ਸ੍ਰੀ ਮੁਕਤਸਰ ਸਾਹਿਬ, 12 ਅਗਸਤ 2020 – ਪੰਜਾਬ ਸਰਕਾਰ ਵੱਲੋਂ ਅੱਜ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਵੀਡੀਓ ਕਾਨਫ਼ਰੰਸ ਰਾਹੀਂ ਮੋਬਾਈਲ ਫੋਨ ਵੰਡਣ ਦੀ ਸ਼ੁਰੂਆਤ ਕੀਤੀ ਗਈ ਹੈ। ਇਸੇ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਇਸ ਮੁਹਿੰਮ ਤਹਿਤ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਨੇ ਸਮਾਰਟਫ਼ੋਨ ਵੰਡਣ ਦੀ ਪ੍ਰਕਿਰਿਆ ਪੂਰੀ ਕੀਤੀ। ਸਥਾਨਕ ਦਫਤਰ ਡਿਪਟੀ ਕਮਿਸ਼ਨਰ ਵਿਖੇ ਸਰਕਾਰੀ ਸਕੂਲਾਂ ਵਿੱਚ ਪੜ੍ਹਣ ਵਾਲੀਆਂ ਵਿਦਿਆਰਥਣਾਂ ਨੂੰ ਸਮਾਰਟਫੋਨ ਵੰਡਣ ਮੌਕੇ ਹੋਰਨਾਂ ਤੋਂ ਇਲਾਵਾ ਐਮ.ਕੇ.ਅਰਾਵਿੰਦ ਕੁਮਾਰ ਡਿਪਟੀ ਕਮਿਸ਼ਨਰ, ਡੀ.ਸੁਡਰਵਿਲੀ ਐਸ.ਐਸ.ਪੀ, ਕਰਨ ਕੌਰ ਬਰਾੜ ਸਾਬਕਾ ਐਮ.ਐਲ.ਏ, ਹਰਚਰਨ ਸਿੰਘ ਬਰਾੜ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ, ਪ੍ਰਭਜੋਤ ਸਿੰਘ ਜ਼ਿਲ੍ਹਾ ਯੂਥ ਕਾਂਗਰਸ ਕਮੇਟੀ, ਗੋਪਾਲ ਸਿੰਘ ਐਸ.ਡੀ.ਐਮ ਮਲੋਟ, ਬਲਜੀਤ ਕੁਮਾਰ ਜ਼ਿਲ੍ਹਾ ਸਿੱਖਿਆ ਅਫਸਰ, ਕਪਿਲ ਸ਼ਰਮਾ ਡਿਪਟੀ ਡੀ.ਈ.ਓ ਵੀ ਹਾਜ਼ਰ ਸਨ। ਇਸ ਮੌਕੇ ਭੱਟੀ ਨੇ ਕਿਹਾ ਕਿ ਕਾਫੀ ਲੰਬੇ ਸਮੇਂ ਤੋਂ ਬੱਚਿਆਂ ਨੂੰ ਬੜੀ ਉਤਸੁਕਤਾ ਨਾਲ ਇਸ ਦਿਨ ਦਾ ਇੰਤਜ਼ਾਰ ਸੀ ਸੋ ਅੱਜ ਘੜੀਆਂ ਖ਼ਤਮ ਹੋ ਗਈਆਂ ਹਨ। ਉਨ੍ਹਾਂ ਦੱਸਿਆ ਕਿ ਪੂਰੇ ਪੰਜਾਬ ਵਿੱਚ 17,4,000 ਅਤੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ 6175 ਮੋਬਾਈਲ ਫੋਨ ਵੰਡੇ ਜਾ ਰਹੇ ਹਨ, ਜਿੰਨ੍ਹਾਂ ’ਤੇ 92 ਕਰੋੜ ਰੁਪਏ ਦਾ ਖ਼ਰਚ ਆਇਆ ਹੈ। ਉਨ੍ਹਾਂ ਦੱਸਿਆ ਕਿ ਇਹ ਸਮਾਰਟਫੋਨ ਬੱਚਿਆਂ ਨੂੰ ਈ ਸਿੱਖਿਆ ਪ੍ਰਾਪਤ ਕਰਨ ਵਿੱਚ ਮਦਦਗਾਰ ਹੋਵੇਗਾ।