਗੜ, 09 ਅਗਸਤ 2020: ਅਖੌਤੀ ‘ਦਿੱਲੀ ਮਾਡਲ’ ਨੂੰ ਮਹਿਜ਼ ਅਰਵਿੰਦ ਕੇਜਰੀਵਾਲ ਸਰਕਾਰ ਵਲੋਂ ਦਿੱਲੀ ਵਿੱਚ ਆਪਣੀਆਂ ਨਾਕਾਮੀਆਂ ’ਤੇ ਪਰਦਾ ਪਾਉਣ ਅਤੇ ਲੋਕਾਂ ਦਾ ਧਿਆਨ ਭਟਕਾਉਣ ਦੀ ਇੱਕ ਸੋਚੀ-ਸਮਝੀ ਕੋਸ਼ਿਸ਼ ਦੱਸਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ: ਬਲਬੀਰ ਸਿੰਘ ਸਿੱਧੂ ਨੇ ਐਤਵਾਰ ਨੂੰ ਕਿਹਾ ਕਿ ਦੇਸ਼ ਦੀ ਰਾਜਧਾਨੀ ਵਿੱਚ ਸੁਚੱਜੇ ਕੋਵਿਡ ਪ੍ਰਬੰਧਾਂ ਲਈ ਆਮ ਆਦਮੀ ਪਾਰਟੀ ਵਲੋਂ ਆਪਣੀ ਪਿੱਠ ਥਾਪੜਨਾ ਬੜਾ ਹਾਸੋਹੀਣਾ ਜਾਪਦਾ ਹੈ।

ਮੰਤਰੀ ਨੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾਂ ਦੇ ਕੈਪਟਨ ਅਮਰਿੰਦ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਲੋਂ ਕੋਵਿਡ ਮਹਾਂਮਾਰੀ ਨਾਲ ਨਜਿੱਠਣ ਲਈ ਕੀਤੇ ਪ੍ਰਬੰਧਾਂ ਨੂੰ ਗ਼ੈਰ-ਤਸੱਲੀਬਖ਼ਸ਼ ਆਖਣ ਵਾਲੇ ਬਿਆਨ ਨੂੰ ਹਾਸੋਹੀਣਾ ਤੇ ਬੇਤੁਕਾ ਦੱਸਿਆ ਹੈ। ਉਨਾਂ ਕਿਹਾ ਕਿ ‘ਆਪ’ ਵਿਧਾਇਕ ਇਸ ਪੱਖ ਤੋਂ ਜਾਣੂ ਨਹੀਂ ਹਨ ਕਿ ਹੋਰਨਾਂ ਰਾਜਾਂ ਦੇ ਮੁਕਾਬਲੇ ਪੰਜਾਬ, ਕੋਵਿਡ ਨਾਲ ਨਜਿੱਠਣ ਲਈ ਸਭ ਤੋਂ ਸੁਚੱਜਾ ਤੇ ਵਧੀਆ ਕੰਮ ਕਰ ਰਿਹਾ ਅਤੇ ਦਿੱਲੀ ਸਰਕਾਰ ਦੇ ਅਧੂਰੇ ਸਿਹਤ ਪ੍ਰਬੰਧਾਂ ਦੀ ਤਸਵੀਰ ਹੁੁਣ ਪੂਰੀ ਤਰਾਂ ਜੱਗ ਜ਼ਾਹਰ ਹੋ ਚੁੱਕੀ ਹੈ।

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

ਸਿੱਧੂ ਨੇ ਕਿਹਾ ਕਿ ਕੋਵਿਡ ਵਿਰੁੱਧ ਪੰਜਾਬ ਦੀ ਲੜਾਈ ਵਿੱਚ ਕੇਂਦਰ ਸਰਕਾਰ ਦੀ ਕੋਈ ਮਦਦ ਸ਼ਾਮਲ ਨਹੀਂ ਹੈ ਪਰ ਇਸਦੇ ਉਲਟ ਦਿੱਲੀ ਵਿੱਚ ਕੋਵਿਡ ਮਹਾਂਮਾਰੀ ਨਾਲ ਨਜਿੱਠਣ ਲਈ ਕੇਂਦਰ ਨੂੰ ਕੋਰੋਨਾ ਵਿਰੁੱਧ ਇਸ ਜੰਗ ਦੀ ਕਮਾਨ ਆਪਣੇ ਹੱਥਾਂ ਵਿੱਚ ਲੈਣੀ ਪਈ। ‘ਆਪ’ ਸਰਕਾਰ ਨੇ ਤਾਂ ਲੋਕਾਂ ਨੂੰ ਕੋਰੋਨਾ ਦੀ ਅਣਕਿਆਸੀ ਸਮੱਸਿਆ ਵਿੱਚ ਧੱਕ ਦਿੱਤਾ ਸੀ ਪਰ ਕੇਂਦਰ ਦੀ ਮਦਦ ਨਾਲ ਹੀ ਸ਼ਹਿਰ ਨੂੰ ਇਸ ਵੱਡੀ ਸਮੱਸਿਆ ਤੋਂ ਨਿਜਾਤ ਦਿਵਾਉਣਾ ਸੰਭਵ ਹੋ ਸਕਿਆ।

ਮੰਤਰੀ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਦਿੱਲੀ ਵਿਚ ਕੋਵਿਡ ਪ੍ਰਬੰਧਨ ਬਾਰੇ ਜਿੰਨਾ ਘੱਟ ਬੋਲਿਆ ਜਾਵੇ ਉੰਨਾ ਹੀ ਚੰਗਾ ਹੈ। ਉਨਾਂ ਕਿਹਾ ਕਿ ਹੁਣ ਤਾਂ ਦਿੱਲੀ ਹਾਈ ਕੋਰਟ ਵਲੋਂ ਵੀ ਕੇਜਰੀਵਾਲ ਸਰਕਾਰ ਨੂੰ ਮਹਾਂਮਾਰੀ ਦੀ ਰਣਨੀਤੀ ਬਾਰੇ ਲਗਾਤਾਰ ਸਵਾਲ ਪੁੁੱਛੇ ਜਾ ਰਹੇ ਹਨ। ਉਨਾਂ ਯਾਦ ਦਵਾਇਆ ਕਿ ਪਿਛਲੇ ਹਫਤੇ ਹੀ ਅਦਾਲਤ ਨੇ ਟੈਸਟਿੰਗ ਨੂੰ ਵਧਾਉਣ ਵਿਚ ਹੋਈ ਪ੍ਰਗਤੀ ਦੀ ਨਿਗਰਾਨੀ ਵਿੱਚ ਦਿੱਲੀ ਸਰਕਾਰ ਵੱਲੋਂ ਦਿਖਾਈ ਵਿਰੋਧਤਾ ਨੂੰ ‘ ਸਮਝ ਤੋਂ ਬਾਹਰ’ ਕਰਾਰ ਦਿੱਤਾ ਸੀ।

ਉਨਾਂ ਕਿਹਾ ਕਿ ਇਹ ਕਿਹੋ ਜਿਹਾ ਦਿੱਲੀ ਮਾਡਲ ਹੈ, ਜਿਸ ਤੋਂ ਹਾਈ ਕੋਰਟ ਵੀ ਸੰਤੁਸਟ ਨਹੀਂ ਹੈ? ਉਨਾਂ ਕਿਹਾ ਕੋਵਿਡ ਪ੍ਰਬੰਧਨ ਨੂੰ ਪ੍ਰਭਾਵੀ ਤੇ ਕਾਰਗਰ ਬਣਾਉਣ ਦੇ ਮਾਮਲੇ ਵਿੱਚ ਪੰਜਾਬ ਦਿੱਲੀ ਨਾਲੋਂ ਕਿਤੇ ਅੱਗੇ ਹੈ।

ਸਿੱਧੂ ਨੇ ਕਿਹਾ ਕਿ ਦਿੱਲੀ ਸਰਕਾਰ ਦੀ ਪੂਰੀ ਜਾਂਚ ਰਣਨੀਤੀ ਅਦਾਲਤ ਵਿੱਚ ਸਵਾਲਾਂ ਦੇ ਘੇਰੇ ਅਧੀਨ ਹੈ ਅਤੇ ਅਜਿਹੇ ਮੌਕੇ ਚੀਮਾ ਦਾ ਪੰਜਾਬ ਨੂੰ ਦਿੱਲੀ ਵਾਲੀ ਰਣਨੀਤੀ ਅਪਣਾਉਣ ‘ਤੇ ਜ਼ੋਰ ਦੇਣਾ ਨਾ ਸਿਰਫ ਹਾਸੋ-ਹੀਣਾ ਸਗੋਂ ਇਕ ਸਪੱਸ਼ਟ ਸੰਕੇਤ ਹੈ ਕਿ ‘ਆਪ ’ ਨੂੰ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਵਿਚ ਕੋਈ ਦਿਲਚਸਪੀ ਨਹੀਂ ਹੈ। ਉਨਾਂ ਨੇ ਅੱਗੇ ਕਿਹਾ ਕਿ ਉਹ (ਆਪ) ਹਮੇਸਾਂ ਆਪਣੇ ਹਿੱਤਾਂ ਨੂੰ ਸਿੱਧ ਕਰਨ ਦੇ ਯਤਨ ਕਰਦੀ ਰਹੀ ਹੈ ਜਿਸ ਨੂੰ ਪੰਜਾਬ ਦੇ ਲੋਕਾਂ ਨੇ ਸਾਲ 2017 ਵਿੱਚ ਭਲੀਭਾਂਤ ਵੇਖ ਲਿਆ ਸੀ ਜਦੋਂ ਪਾਰਟੀ ਦਾ ਸੂਬੇ ਵਿਚ ਸਰਕਾਰ ਬਣਾਉਣ ਸੁਪਨਾ ਢਹਿ-ਢੇਰੀ ਹੋ ਗਿਆ ਸੀ।

ਸਿੱਧੂ ਨੇ ਕਿਹਾ ਕਿ ਦਿੱਲੀ ਵਿੱਚ ਕੇਂਦਰ ਨੂੰ ਮੈਡੀਕਲ ਸਹੂਲਤਾਂ ਦੇ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਲਈ ਦਖ਼ਲ ਦੇਣਾ ਪਿਆ ਪਰ ਇਸਦੇ ਬਿਲਕੁਲ ਉਲਟ ਪੰਜਾਬ ਵਲੋਂ ਆਪਣੇ ਹਸਪਤਾਲਾਂ, ਕੋਵਿਡ ਕੇਂਦਰਾਂ ਅਤੇ ਬਿਸਤਰਿਆਂ ਦੀ ਗਿਣਤੀ ਦੇ ਨਾਲ ਨਾਲ ਹੋਰ ਸਹੂਲਤਾਂ / ਉਪਕਰਣਾਂ ਵਿੱਚ ਨਿਰੰਤਰ ਵਾਧਾ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਦਿੱਲੀ ਤੋਂ ਉਲਟ ਜਿਥੇ ਆਰ.ਟੀ-ਪੀਸੀਆਰ ਟੈਸਟਿੰਗ ਨੂੰ ਘੱਟ ਦਿਖਾ ਕੇ ਅਤੇ ਵੱਡੇ ਪੱਧਰ ‘ਤੇ ਅਨਿਸਚਿਤ ਰੈਪਿਡ ਐਂਟੀਜੇਨ ਟੈਸਟਾਂ (ਵੱਡੀ ਗਿਣਤੀ ਵਿਚ ਫਰਜੀ ਨੈਗਟਿਵ ਕੇਸ)‘ ਤੇ ਕੇਂਦਰਤ ਕਰਕੇ ਕੇਸਾਂ ਦੀ ਗਿਣਤੀ ਵਿੱਚ ਹੇਰ-ਫੇਰ ਕੀਤਾ ਜਾ ਰਿਹਾ ਹੈ ਉਥੇ ਹੀ ਕੈਪਟਨ ਅਮਰਿੰਦਰ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨਿਯਮਤ ਰੂਪ ਵਿਚ ਗੋਲਡ ਸਟੈਂਡਰਡ ‘ਆਰਟੀ-ਪੀਸੀਆਰ ਟੈਸਟਿੰਗ ਵਿੱਚ ਵਾਧਾ ਕਰ ਰਹੀ ਹੈ।

ਚੀਮਾ ਨੂੰ ਕੋਈ ਵੀ ਗੱਲ ਕਹਿਣ ਤੋਂ ਪਹਿਲਾਂ ਤੱਥਾਂ ਦੀ ਪੁਸ਼ਟੀ ਕਰਨ ਸਲਾਹ ਦਿੰਦਿਆਂ ਮੰਤਰੀ ਨੇ ਅੱਗੇ ਕਿਹਾ ਕਿ ਕੇਜਰੀਵਾਲ ਸਰਕਾਰ ਦੇ ਪ੍ਰਬੰਧਾਂ ਕਾਰਨ ਦੇਸ਼ ਵਿਚ ਹੋਈਆਂ ਕੁੱਲ ਮੌਤਾਂ ਵਿੱਚੋਂ 10 ਫੀਸਦ ਦਿੱਲੀ ਨਾਲ ਸਬੰਧਤ ਹਨ। ਦੂਸਰੇ ਪਾਸੇ ਪੰਜਾਬ ਵਿੱਚ ਹੁਣ ਤੱਕ ਹੋਈਆਂ ਕੁੱਲ ਮੌਤਾਂ ਦਾ 1% ਹਿੱਸਾ ਬਣਦਾ ਹੈ ਅਤੇ ਉਹਨਾਂ ਵਿਚੋਂ ਵੀ ਜ਼ਿਆਦਾਤਰ ਮੌਤਾਂ ਸਹਿ-ਰੋਗ ਨਾਲ ਸਬੰਧਤ ਹਨ। ਸਿੱਧੂ ਨੇ ਕਿਹਾ ਕਿ ਉਹ ਨਹੀਂ ਸੋਚਦੇ ਕਿ ਇਕ ਵੀ ਪੰਜਾਬੀ ਆਪਣੇ ਰਾਜ ਵਿਚ ਇਸ ਤਰਾਂ ਦੇ ਦਿੱਲੀ ਵਰਗਾ ਕੋਈ ਮਾਡਲ ਚਾਹੇਗਾ।

ਪੰਜਾਬ ਵਿੱਚ ਸਰਕਾਰ ਵੱਲੋਂ ਫੰਡਾਂ ਦੀ ਅਣਉਚਿਤ ਵਰਤੋਂ ਕਰਨ ਵਾਲੇੇ ਚੀਮਾ ਦੇ ਦੋਸ਼ਾਂ ਦਾ ਜਵਾਬ ਦਿੰਦਿਆਂ ਸਿੱਧੂ ਨੇ ਚੀਮਾਂ ਨੂੰ ਚੁਣੌਤੀ ਦਿੱਤੀ ਕਿ ਉਹ ਆਪਣੇ ਬੇਤੁਕੇ ਤੇ ਖੋਖਲੇ ਦਾਅਵੇ ਦਾ ਸਬੂਤ ਪੇਸ਼ ਕਰਨ। ਉਨਾਂ ਕਿਹਾ ਕਿ ਇਸ ਮਾਮਲੇ ਦੀ ਸੱਚਾਈ ਇਹ ਸੀ ਕਿ ਕੇਂਦਰ ਸਰਕਾਰ ਵੱਲੋਂ ਕੋਈ ਵਿੱਤੀ ਸਹਾਇਤਾ ਨਹੀਂ ਦਿੱਤੀ ਗਈ । ਰਾਜ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਕੋਈ ਵੀ ਵਿੱਤੀ ਰੁਕਾਵਟ ਕੋਰਨਾਵਾਇਰਸ ਤੋਂ ਪੰਜਾਬੀਆਂ ਦੀ ਜਾਨ ਬਚਾਉਣ ਵਿੱਚ ਰਾਹ ਦਾ ਰੋੜਾ ਨਾ ਬਣੇ।

ਮੰਤਰੀ ਨੇ ਕਿਹਾ ਕਿ ਅਸਲ ਗੱਲ ਇਹ ਹੈ ਕਿ ‘ਆਪ’ ਦਾ ਪੰਜਾਬ ਵਿਚ ਕੋਈ ਅਧਾਰ ਨਹੀਂ ਹੈ। ਇਸ ਲਈ ਮਹਿਜ਼ 18 ਮਹੀਨਿਆਂ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਝੂਠ,ਫਰੇਬ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ‘ਆਪ’ ਦੀ ਪੰਜਾਬ ਇਕਾਈ ਦੇ ਪੁਨਰਗਠਨ ਵੱਲ ਇਸ਼ਾਰਾ ਕਰਦਿਆਂ ਉਨਾਂ ਅੱਗੇ ਕਿਹਾ ਕਿ ਇਸ ਕਦਮ ਨੇ ਸਾਬਤ ਕਰ ਦਿੱਤਾ ਹੈ ਕਿ ਰਾਜ ਵਿਚ ਪਾਰਟੀ ਦੀ ਸਥਿਤੀ ਕਿੰਨੀ ਤਰਸਯੋਗ ਹੈ।

ਹਸਪਤਾਲ ਦੇ ਫਰਸ਼ ‘ਤੇ 12 ਘੰਟਿਆਂ ਤੱਕ ਪਈਆਂ ਰਹੀਆਂ ਦੋ ਲਾਸ਼ਾਂ ਬਾਰੇ ਮੀਡੀਆ ਰਿਪੋਰਟ ਦੇ ਸਬੰਧ ਵਿੱਚ ਕੀਤੀ ਚੀਮਾ ਦੀ ਟਿੱਪਣੀ ਬਾਰੇ ਸਿੱਧੂ ਨੇ ਕਿਹਾ ਕਿ ਇਹ ਰਿਪੋਰਟ ਪਹਿਲਾਂ ਹੀ ਝੂਠੀ ਸਾਬਤ ਹੋ ਚੁੱਕੀ ਹੈ ਅਤੇ ਅਖਬਾਰ ਨੇ ਵੀ ਬਾਅਦ ਵਿਚ ਇਸ ਸਬੰਧੀ ਸਪਸ਼ਟੀਕਰਨ ਪ੍ਰਕਾਸ਼ਿਤ ਕਰ ਦਿੱਤਾ ਹੈ।

ਚੀਮਾ ਦੇ ਬੇਤੁੱਕੀਆਂ ਅਤੇ ਭਰਮਪੂਰਣ ਰਿਪੋਰਟਾਂ ਦੀ ਹਮਾਇਤ ਕਰਨ ‘ਤੇ ਹੈਰਾਨੀ ਜਤਾਉਂਦਿਆਂ ਮੰਤਰੀ ਨੇ ਕਿਹਾ ਕਿ ‘ਆਪ’ ਵਿਧਾਇਕ ਇਸ ਔਖੀ ਘੜੀ ਵਿੱਚ ਆਪਣੇ ਗੈਰ-ਜਿੰਮੇਵਾਰਾਨਾ ਬਿਆਨਾਂ ਰਾਹੀਂ ਦਹਿਸ਼ਤ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨਾਂ ਰਾਜ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਨੂੰ ਕਿਹਾ ਕਿ ਜੇਕਰ ਉਹ ਅਸਲੀਅਤ ਵਿਚ ਪੰਜਾਬ ਦੇ ਲੋਕਾਂ ਲਈ ਫਿਕਰਮੰਦ ਹਨ ਤਾਂ ਸੋਸ਼ਲ ਮੀਡੀਆ ਦੀ ਫਰਜ਼ੀ ਤੇ ਸੁਖਾਲੀ ਦੁਨੀਆ ਤੋਂ ਬਾਹਰ ਆਉਣ ਅਤੇ ਪੰਜਾਬ ਦੇ ਹਿੱਤ ਵਿੱਚ ਰਾਜ ਸਰਕਾਰ ਦੇ ਯਤਨਾਂ ਵਿੱਚ ਆਪਣਾ ਸਹਿਯੋਗ ਦੇਣ।

Previous Post

ਪਿਛਲੇ ਦੋ ਸਾਲਾਂ ਦੇ ਮੁਕਾਬਲੇ 2020 ’ਚ ਐਕਸਾਈਜ਼ ਮਾਮਲਿਆਂ ’ਚ ਹੋਇਆ ਇਜ਼ਾਫ਼ਾ

Next Post

ਕੈਪਟਨ ਅਮਰਿੰਦਰ ਵੱਲੋਂ ਸਾਉਣੀ ਸੀਜ਼ਨ 2020 ਲਈ ਪਰਾਲੀ ਪ੍ਰਬੰਧਨ ਸਕੀਮ ਦਾ ਸਮਾਜਿਕ ਪੂਰਵ ਲੇਖਾ ਕੀਤੇ ਜਾਣ ਦੇ ਹੁਕਮ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

by Asli Punjabi
March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਕੈਪਟਨ ਅਮਰਿੰਦਰ ਵੱਲੋਂ ਸਾਉਣੀ ਸੀਜ਼ਨ 2020 ਲਈ ਪਰਾਲੀ ਪ੍ਰਬੰਧਨ ਸਕੀਮ ਦਾ ਸਮਾਜਿਕ ਪੂਰਵ ਲੇਖਾ ਕੀਤੇ ਜਾਣ ਦੇ ਹੁਕਮ

ਕੈਪਟਨ ਅਮਰਿੰਦਰ ਵੱਲੋਂ ਸਾਉਣੀ ਸੀਜ਼ਨ 2020 ਲਈ ਪਰਾਲੀ ਪ੍ਰਬੰਧਨ ਸਕੀਮ ਦਾ ਸਮਾਜਿਕ ਪੂਰਵ ਲੇਖਾ ਕੀਤੇ ਜਾਣ ਦੇ ਹੁਕਮ

Recommended

ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਸੈਨਾਨੀਆਂ ਦੇ ਸਾਰੇ ਯੋਗ ਵਾਰਸਾਂ ਨੂੰ ਮੁਫ਼ਤ ਸਫਰ ਸਹੂਲਤ ਦੇਣ ਦਾ ਫੈਸਲਾ : ਸੋਨੀ

ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਸੈਨਾਨੀਆਂ ਦੇ ਸਾਰੇ ਯੋਗ ਵਾਰਸਾਂ ਨੂੰ ਮੁਫ਼ਤ ਸਫਰ ਸਹੂਲਤ ਦੇਣ ਦਾ ਫੈਸਲਾ : ਸੋਨੀ

December 13, 2020

ਯੂਨੀਵਰਸਿਟੀ ਆਫ ਦਾ ਸਾਊਥ ਪੈਸੇਫਿਕ ਫਿਜ਼ੀ ਦੇ ਵਾਈਸ ਚਾਂਸਲਰ ਪਾਲ ਆਹਲੂਵਾਲੀਆ ਮੁੜ ਬਹਾਲ

June 19, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In