ਅੰਮ੍ਰਿਤਸਰ, 24 ਅਗਸਤ 2020: ਮਨਪ੍ਰੀਤ ਸਿੰਘ ਜੱਸੀ: ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਹੋਈ ਇਕੱਤਰਤਾ ਦੌਰਾਨ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਤੇ ਅਹੁਦੇਦਾਰਾਂ ਨੂੰ ਸਖ਼ਤ ਤਾੜਨਾ ਦਿੰਦੇ ਹੋਏ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਪਾਸੋਂ ਓ ਫਾਰਮ ਸਬੰਧੀ ਅੰਮ੍ਰਿਤ ਛਕੇ ਜਾਂ ਨਾ ਛਕੇ ਹੋਣ ਬਾਰੇ ਜਾਣਕਾਰੀ ਮੰਗੀ ਗਈ ਸੀ ਜੋ ਕਿ ਬਾਰ ਬਾਰ ਪ੍ਰਤਿਕਾਵਾਂ ਭੇਜਣ ਦੇ ਬਾਵਜੂਦ ਵੀ ਚੀਫ ਖਾਲਸਾ ਦੀਵਾਨ ਵੱਲੋਂ ਜਾਣਕਾਰੀ ਨਹੀਂ ਭੇਜੀ ਗਈ। ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਵਿਚਾਰ ਕਰਨ ਦੌਰਾਨ ਇਹ ਫੈਸਲਾ ਹੋਇਆ ਕਿ 18.9.2020 ਤੱਕ ਪ੍ਰਧਾਨ ਅਤੇ ਅਹੁਦੇਦਾਰ ਖੁਦ ਸਵੇਰੇ 10:00 ਵਜੇ ਤੱਕ ਹਾਜ਼ਰ ਹੋਣ। ਜ਼ਿਕਰਯੋਗ ਹੈ ਕਿ ਅਜੇ ਤੱਕ ਵੀ ਚੀਫ ਖਾਲਸਾ ਦੀਵਾਨ ਦੇ ਕਈ ਮੈਂਬਰਾਂ ਨੇ ਅੰਮ੍ਰਿਤ ਨਹੀਂ ਛਕਿਆ।