ਅੰਮ੍ਰਿਤਸਰ, 18 ਅਗਸਤ 2020 – ਅੱਜ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਕਸੇਲ ਦੇ ਪਿੰਡ ਵਾਸੀਆਂ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਦਫ਼ਤਰ ਵਿਖੇ ਇਕ ਮੰਗ ਪੱਤਰ ਦਿੰਦਿਆਂ ਇਹ ਬੇਨਤੀ ਕੀਤੀ ਗਈ ਹੈ ਕਿ ਉਨ੍ਹਾਂ ਦੇ ਪਿੰਡ ਕਸੇਲ ਵਿਖੇ ਬਾਬਾ ਸੁਬੇਗ ਸਿੰਘ ਅਤੇ ਬਾਬਾ ਰਾਜਪਾਲ ਸਿੰਘ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗਲਤ ਇਤਿਹਾਸ ਦੱਸ ਕੇ ਗੁਰਦੁਆਰਾ ਸਾਹਿਬ ਬਣਾਉਣ ਸੰਬੰਧੀ ਮੰਗ ਪੱਤਰ ਦਿੰਦਿਆਂ ਅਪੀਲ ਕੀਤੀ ਹੈ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ‘ਤੇ ਸੰਗਤਾਂ ਨੂੰ ਗੁੰਮਰਾਹ ਕਰਕੇ ਕੀਤੇ ਜਾ ਰਹੇ ਗੁਰਦੁਆਰਾ ਸਾਹਿਬ ਦੇ ਨਿਰਮਾਣ ‘ਤੇ ਪਾਬੰਦੀ ਲਗਾਈ ਜਾਵੇ। ਕਿਉਂਕਿ ਪਿੰਡ ਵਿਚ ਪਹਿਲਾ ਤੋਂ ਹੀ 16 ਗੁਰਦੁਆਰਾ ਸਾਹਿਬ ਮੌਜੂਦ ਹਨ।