• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਐਸ ਐਸ ਪੀ ਧਰੁਵ ਦਾਹੀਆ ਖਿਲਾਫ ਕਾਰਵਾਈ ਕਰਨ ਡੀ ਜੀ ਪੀ : ਅਕਾਲੀ ਦਲ

Asli Punjabi by Asli Punjabi
August 12, 2020
in Top Stories
0
ਐਸ ਐਸ ਪੀ ਧਰੁਵ ਦਾਹੀਆ ਖਿਲਾਫ ਕਾਰਵਾਈ ਕਰਨ ਡੀ ਜੀ ਪੀ : ਅਕਾਲੀ ਦਲ
587
SHARES
3.3k
VIEWS
Share on FacebookShare on TwitterShare on Whatsapp

You might also like

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਚੰਡੀਗੜ, 12 ਅਗਸਤ 2020: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੂਬੇ ਦੇ ਪੁਲਿਸ ਮੁਖੀ ਦਿਨਕਰ ਗੁਪਤਾ ਨੂੰ ਆਖਿਆ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਉਹ ਵਿਵਾਦਗ੍ਰਸਤ ਪੁਲਿਸ ਅਫਸਰ ਤੇ ਅੰਮ੍ਰਿਤਸਰ ਦੇ ਐਸ ਐਸ ਪੀ ਧਰੁਵ ਦਾਹੀਆ ਦਾ ਬਚਾਅ ਕਿਉਂ ਕਰ ਰਹੇ ਹਨ ਜਦਕਿ ਦਾਹੀਆ ਤਰਨਤਾਰਨ ਦੇ ਐਸ ਐਸ ਪੀ ਹੁੰਦਿਆਂ ਸ਼ਰਾਬ ਮਾਫੀਆ ਦੇ ਖਿਲਾਫ ਕਾਰਵਾਈ ਕਰਨ ਵਿਚ ਫੇਲ• ਹੋ ਗਏ ਜਿਸ ਕਾਰਨ 100 ਤੋਂ ਵੱਧ ਲੋਕਾਂ ਦੀਆਂ ਕੀਮਤੀ ਜਾਨਾਂ ਗਈਆਂ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਾਬਕਾ ਮੰਤਰੀ ਸ੍ਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਤਰਨਤਾਰਨ ਦੇ ਲੋਕਾਂ ਦੀ ਮੰਗ ਹੈ ਕਿ ਐਸ ਐਸ ਪੀ ਧਰੁਵ ਦਾਹੀਆ ਨੂੰ ਤੁਰੰਤ ਮੁਅੱਤਲ ਕੀਤਾ ਜਾਵੇ ਅਤੇ ਉਹਨਾਂ ਦੀਆਂ ਸ਼ਿਕਾਇਤਾਂ ‘ਤੇ ਸ਼ਰਾਬ ਮਾਫੀਆ ਖਿਲਾਫ ਕਾਰਵਾਈ ਕਰਨ ਵਿਚ ਫੇਲ• ਹੋਣ ‘ਤੇ ਉਸਦੇ ਖਿਲਾਫ ਕੇਸ ਦਰਜ ਕੀਤਾ ਜਾਵੇ। ਉਹਨਾਂ ਕਿਹਾ ਕਿ ਨਾਗਰਿਕਾਂ ਨੇ ਦਾਹੀਆ ਨੂੰ ਨਜਾਇਜ਼ ਸ਼ਰਾਬ ਬਣਾਉਣ ਵਿਚ ਲੱਗੇ ਅਪਰਾਧੀਆਂ ਬਾਰੇ ਸਪਸ਼ਟ ਜਾਣਕਾਰੀ ਮੁਹੱਈਆ ਕਰਵਾਈ ਸੀ ਤੇ Àਸਨੂੰ ਸ਼ਰਾਬ ਮਾਫੀਆ ਵੱਲੋਂ ਵਰਤੇ ਜਾ ਰਹੇ ਵਾਹਨਾਂ ਦੇ ਨੰਬਰ ਵੀ ਦਿੱਤੇ ਸਨ, ਪਰ ਦਾਹੀਆ ਨੇ ਮਾਮਲੇ ਵਿਚ ਕੋਈ ਵੀ ਕਾਰਵਾਈ ਕਰਨ ਤੋਂ ਨਾਂਹ ਕਰ ਦਿੱਤੀ ਜਿਸ ਕਾਰਨ ਜ਼ਹਿਰੀਲੀ ਸ਼ਰਾਬ ਤ੍ਰਾਸਦੀ ਵਾਪਰੀ ਤੇ ਸਿਰਫ ਤਰਨਤਾਰਨ ਵਿਚ ਹੀ 100 ਤੋਂ ਵੱਧ ਲੋਕਾਂ ਦੀ ਜਾਨ ਚਲੀ ਗਈ।
ਸ੍ਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਅਕਾਲੀ ਦਲ ਨੇ ਇਹ ਤੱਥ ਲੋਕਾਂ ਸਾਹਮਣੇ ਰੱਖੇ ਹਨ ਅਤੇ ਪਾਰਟੀ ਨੇ ਡੀ ਜੀ ਪੀ ਨੂੰ ਮਾਮਲੇ ਵਿਚ ਕਾਰਵਾਈ ਕਰਨ ਵਾਸਤੇ ਆਖਿਆ ਹੈ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਡੀ ਜੀ ਪੀ ਨੂੰ ਦਾਹੀਆ ਨਾਲ ਕੁਝ ਜ਼ਿਆਦਾ ਹੀ ਲਗਾਅ ਹੈ ਤੇ ਇਸੇ ਲਈ ਉਹ ਉਸ ਖਿਲਾਫ ਕਾਰਵਾਈ ਨਹੀਂ ਕਰ ਰਹੇ ਜੋ ਬਹੁਤ ਨਿਖੇਧੀਯੋਗ ਹੈ। ਉਹਨਾਂ ਕਿਹਾ ਕਿ ਲੋਕ ਆਸ ਕਰਦੇ ਹਨ ਕਿ ਡੀ ਜੀ ਪੀ ਪ੍ਰੋਫੈਸ਼ਨਲ ਤਰੀਕੇ ਨਾਲ ਕੰਮ ਕਰਨਗੇ ਪਰ ਉਹ ਦੋ ਕਦਮ ਹੋਰ ਅੱਗੇ ਵੱਧ ਕੇ ਦਾਹੀਆ ਦਾ ਬਚਾਅ ਕਰ ਰਹੇ ਹਨ। ਉਹਨਾਂ ਕਿਹਾ ਕਿ ਇਹ ਪੁਲਿਸ ਨਿਯਮਾਂ ਦੇ ਉਲਟ ਰਵੱਈਆ ਹੈ। ਡੀ ਜੀ ਪੀ ਨੂੰ ਦਾਹੀਆ ਖਿਲਾਫ ਕਾਰਵਾਈ ਕਰਨ ਲਈ ਅਸਮਰਥ ਹੋਣ ਦਾ ਕਾਰਨ ਦੱਸਣਾ ਚਾਹੀਦਾ ਹੈ।
ਅਕਾਲੀ ਆਗੂ ਨੇ ਕਿਹਾ ਕਿ ਜਿਥੇ ਤੱਕ ਜ਼ਹਿਰੀਲੀ ਸ਼ਰਾਬ ਤ੍ਰਾਸਦੀ ਦੀ ਗੱਲ ਹੈ ਤਾਂ ਡੀ ਜੀ ਪੀ ਦੀ ਭੂਮਿਕਾ ਪਹਿਲਾਂ ਹੀ ਸ਼ੱਕ ਦੇ ਘੇਰੇ ਵਿਚ ਆ ਗਈ ਹੈ। ਉਹਨਾਂ ਕਿਹਾ ਕਿ ਡੀ ਜੀ ਪੀ ਨੇ ਦਾਹੀਆ ਖਿਲਾਫ ਕਾਰਵਾਈ ਕਰਨ ਤੋਂ ਨਾਂਹ ਕਰ ਦਿੱਤੀ ਜਦਕਿ ਐਸ ਐਸ ਪੀ ਤਰਨਤਾਰਨ ਵਜੋਂ ਉਹ ਹੀ ਜ਼ਹਿਰੀਲੀ ਸ਼ਰਾਬ ਤ੍ਰਾਸਦੀ ਲਈ ਜ਼ਿੰਮੇਵਾਰ ਹੈ। ਉਹਨਾਂ ਕਿਹਾ ਕਿ ਦਾਹੀਆ ਖਿਲਾਫ ਕਾਰਵਾਈ ਕਰਨ ਵਿਚ ਅਸਫਲ ਰਹਿਣ ਦੇ ਨਾਲ ਹੀ ਦਾਹੀਆ ਨੂੰ ਐਸ ਐਸ ਪੀ ਅੰਮ੍ਰਿਤਸਰ ਦਿਹਾਤੀ ਦਾ ਅਹੁਦਾ ਦੇ ਕੇ ਨਿਵਾਜਿਆ ਗਿਆ।
ਸ੍ਰੀ ਮਜੀਠੀਆ ਨੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਕਿ ਡੀ ਜੀ ਪੀ ਨੇ ਦਾਹੀਆ ਦੇ ਚਹੇਤਾ ਹੋਣ ਵਾਂਗ ਵਤੀਰਾ ਰੱਖਿਆ ਹੋਵੇ। ਉਹਨਾਂ ਕਿਹਾ ਕਿ ਦਾਹੀਆ ਉਹੀ ਅਫਸਰ ਹੈ ਜਿਸਨੇ ਫਾਦਰ ਐਂਟਨੀ ਦੀ ਰਿਹਾਇਸ਼ ‘ਤੇ ਦਿਨ ਦਿਹਾੜੀ ਲੁੱਟ ਕੀਤੀ ਸੀ ਤੇ ਇਸਨੂੰ ਚੋਣ ਕਮਿਸ਼ਨਰ ਨੇ ਖੰਨਾ ਦੇ ਐਸ ਐਸ ਪੀ ਦੇ ਅਹੁਦੇ ਤੋਂ ਤਬਦੀਲ ਕਰ ਦਿੱਤਾ ਸੀ। ਉਹਨਾਂ ਕਿਹਾ ਕਿ ਇਸਦੇ ਖਿਲਾਫ 6.65 ਕਰੋੜ ਰੁਪਏ ਦਾ ਹੇਰ ਫੇਰ ਕਰਨ ਦੇ ਵੀ ਦੋਸ਼ ਲੱਗੇ ਸਨ ਜਦੋਂ ਖੰਨਾ ਪੁਲਿਸ ਨੇ ਛਾਪਾ ਮਾਰਿਆ ਸੀ ਤਾਂ ਖੰਨਾ ਪੁਲਿਸ ‘ਤੇ ਲੋਕਾਂ ਨੂੰ ਨਜਾਇਜ਼ ਹਿਰਾਸਤ ਵਿਚ ਰੱਖਣ ਦੇ ਵੀ ਦੋਸ਼ ਲੱਗੇ ਸਨ ਤੇ ਇਹਨਾਂ ਨੂੰ ਵਿਭਾਗੀ ਜਾਂਚ ਵਿਚ ਦੋਸ਼ੀ ਠਹਿਰਾਇਆ ਗਿਆ ਸੀ। ਉਹਨਾਂ ਕਿਹਾ ਕਿ ਇਹ ਵੀ ਅਦਾਲਤ ਵਿਚ ਸਾਬਤ ਹੋ ਗਿਆ ਸੀ ਕਿ ਦਾਹੀਆ ਨੇ ਝੂਠ ਬੋਲਿਆ ਸੀ ਕਿ ਪੈਸਾ ਤਲਾਸ਼ੀ ਅਪਰੇਸ਼ਨ ‘ਨਾਕਾ’ ਦੌਰਾਨ ਬਰਾਮਦ ਹੋਇਆ। ਉਹਨਾਂ ਦੱਸਿਆ ਕਿ ਦਾਹੀਆ ਦੀ ਨਿਗਰਾਨੀ ਹੇਠ ਨਜਾਇਜ਼ ਤੌਰ ‘ਤੇ ਫੜੇ 16.66 ਕਰੋੜ ਰੁਪਏ ਵਿਚੋਂ 1.50 ਕਰੋੜ ਰੁਪਏ ਹਾਲੇ ਵੀ ਗਾਇਬ ਹਨ ਪਰ ਇਸਦੇ ਬਾਵਜੂਦ ਉਸਨੂੰ ਐਸ ਐਸ ਪੀ ਤਰਨਤਾਰਨ ਨਿਯੁਕਤ ਕਰ ਕੇ ਇਨਾਮ ਦਿੱਤਾ ਗਿਆ।
ਸ੍ਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਖੰਨਾ, ਜਿਥੇ ਦਾਹੀਆ ‘ਤੇ ਛਾਪੇ ਮਾਰਨ ਵਾਸਤੇ ਪੁਲਿਸ ਕੈਟਾਂ ਦੀ ਵਰਤੋਂ ਕਰਨ ਦੇ ਦੋਸ਼ ਲੱਗੇ ਸਨ, ਵਾਂਗ ਹੀ ਤਰਨਤਾਰਨ ਵਿਚ ਉੁਸਨੇ ਸ਼ਰਾਬ ਮਾਫੀਆ ਨੂੰ ਖੁਲ•ੀ ਛੁੱਟੀ ਦਿੱਤੀ ਹੋਈ ਸੀ। ਉਹਨਾਂ ਕਿਹਾ ਕਿ ਜ਼ਹਿਰੀਲੀ ਸ਼ਰਾਬ ਤ੍ਰਾਸਦੀ ਮਗਰੋਂ ਦਾਹੀਆ ਦੇ ਤਬਾਦਲੇ ਉਪਰੰਤ ਤਰਨਤਾਰਨ ਪੁਲਿਸ ਨੇ ਲੋਕਾਂ ਦੀਆਂ ਸ਼ਿਕਾਇਤਾਂ ‘ਤੇ ਕਾਰਵਾਈ ਕੀਤੀ ਹੈ ਤੇ ਗੈਰ ਕਾਨੂੰਨੀ ਸ਼ਰਾਬ ਦੀ ਮੁਹਿੰਮ ‘ਤੇ ਛਾਪੇਮਾਰੀ ਕਰਦਿਆਂ 31500 ਲੀਟਰ ਲਾਹਣ ਫੜੀ ਹੈ। ਉਹਨਾਂ ਕਿਹਾ ਕਿ ਜੇਕਰ ਦਾਹੀਆ ਨੇ ਪਹਿਲਾਂ ਹੀ ਸ਼ਿਕਾਇਤਾਂ ‘ਤੇ ਕਾਰਵਾਈ ਕੀਤੀ ਹੁੰਦੀ ਤਾਂ ਫਿਰ ਜ਼ਹਿਰੀਲੀ ਸ਼ਰਾਬ ਤ੍ਰਾਸਦੀ ਟਾਲੀ ਜਾ ਸਕਦੀ ਸੀ। ਉਹਨਾਂ ਕਿਹਾ ਕਿ ਦਾਹੀਆ ਇਸ ਅਪਰਾਧ ਵਿਚ ਸਿੱਧੇ ਤੌਰ ‘ਤੇ ਸ਼ਾਮਲ ਹੈ ਤੇ ਉਸਦੇ ਖਿਲਾਫ ਕੇਸ ਦਰਜ ਹੋਣਾ ਚਾਹੀਦਾ ਹੈ ਅਤੇ ਜੇਕਰ ਅਜਿਹਾ ਨਾ ਹੋਇਆ ਤਾਂ ਫਿਰ ਅਸੀਂ ਡੀ ਜੀ ਪੀ ਦਿਨਕਰ ਗੁਪਤਾ ਦੇ ਖਿਲਾਫ ਮੁਹਿੰਮ ਸ਼ੁਰੂ ਕਰਾਂਗੇ ਕਿਉਂਕਿ ਉਹ ਇਕ ਵਿਵਾਦਗ੍ਰਸਤ ਪੁਲਿਸ ਅਫਸਰ ਦਾ ਬਚਾਅ ਕਰ ਰਹੇ ਹਨ।

Previous Post

ਸਮਾਰਟ ਵਿਲੇਜ ਸਕੀਮ ਤਹਿਤ ਗ੍ਰਾਮ ਪੰਚਾਇਤਾਂ ਨੂੰ 44 ਕਰੋੜ ਦੀ ਰਾਸ਼ੀ ਕੀਤੀ ਗਈ ਜਾਰੀ-ਡਿਪਟੀ ਕਮਿਸ਼ਨਰ

Next Post

ਅਕਾਲੀ ਦਲ ਨੇ ਸਮਰਾਲਾ ਯੂਥ ਵਿੰਗ ਪ੍ਰਧਾਨ ਦੇ ਕਤਲ ਦੀ ਕੀਤੀ ਜ਼ੋਰਦਾਰ ਨਿਖੇਧੀ

Asli Punjabi

Asli Punjabi

Related Posts

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
Top Stories

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

by Asli Punjabi
March 18, 2026
ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Top Stories

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
March 18, 2026
ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ
Top Stories

ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ

by Asli Punjabi
March 18, 2026
CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ
Top Stories

CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ

by Asli Punjabi
March 12, 2026
Next Post
ਅਕਾਲੀ ਦਲ ਨੇ ਸਮਰਾਲਾ ਯੂਥ ਵਿੰਗ ਪ੍ਰਧਾਨ ਦੇ ਕਤਲ ਦੀ ਕੀਤੀ ਜ਼ੋਰਦਾਰ ਨਿਖੇਧੀ

ਅਕਾਲੀ ਦਲ ਨੇ ਸਮਰਾਲਾ ਯੂਥ ਵਿੰਗ ਪ੍ਰਧਾਨ ਦੇ ਕਤਲ ਦੀ ਕੀਤੀ ਜ਼ੋਰਦਾਰ ਨਿਖੇਧੀ

Recommended

ਮੁੱਖ ਸਕੱਤਰ ਵੱਲੋਂ ਸੂਬੇ ਵਿੱਚ ਆਵਾਰਾ ਕੁੱਤਿਆਂ ਦੀ ਸਮੱਸਿਆ ਦੇ ਹੱਲ ਲਈ ਮੁਹਿੰਮ ਹੋਰ ਤੇਜ਼ ਕਰਨ ਦੇ ਆਦੇਸ਼ ਹੁਣ ਤੱਕ 1.7 ਲੱਖ ਤੋਂ ਵੱਧ ਆਵਾਰਾ ਕੁੱਤਿਆਂ ਦੀ ਨਸਬੰਦੀ ਕੀਤੀ

ਮੁੱਖ ਸਕੱਤਰ ਵੱਲੋਂ ਸੂਬੇ ਵਿੱਚ ਆਵਾਰਾ ਕੁੱਤਿਆਂ ਦੀ ਸਮੱਸਿਆ ਦੇ ਹੱਲ ਲਈ ਮੁਹਿੰਮ ਹੋਰ ਤੇਜ਼ ਕਰਨ ਦੇ ਆਦੇਸ਼ ਹੁਣ ਤੱਕ 1.7 ਲੱਖ ਤੋਂ ਵੱਧ ਆਵਾਰਾ ਕੁੱਤਿਆਂ ਦੀ ਨਸਬੰਦੀ ਕੀਤੀ

September 16, 2021
ਉੱਤਰੀ ਭਾਰਤ ਵਿੱਚ ਵੱਡਾ ਸੰਕਟ ! 4 ਰਾਜਾਂ ਵਿੱਚ ਸਕੂਲ ਅਤੇ ਕਾਲਜ ਬੰਦ, ਜਾਣੋ ਕਦੋਂ ਤੱਕ?

ਉੱਤਰੀ ਭਾਰਤ ਵਿੱਚ ਵੱਡਾ ਸੰਕਟ ! 4 ਰਾਜਾਂ ਵਿੱਚ ਸਕੂਲ ਅਤੇ ਕਾਲਜ ਬੰਦ, ਜਾਣੋ ਕਦੋਂ ਤੱਕ?

September 4, 2025

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In