ਬਠਿੰਡਾ,17 ਅਗਸਤ 2020 – ਅਜ਼ਾਦੀ ਦਿਵਸ ਸਮਾਗਮਾਂ ’ਚ ਸ਼ਾਮਲ ਐਸਐਸਪੀ ਬਠਿੰਡਾ ਭੁਪਿੰਦਰਜੀਤ ਸਿੰਘ ਵਿਰਕ ਦੇ ਕੋਰੋਨਾ ਪਾਜ਼ਿਟਿਵ ਆਉਣ ਤੋਂ ਬਾਅਦ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਖੁਦ ਨੂੰ ਘਰ ’ਚ ਇਕਾਂਤਵਾਸ ਕਰ ਲਿਆ ਹੈ। ਵਿੱਤ ਮੰਤਰੀ ਨੇ ਅਗਲੇ ਦਿਨਾਂ ਦੌਰਾਨ ਆਪਣੇ ਰੁਝੇਵੇਂ ਰੱਦ ਕਰ ਦਿੱਤੇ ਹਨ।
ਵਿੱਤ ਮੰਤਰੀ ਨੇ ਆਪਣੇ ਫੇਸਬੁੱਕ ਅਕਾਊਂਟ ਤੇ ਲਿਖਿਆ ਹੈ ਕਿ ਬਠਿੰਡਾ ਦੇ ਐਸ.ਐਸ.ਪੀ. ਕੋਰੋਨਾ ਪਾਜ਼ੇਟਿਵ ਆਏ ਹਨ ਅਤੇ ਮੈਂ ਉਨਾਂ ਨੂੰ 15 ਅਗਸਤ ਨੂੰ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਵਿਚ ਮਿਲਿਆ ਸੀ। ਡਾਕਟਰੀ ਸਲਾਹ ਅਨੁਸਾਰ ਅਤੇ ਆਪਣੇ ਪਰਿਵਾਰ ਅਤੇ ਪਾਰਟੀ ਵਰਕਰਾਂ ਦੀ ਸੁਰੱਖਿਆ ਲਈ ਮੈਂ ਸਵੈ ਇਕਾਂਤਵਾਸ ਵਿਚ ਜਾ ਰਿਹਾ ਹਾਂ ਅਤੇ ਇਸ ਸਮੇਂ ਦੌਰਾਨ ਮੇਰੇ ਵੱਲੋਂ ਕੋਈ ਵੀ ਪਬਲਿਕ ਮੀਟਿੰਗ ਨਹੀਂ ਕੀਤੀ ਜਾਵੇਗੀ।