ਸ਼੍ਰੀਨਗਰ, 19 ਅਗਸਤ – ਜੰਮੂ-ਕਸ਼ਮੀਰ ਪੁਲੀਸ ਨੇ ਬਾਂਦੀਪੋਰਾ ਜ਼ਿਲ੍ਹੇ ਤੋਂ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦੇ ਇਕ ਅੱਤਵਾਦੀ ਨੂੰ ਪਿਸਤੌਲ ਸਮੇਤ ਗ੍ਰਿਫਤਾਰ ਕੀਤਾ ਹੈ| ਇਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਖੁਫੀਆ ਜਾਣਕਾਰੀ ਤੋਂ ਬਾਅਦ 13 ਰਾਸ਼ਟਰੀ ਰਾਈਫਲ, ਕੇਂਦਰੀ ਰਿਜ਼ਰਵ ਪੁਲੀਸ ਫੋਰਸ ਅਤੇ ਪੁਲੀਸ ਦੀ ਸਾਂਝੀ ਟੀਮ ਨੇ ਬਾਂਦੀਪੋਰਾ ਵਿੱਚ ਹਾਜਿਨ ਇਲਾਕੇ ਕੋਲ ਚੈਕ ਚੰਦਰਗੀਰ ਖੇਤਰ ਤੋਂ ਇਕ ਅੱਤਵਾਦੀ ਨੂੰ ਗ੍ਰਿਫਤਾਰ ਕੀਤਾ, ਜਿਸ ਦੀ ਪਛਾਣ ਸਬਜ਼ਾਰ ਅਹਿਮਦ ਰਾਥਰ ਉਰਫ ਆਤਿਸ਼ ਭਾਈ ਦੇ ਰੂਪ ਵਿੱਚ ਕੀਤੀ ਗਈ ਹੈ|
ਅਧਿਕਾਰੀ ਨੇ ਕਿਹਾ, ”ਅੱਤਵਾਦੀ ਕੋਲੋਂ ਹਥਿਆਰ, ਗੋਲਾ ਬਾਰੂਦ ਸਮੇਤ ਇਕ ਪਿਸਤੌਲ, ਇਕ ਪਿਸਤੌਲ ਮੈਗਜ਼ੀਨ ਅਤੇ ਚਾਰ ਪਿਸਤੌਲ ਰਾਊਂਡ ਬਰਾਮਦ ਕੀਤੇ ਗਏ ਹਨ| ਅੱਤਵਾਦੀ ਹਾਲ ਹੀ ਵਿੱਚ ਲਸ਼ਕਰ ਨਾਲ ਜੁੜਿਆ ਸੀ ਅਤੇ ਉਸ ਦਾ ਕੰਮ ਹਾਜਿਨ ਇਲਾਕੇ ਦੇ ਨੇੜੇ-ਤੇੜੇ ਵਿਨਾਸ਼ਕਾਰੀ ਗਤੀਵਿਧੀਆਂ ਨੂੰ ਅੰਜਾਮ ਦੇਣਾ ਸੀ|” ਉਨ੍ਹਾਂ ਨੇ ਦੱਸਿਆ ਕਿ ਹਾਜਿਨ ਥਾਣੇ ਵਿੱਚ ਉੱਚਿਤ ਧਾਰਾਵਾਂ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ| ਦੱਸਣਯੋਗ ਹੈ ਕਿ ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿੱਚ ਸੋਮਵਾਰ ਤੜਕੇ ਕੇਂਦਰੀ ਰਿਜ਼ਰਵ ਪੁਲੀਸ ਫੋਰਸ ਨਾਕਾ ਤੇ ਹਮਲੇ ਵਿੱਚ 2 ਜਵਾਨ ਅਤੇ ਇਕ ਵਿਸ਼ੇਸ਼ ਪੁਲੀਸ ਅਧਿਕਾਰੀ (ਐਸ.ਪੀ.ਓ.) ਸ਼ਹੀਦ ਹੋ ਗਏ, ਜਦੋਂ ਕਿ ਸੁਰੱਖਿਆ ਫੋਰਸਾਂ ਦੀ ਜਵਾਬੀ ਕਾਰਵਾਈ ਵਿੱਚ ਲਸ਼ਕਰ-ਏ-ਤੋਇਬਾ ਦਾ ਸੀਨੀਅਰ ਕਮਾਂਡਰ ਸੱਜਾਦ ਸਮੇਤ 2 ਅੱਤਵਾਦੀ ਵੀ ਮਾਰੇ ਗਏ ਸਨ|