ਨਵੀਂ ਦਿੱਲੀ, 19 ਅਗਸਤ 2020 – ਸੁਸ਼ਾਂਤ ਸਿੰਘ ਰਾਜਪੂਤ ਖੁਦਕੁਸ਼ੀ ਕੇਸ ‘ਚ ਸੁਪਰੀਮ ਕੋਰਟ ਨੇ ਵੱਡਾ ਫੈਸਲਾ ਸੁਣਾਉਦਿਆਂ ਇਸ ਕੇਸ ਨੂੰ ਸੀ ਬੀ ਆਈ ਨੂੰ ਸੌਂਪ ਦਿੱਤਾ ਹੈ ਅਤੇ ਹੁਣ ਸੀ ਬੀ ਆਈ ਸੁਸ਼ਾਂਤ ਖੁਦਕੁਸ਼ੀ ਕੇਸ ਦੀ ਜਾਂਚ ਕਰੇਗੀ।
ਇਸ ਤੋਂ ਪਹਿਲਾਂ ਹੀ ਸੁਸ਼ਾਂਤ ਦਾ ਪਰਿਵਾਰ ਅਤੇ ਉਨ੍ਹਾਂ ਦੇ ਫੈਨਜ਼ ਇਸ ਕੇਸ ਦੀ ਜਾਂਚ ਸੀ ਬੀ ਆਈ ਤੋਂ ਕਰਵਾਉਣ ਦੀ ਮੰਗ ਕਰ ਰਹੇ ਸਨ। ਸੁਪਰੀਮ ਕੋਰਟ ਨੇ ਬਿਹਾਰ ‘ਚ ਦਰਜ ਐਫ ਅਈ ਆਰ ਨੂੰ ਸਹੀ ਕਰਾਰ ਦਿੱਤਾ ਹੈ ਅਤੇ ਨਾਲ ਹੀ ਮੁੰਬਈ ਪੁਲਿਸ ਨੂੰ ਵੀ ਜਾਂਚ ‘ਚ ਸਹਿਯੋਗ ਕਰਨ ਲਈ ਕਿਹਾ ਹੈ।