ਸ਼੍ਰੀਨਗਰ, 11 ਅਗਸਤ- ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਵਿੱਚ ਤਲਾਸ਼ੀ ਮੁਹਿੰਮ ਦੌਰਾਨ ਫੌਜ ਨੇ ਤਿੰਨ ਸ਼ੱਕੀ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ| ਇਨ੍ਹਾਂ ਅੱਤਵਾਦੀਆਂ ਕੋਲੋਂ ਇਕ ਏ.ਕੇ. 47 ਰਾਈਫਲ, 2 ਪਿਸਤੌਲ ਅਤੇ ਕੁਝ ਗੋਲਾ-ਬਾਰੂਦ ਵੀ ਬਰਾਮਦ ਹੋਏ ਹਨ|
ਫੌਜ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਜੰਮੂ-ਕਸ਼ਮੀਰ ਪੁਲੀਸ ਵਲੋਂ ਮਿਲੀ ਖੁਫੀਆ ਜਾਣਕਾਰੀ ਦੇ ਆਧਾਰ ਤੇ ਸੁਰੱਖਿਆ ਦਸਤਿਆਂ ਨੇ ਕੁਪਵਾੜਾ ਦੇ ਲਾਲਪੋਰਾ ਖੇਤਰ ਵਿੱਚ ਸਾਂਝੀ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ| ਉਨ੍ਹਾਂ ਨੇ ਦੱਸਿਆ ਕਿ ਤਿੰਨ ਸ਼ੱਕੀ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਮੁਹਿੰਮ ਦੌਰਾਨ ਕੁਝ ਹਥਿਆਰ ਅਤੇ ਗੋਲਾ-ਬਾਰੂਦ ਬਰਾਮਦ ਹੋਏ| ਹੁਣ ਦੀ ਜਾਣਕਾਰੀ ਅਨੁਸਾਰ ਅੱਤਵਾਦੀਆਂ ਕੋਲੋਂ ਏ.ਕੇ. 47 ਰਾਈਫਲ, 2 ਪਿਸਤੌਲ ਅਤੇ ਕੁਝ ਗੋਲਾ-ਬਾਰੂਦ ਬਰਾਮਦ ਹੋਇਆ ਹੈ| ਅਧਿਕਾਰੀ ਨੇ ਦੱਸਿਆ ਕਿ ਜੰਮੂ-ਕਸ਼ਮੀਰ ਤੋਂ ਅੱਤਵਾਦੀਆਂ ਦਾ ਪੂਰੀ ਤਰ੍ਹਾਂ ਸਫ਼ਾਇਆ ਕਰਨ ਲਈ ਵੱਡੇ ਪੱਧਰ ਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ|