ਜੰਮੂ, 21 ਅਗਸਤ – ਜੰਮੂ-ਕਸ਼ਮੀਰ ਦੇ ਉੱਪ ਰਾਜਪਾਲ ਅਤੇ ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਦੇ ਪ੍ਰਧਾਨ ਮਨੋਜ ਸਿਨਹਾ ਨੇ ਪਵਿੱਤਰ ਗੁਫ਼ਾ ਵਿੱਚ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕੀਤੇ ਅਤੇ ਪ੍ਰਦੇਸ਼ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੀ ਕਾਮਨਾ ਕੀਤੀ| ਸਿਨਹਾ ਪ੍ਰਦੇਸ਼ ਦੇ ਉੱਪ ਰਾਜਪਾਲ ਬਣਨ ਤੋਂ ਬਾਅਦ ਪਹਿਲੀ ਵਾਰ ਮਾਤਾ ਵੈਸ਼ਨੋ ਦੇਵੀ ਦਾ ਦਰਸ਼ਨ ਕਰਨ ਲਈ ਇੱਥੇ ਪਹੁੰਚੇ ਸਨ| ਇਸ ਦੌਰਾਨ ਉਨ੍ਹਾਂ ਨੇ ਸ਼ਰਾਈਨ ਬੋਰਡ ਵਲੋਂ ਮਾਤਾ ਦੇ ਸ਼ਰਧਾਲੂਆਂ ਨੂੰ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਸਹੂਲਤਾਂ ਦਾ ਵੀ ਨਿਰੀਖਣ ਕੀਤਾ|
ਸਿਨਹਾ ਨੇ ਭਵਨ ਵਿੱਚ 16 ਅਗਸਤ ਤੋਂ ਸ਼ੁਰੂ ਹੋਈ ਯਾਤਰਾ ਦੌਰਾਨ ਤੀਰਥ ਯਾਤਰੀਆਂ ਲਈ ਬੋਰਡ ਵਲੋਂ ਕੀਤੇ ਗਏ ਪ੍ਰਬੰਧਾਂ ਦਾ ਨਿਰੀਖਣ ਕੀਤਾ ਅਤੇ ਬੋਰਡ ਦੇ ਕਾਰਜਕਾਰੀ ਅਧਿਕਾਰੀ ਕੋਰੋਨਾ ਵਾਇਰਸ ਨੂੰ ਲੈ ਕੇ ਕੀਤੇ ਗਏ ਚੌਕਸੀ ਉਪਾਵਾਂ ਅਤੇ ਸੁਰੱਖਿਆ ਨੂੰ ਲੈ ਕੇ ਕੀਤੇ ਗਏ ਪ੍ਰਬੰਧ ਬਾਰੇ ਜਾਣਕਾਰੀ ਲਈ ਅਤੇ ਕਿਹਾ ਕਿ ਸ਼ਰਾਈਨ ਬੋਰਡ ਦੇ ਮੈਂਬਰਾਂ ਨੂੰ ਸਥਿਤੀ ਆਮ ਹੋਣ ਤੱਕ ਇਸ ਨੂੰ ਜਾਰੀ ਰੱਖਣਾ ਚਾਹੀਦਾ| ਸਿਨਹਾ ਨੇ ਸੀ.ਈ.ਓ. ਨੂੰ ਤੀਰਥ ਯਾਤਰੀਆਂ ਲਈ ਮੁਫ਼ਤ ਘਰ ਦੀ ਸਹੂਲਤ ਪ੍ਰਦਾਨ ਕਰਨ ਲਈ ਜਲਦ ਯੋਜਨਾ ਬਣਾਉਣ ਅਤੇ ਦੁਰਗਾ ਭਵਨ ਦੇ ਨਿਰਮਾਣ ਲਈ ਵੀ ਨਿਰਦੇਸ਼ ਦਿੱਤਾ| ਇਸ ਦੌਰਾਨ ਉਨ੍ਹਾਂ ਨਾਲ ਪ੍ਰਦੇਸ਼ ਦੇ ਮੁੱਖ ਸਕੱਤਰ ਬੀ.ਵੀ.ਆਰ, ਸੁਬਰਾਮਣੀਅਮ ਅਤੇ ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਦੇ ਸੀ.ਈ.ਓ. ਰਮੇਸ਼ ਕੁਮਾਰ ਵੀ ਮੌਜੂਦ ਸਨ|