• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਨਵੇਂ ਅਸਲਾ ਲਾਇਸੈਂਸ ਲਈ 10 ਤੇ ਨਵਿਆਉਣ ਲਈ ਲਗਾਉਣੇ ਪੈਣਗੇ 5 ਬੂਟੇ

Asli Punjabi by Asli Punjabi
August 17, 2020
in Punjab
0
ਨਵੇਂ ਅਸਲਾ ਲਾਇਸੈਂਸ ਲਈ 10 ਤੇ ਨਵਿਆਉਣ ਲਈ ਲਗਾਉਣੇ ਪੈਣਗੇ 5 ਬੂਟੇ
587
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਸੰਗਰੂਰ, 17 ਅਗਸਤ:-ਸੂਬੇ ’ਚ ਜ਼ਮੀਨ ਹੇਠਲੇ ਪਾਣੀ ਦੇ ਡਿਗਦੇ ਪੱਧਰ ਅਤੇ ਘਟਦੇ ਜੰਗਲਾਂ ਦੇ ਰਕਬੇ ਪ੍ਰਤੀ ਸੰਗਰੂਰ ਵਾਸੀਆਂ ਨੂੰ ਲਾਮਬੰਦ ਕਰਨ ਦੇ ਮਕਸਦ ਨਾਲ ਡਵੀਜ਼ਨਲ ਕਮਿਸ਼ਨਰ ਪਟਿਆਲਾ ਸ੍ਰੀ ਚੰਦਰ ਗੈਂਦ ਨੇ ਅਸਲਾ ਲਾਇਸੈਂਸ ਬਣਵਾਉਣ/ਨਵਿਆਉਣ ਵਾਲਿਆਂ ਲਈ ਇੱਕ ਦਿਲਚਸਪ ਅਤੇ ਚੰਗੀ ਪਹਿਲ ਕੀਤੀ ਹੈ।
ਇਸ ਮੁਹਿੰਮ ਨੂੰ ‘ਟ੍ਰੀਜ਼ ਫ਼ਾਰ ਗੰਨ‘ ਦਾ ਨਾਮ ਦਿੰਦਿਆ ਕਮਿਸ਼ਨਰ ਸ੍ਰੀ ਗੈਂਦ ਨੇ ਇਸ ਮੁਹਿੰਮ ਬਾਰੇ ਜਾਣਕਾਰੀ ਦਿੰਦਿਆ ਦੱਸਿਆ ਕਿ ਇਸ ਦਾ ਮੁੱਖ ਮਕਸਦ ਲੋਕਾਂ ਨੂੰ ਬੂਟੇ ਲਗਾਉਣ ਲਈ ਪ੍ਰੇਰਿਤ ਕਰਨਾ ਅਤੇ ਰੁੱਖਾਂ ਨੂੰ ਪਾਲਣ ਲਈ ਪਾਬੰਦ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਜੋ ਨਵਾਂ ਅਸਲਾ ਲਾਇਸੈਂਸ ਬਣਵਾਉਣ ਜਾਂ ਫੇਰ ਪੁਰਾਣੇ ਲਾਇਸੈਂਸ ਨੂੰ ਨਵਿਆਉਣਾ ਚਾਹੁੰਦਾ ਹੈ ਤਾਂ ਉਸ ਲਈ ਕ੍ਰਮਵਾਰ 10 ਅਤੇ 5 ਬੂਟੇ ਲਗਾਉਣੇ ਲਾਜ਼ਮੀ ਹੋਣਗੇ। ਉਨ੍ਹਾਂ ਦੱਸਿਆ ਕਿ ਲਾਇਸੈਂਸ ਦੀ ਫਾਈਲ ਜਮ੍ਹਾਂ ਕਰਵਾਉਣ ਸਮੇਂ ਬੂਟੇ ਲਗਾਉਣ ਦੀ ਸੈਲਫ਼ੀ ਨਾਲ ਦੇਣੀ ਹੋਵੇਗੀ। ਇਕ ਮਹੀਨੇ ਬਾਅਦ ਜਦ ਦਰਖ਼ਾਸਤ ਪੁਲਿਸ ਵੈਰੀਫਿਕੇਸ਼ਨ ਅਤੇ ਡੋਪ ਟੈਸਟ ਲਈ ਭੇਜੀ ਜਾਵੇਗੀ ਤਾਂ ਵੀ ਲਗਾਏ ਗਏ ਬੂਟਿਆਂ ਨਾਲ ਦੁਬਾਰਾ ਸੈਲਫ਼ੀ ਦੀਆਂ ਫ਼ੋਟੋਆਂ ਜਮ੍ਹਾਂ ਕਰਵਾਉਣੀਆਂ ਹੋਣਗੀਆਂ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਅਸਲਾ ਲੈਣ ਦੇ ਚਾਹਵਾਨਾਂ ਲਈ ਵਾਤਾਵਰਨ ਦੀ ਸੰਭਾਲ ਲਾਜ਼ਮੀ ਹੋਵੇਗੀ ਉੱਥੇ ਹੀ ਆਪਣੇ ਆਪ ਰੁੱਖਾਂ ਦੀ ਗਿਣਤੀ ’ਚ ਵਾਧਾ ਹੋਵੇਗਾ ਅਤੇ ਜੰਗਲਾਂ ਹੇਠ ਰਕਬਾ ਵਧੇਗਾ।
ਇਸ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆ ਸ੍ਰੀ ਚੰਦਰ ਗੈਂਦ ਨੇ ਦੱਸਿਆ ਕਿ ਜ਼ਿਲ੍ਹੇ ‘ਚ ਹੁਣ ਤੱਕ ਕਰੀਬ 22 ਹਜ਼ਾਰ ਅਸਲਾ ਲਾਇਸੈਂਸ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜੇਕਰ ਹਰੇਕ ਮਹੀਨੇ 200 ਦੇ ਕਰੀਬ ਅਸਲਾ ਲਾਇਸੈਂਸ ਨਵੀਨੀਕਰਨ ਲਈ ਆਉਂਦੇ ਹੋਣ ਤਾਂ ਹਰੇਕ ਬਿਨੈਕਾਰ 5 ਰੁੱਖ ਲਗਾਉਂਦਾ ਹੈ ਤਾਂ ਇਕ ਮਹੀਨੇ ‘ਚ ਹਜ਼ਾਰ ਰੁੱਖ ਲੱਗਣਗੇ ਅਤੇ ਸਾਲ ਵਿੱਚ ਸੰਗਰੂਰ ਜ਼ਿਲ੍ਹੇ ਅੰਦਰ 12 ਹਜ਼ਾਰ ਰੁੱਖ ਲੱਗ ਸਕਣਗੇ ਅਤੇ ਜੇਕਰ ਇਹ ਮੁਹਿੰਮ ਸੂਬੇ ‘ਚ ਚਲਾਈ ਜਾਵੇ ਤਾਂ ਰੁੱਖਾਂ ਦਾ ਅੰਕੜਾ ਸਾਲਾਨਾ 2 ਲੱਖ 64 ਹਜ਼ਾਰ ਹੋ ਜਾਵੇਗਾ।
ਸ੍ਰੀ ਚੰਦਰ ਗੈਂਦ ਨੇ ਬਿਨੈਕਾਰਾਂ ਨੂੰ ਰਾਹਦ ਦਿੰਦਿਆਂ ਕਿਹਾ ਕਿ ਜਿਨ੍ਹਾਂ ਕੋਲ ਬੂਟੇ ਲਗਾਉਣ ਲਈ ਜਗ੍ਹਾ ਨਹੀਂ ਹੈ ਉਹ ਜਨਤਕ ਥਾਂਵਾਂ, ਸਿੱਖਿਆ ਸੰਸਥਾਵਾਂ, ਧਾਰਮਿਕ ਸਥਾਨਾਂ ਜਾਂ ਫੇਰ ਸੜਕਾਂ ਕਿਨਾਰੇ ਵੀ ਬੂਟੇ ਲਗਾ ਸਕਦੇ ਹਨ ਪਰ ਉਨ੍ਹਾਂ ਨੂੰ ਇਨ੍ਹਾਂ ਦੀ ਰੁੱਖ ਬਣਨ ਤੱਕ ਦੀ ਸੰਭਾਲ ਦੀ ਪੂਰੀ ਜ਼ਿੰਮੇਵਾਰੀ ਨਿਭਾਉਣੀ ਹੋਵੇਗੀ। ਉਨ੍ਹਾਂ ਕਿਹਾ ਕਿ ਦੇਸ਼ ‘ਚ 732 ਜ਼ਿਲ੍ਹੇ ਹਨ ਅਤੇ ਜੇਕਰ ਹਰੇਕ ਜ਼ਿਲ੍ਹੇ ‘ਚ 200 ਅਸਲਾ ਲਾਈਸੈਂਸ ਫਾਈਲ ਆਉਂਦੀ ਹੈ ਅਤੇ ਉਨ੍ਹਾਂ ਵੱਲੋਂ ਰੁੱਖ ਲਗਾਏ ਜਾਦੇ ਹਨ ਤਾਂ ਸਾਲ ‘ਚ ਹੀ ਦੇਸ਼ ’ਚ ਇਕ ਕਰੋੜ ਨਵੇਂ ਰੁੱਖ ਲਗਾਏ ਜਾ ਸਕਣਗੇ ਜੋ ਵਾਤਾਵਰਣ ਸ਼ੁੱਧਤਾ ਵੱਲ ਇਕ ਵੱਡਾ ਕਦਮ ਹੋਵੇਗਾ। ਇਸ ਮੌਕੇ ਉਨ੍ਹਾਂ ਅਪੀਲ ਕਰਦਿਆ ਕਿਹਾ ਕਿ ਬੂਟੇ ਅਜਿਹੇ ਲਗਾਏ ਜਾਣ ਜੋ ਪਾਣੀ ਘੱਟ ਲੈਂਦੇ ਹੋਣ ਜਿਨ੍ਹਾਂ ’ਚ ਆਉਲਾ, ਨਿੰਮ, ਕਿੱਕਰ, ਟਾਹਲੀ ਆਦਿ ਨੂੰ ਤਰਜੀਹ ਦਿੱਤੀ ਜਾਵੇ।
ਜ਼ਿਕਰਯੋਗ ਹੈ ਕਿ ਡਵੀਜ਼ਨਲ ਕਮਿਸ਼ਨਰ ਸ਼੍ਰੀ ਚੰਦਰ ਗੈਂਦ ਜਦੋਂ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸਨ ਤਾਂ ਉੱਥੇ ਵੀ ਉਨ੍ਹਾਂ ਵੱਲੋਂ ਰੁੱਖ ਲਗਾਉਣ ਦੀ ਇਹ ਮੁਹਿੰਮ ਸ਼ੁਰੂ ਕੀਤੀ ਗਈ ਸੀ, ਜਿਸ ਦੀ ਮੁੱਖ ਮੁੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਟਵੀਟ ਕਰਕੇ ਸ਼ਲਾਘਾ ਕੀਤੀ ਗਈ ਸੀ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ ਦੱਸਿਆ ਕਿ ਬਿਨੈਕਾਰ ਵੱਲੋਂ ਲਗਾਏ ਪੌਦਿਆਂ ਦੀ ਨਿਗਰਾਨੀ ਲਈ ਸਬੰਧਤ ਵਿਭਾਗੀ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ‘ਟ੍ਰੀਜ਼ ਫ਼ਾਰ ਗੰਨ‘ ਸਕੀਮ ਨੇ ਜ਼ਿਲ੍ਹਾ ਫਿਰੋਜ਼ਪੁਰ ਨੂੰ ਸੰਸਾਰ ਪੱਧਰ ‘ਤੇ ਇੱਕ ਵੱਖਰੀ ਪਛਾਣ ਦਿਵਾਈ ਸੀ। ਉਨ੍ਹਾਂ ਕਮਿਸ਼ਨਰ ਸ੍ਰੀ ਚੰਦਰ ਗੈਂਦ ਨੂੰ ਜ਼ਿਲ੍ਹੇ ਅੰਦਰ ਹਰਿਆ ਭਰਿਆ ਮਾਹੌਲ ਸਿਰਜਣ ਲਈ ਸ਼ੁਰੂ ਕੀਤੀ ਟ੍ਰੀਜ਼ ਫਾਰ ਗੰਨ ਮੁਹਿੰਮ ਨੂੰ ਜ਼ਿ੍ਹਲ੍ਹੇ ਅੰਦਰ ਬਾਖੂਬੀ ਢੰਗ ਨਾਲ ਚਲਾਇਆ ਜਾਵੇਗਾ।
ਇਸ ਤੋਂ ਪਹਿਲਾ ਹਲਕਾ ਵਿਧਾਇਕ ਧੂਰੀ ਦਲਬੀਰ ਸਿੰਘ ਗੋਲਡੀ, ਰਜਿੰਦਰ ਸਿੰਘ ਰਾਜਾ ਬੀਰਕਲਾਂ ਚੇੇਅਮਰੈਨ ਜ਼ਿਲ੍ਹਾ ਯੋਜਨਾ ਬੋਰਡ, ਸੀਨੀਅਰ ਕਾਂਗਰਸੀ ਆਗੂ ਦਾਮਨ ਥਿੰਦ ਬਾਜਵਾ ਨੇ ਡਵੀਜ਼ਨਲ ਕਮਿਸ਼ਨਰ ਸ੍ਰੀ ਚੰਦਰ ਗੈਂਦ ਨੂੰ ਸੰਗਰੂਰ ਆਉਣ ’ਤੇ ਜੀ ਆਇਆ ਆਖਿਆ ਅਤੇ ਟ੍ਰੀਜ਼ ਫਾਰ ਗੰਨ ਸਕੀਮ ਦੀ ਖੂਬ ਸ਼ਲਾਘਾ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਨਮੋਲ ਸਿੰਘ ਧਾਲੀਵਾਲ, ਐਸ.ਡੀ.ਐਮ ਸੰਗਰੂਰ ਬਬਨਦੀਪ ਸਿੰਘ ਵਾਲੀਆ, ਐਸ.ਡੀ.ਐਮ ਮਲੇਰਕੋਟਲਾ ਵਿਕਰਮਜੀਤ ਸਿੰਘ ਪਾਂਥੇ, ਐਸ.ਡੀ.ਐਮ. ਧੂਰੀ ਲਤੀਫ ਅਹਿਮਦ, ਐਸ.ਡੀ.ਐਮ. ਲਹਿਰਾਗਾਗਾ ਜਗਜੀਤ ਕੌਰ, ਐਸ.ਡੀ.ਐਮ. ਦਿੜ੍ਹਬਾ ਸਿਮਰਪ੍ਰੀਤ ਕੌਰ ਸਮੇਤ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਸਨ।

Previous Post

ਕੀ ਮਨਜਿੰਦਰ ਸਿਰਸਾ ਨੇ ਦਿੱਲੀ ਗੁ. ਕਮੇਟੀ ਤੋਂ ਦੇ ਦਿੱਤਾ ਅਸਤੀਫਾ?

Next Post

ਸਿਹਤ ਮੰਤਰੀ ਨੇ ਸੰਘਰਸ਼ ਕਮੇਟੀ ਨਾਲ ਸਿੱਧਾ ਰਾਬਤਾ ਕਰਕੇ ਸੁਲਝਾਇਆ ਮਸਲਾ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਸਿਹਤ ਮੰਤਰੀ ਨੇ ਸੰਘਰਸ਼ ਕਮੇਟੀ ਨਾਲ ਸਿੱਧਾ ਰਾਬਤਾ ਕਰਕੇ ਸੁਲਝਾਇਆ ਮਸਲਾ

ਸਿਹਤ ਮੰਤਰੀ ਨੇ ਸੰਘਰਸ਼ ਕਮੇਟੀ ਨਾਲ ਸਿੱਧਾ ਰਾਬਤਾ ਕਰਕੇ ਸੁਲਝਾਇਆ ਮਸਲਾ

Recommended

ਈ-ਇੰਟਰਨੈਸ਼ਨਲ ਪਬਲਿਕ ਹੈਲਥ ਮੈਨੇਜਮੈਂਟ ਡਿਵੈਲਪਮੈਂਟ ਪੋ੍ਰਗਰਾਮ ਨਾਲ ਆਈ.ਟੀ.ਈ.ਸੀ. ਮੁਲਕਾਂ ਦਰਮਿਆਨ ਭਾਈਵਾਲੀ ਅਤੇ ਆਪਸੀ ਸਹਿਯੋਗ ਨੂੰ ਮਿਲੇਗਾ ਹੁਲਾਰਾ: ਵਿਨੀ ਮਹਾਜਨ

ਈ-ਇੰਟਰਨੈਸ਼ਨਲ ਪਬਲਿਕ ਹੈਲਥ ਮੈਨੇਜਮੈਂਟ ਡਿਵੈਲਪਮੈਂਟ ਪੋ੍ਰਗਰਾਮ ਨਾਲ ਆਈ.ਟੀ.ਈ.ਸੀ. ਮੁਲਕਾਂ ਦਰਮਿਆਨ ਭਾਈਵਾਲੀ ਅਤੇ ਆਪਸੀ ਸਹਿਯੋਗ ਨੂੰ ਮਿਲੇਗਾ ਹੁਲਾਰਾ: ਵਿਨੀ ਮਹਾਜਨ

March 28, 2021
ਪੰਜਾਬ-ਹਿਮਾਚਲ ਸਣੇ 4 ਸੂਬਿਆਂ ‘ਚ ਹੜ੍ਹਾਂ ‘ਤੇ Rahul Gandhi ਦਾ ਵੱਡਾ ਬਿਆਨ, PM ਮੋਦੀ ਨੂੰ ਕਿਹਾ…

ਪੰਜਾਬ-ਹਿਮਾਚਲ ਸਣੇ 4 ਸੂਬਿਆਂ ‘ਚ ਹੜ੍ਹਾਂ ‘ਤੇ Rahul Gandhi ਦਾ ਵੱਡਾ ਬਿਆਨ, PM ਮੋਦੀ ਨੂੰ ਕਿਹਾ…

September 3, 2025

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In