ਅੰਮ੍ਰਿਤਸਰ, 17 ਅਗਸਤ 2020 – ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ‘ਚ ਕੋਰੋਨਾ ਵਾਰਡ ਦੇ ਇਕ ਮਰੀਜ਼, ਜਿਸ ਦੀ ਉਮਰ ਪੰਜਾਹ ਸਾਲ ਦੇ ਕਰੀਬ ਦੱਸੀ ਜਾ ਰਹੀ ਹੈ, ਨੇ ਹਸਪਤਾਲ ਦੀ ਪੰਜਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਖੁਦਕੁਸ਼ੀ ਦੇ ਕਾਰਨਾਂ ਬਾਰੇ ਫਿਲਹਾਲ ਸਪਸ਼ਟ ਨਹੀਂ ਹੋ ਸਕਿਆ।
ਜਾਣਕਾਰੀ ਮੁਤਾਬਕ ਸਵੇਰ ਦੇ ਕਰੀਬ ਸਾਢੇ ਕੁ ਸੱਤ ਵਜੇ ਉਕਤ ਬੰਦੇ ਨੇ ਪੰਜਵੀਂ ਮੰਜ਼ਿਲ ਤੋਂ ਛਾਲ ਮਾਰੀ ਸੀ ਜਿਸ ਤੋਂ ਕੁਝ ਦੇਰ ਬਾਅਦ ਤੱਕ ਉਸਦੇ ਸਾਹ ਚੱਲਦੇ ਰਹੇ। ਪਰ ਥੋੜ੍ਹੇ ਸਮੇਂ ਬਾਅਦ ਉਸਦੀ ਮੌਤ ਹੋ ਗਈ। ਹੋਰ ਵੇਰਵਿਆਂ ਦੀ ਉਡੀਕ ਹੈ।