ਨਵੀਂ ਦਿੱਲੀ, 11 ਅਗਸਤ 2020 – ਅਫਗਾਨਿਸਤਾਨ ਅਤੇ ਪਾਕਿਸਤਾਨ ਦੇ ਸਮੂਹ ਸਿੱਖ ਸ਼ਰਨਾਥੀਆਂ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਨੂੰ ਇੱਕ ਪੱਤਰ ਲਿਖ ਕੇ ‘ਨਾਗਰਿਕਤਾ ਸੋਧ ਬਿਲ ਤਹਿਤ’ ਨਗਾਰਿਕਤਾ ਦੇਣ ਦੀ ਅਪੀਲ ਕੀਤੀ ਗਈ ਹੈ।
ਉਨ੍ਹਾਂ ਵੱਲੋਂ ਅਕਾਲ ਤਖਤ ਸਹਿਬ ਦੇ ਜਥੇਦਾਰ ਨੂੰ ਚਿੱਠੀ ਲਿਖ ਕੇ ਅਪੀਲ ਕੀਤੀ ਕਿ ਅਫਗਾਨਿਸਤਾਨ ਅਤੇ ਪਾਕਿਸਤਾਨ ‘ਚ ਘੱਟ ਗਿਣਤੀਆਂ ਨੂੰ ਵਿਤਕਰੇ ਅਤੇ ਜ਼ੁਲਮ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਉਨ੍ਹਾਂ ਨੂੰ ਡਰਾਇਆ ਧਮਕਾਇਆ ਜਾਂਦਾ ਹੈ ਅਤੇ ਉਨ੍ਹਾਂ ਦਾ ਧਰਮ ਪਰਿਵਰਤਨ ਵੀ ਕਰਵਾਇਆ ਜਾਂਦਾ ਹੈ।
ਜਿਸ ਦੇ ਕਾਰਨ ਇਨ੍ਹਾਂ ਮੁਲਕਾਂ ਤੋਂ ਜ਼ਿਆਦਾਤਰ ਸ਼ਰਨਾਰਥੀ ਪਾਇਨ ਕਰ ਰਹੇ ਹਨ। ਭਾਰਤ ਦੇ ਵੱਖ-ਵੱਖ ਹਿੱਸਿਆਂ ‘ਚ ਰਹਿ ਰਹੇ ਹਨ। ਜਿਨ੍ਹਾਂ ਨੂੰ ਕਿ ਸਮੇਂ -ਸਮੇਂ ‘ਤੇ ਵੀਜ਼ਾਂ ਵਧਾਉਣ ਦੀ ਲੋੜ ਪੈਂਦੀ ਹੈ। ਉਨ੍ਹਾਂ ਕਿਹਾ ਕਿ ਪਿੱਛੇ ਜਿਹੇ ਭਾਰਤ ਸਰਕਾਰ ਵੱਲੋਂ ਨਾਗਰਿਕਤਾ ਸੋਧ ਬਿਲ ਪਾਸ ਕੀਤਾ ਗਿਆ ਸੀ ਪਰ ਉਸ ਬਿਲ ਦੇ ਲਾਗੂ ਹੋਣ ‘ਚ ਦੇਰੀ ਹੋ ਰਹੀ ਹੈ।
ਜਿਸ ਤੋਂ ਬਾਅਦ ਪਾਕਿਸਤਾਨ ਅਤੇ ਅਫਗਾਨਿਸਤਾਨ ਦੇ ਸਿੱਖਾਂ ਵੱਲੋਂ ਜਥੇਦਾਰ ਨੂੰ ਬੇਨਤੀ ਕੀਤੀ ਗਈ ਕਿ ਉਹ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਨਾਲ ਗੱਲਬਾਤ ਕਰਕੇ ਨਾਗਰਿਕਤਾ ਸੋਧ ਬਿੱਲ ਨੂੰ ਜਲਦ ਤੋਂ ਜਲਦ ਲਾਗੂ ਕਰਵਾ ਕੇ ਉਨ੍ਹਾਂ ਦੀ ਮਦਦ ਕਰਨ, ਤਾਂ ਜੋ ਉਨ੍ਹਾਂ ਨੂੰ ਭਾਰਤ ਦੀ ਨਾਗਰਿਕਤਾ ਮਿਲ ਸਕੇ।