ਨਵੀਂ ਦਿੱਲੀ, 27 ਅਗਸਤ -ਅਖਿਲ ਭਾਰਤੀ ਆਯੂਵਿਗਿਆਨ ਸੰਸਥਾ (ਏਮਜ਼) ਵਿੱਚ ਪਿਛਲੇ ਦਿਨੀਂ ਦਾਖ਼ਲ ਕਰਵਾਏ ਗਏ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ| ਸੂਤਰਾਂ ਅਨੁਸਾਰ ਸ਼ਾਹ ਦੀ ਸਿਹਤ ਹੁਣ ਪਹਿਲਾਂ ਨਾਲੋਂ ਠੀਕ ਹੈ ਅਤੇ ਉਸ ਵਿੱਚ ਹੌਲੀ-ਹੌਲੀ ਸੁਧਾਰ ਹੋ ਰਿਹਾ ਹੈ| ਸੂਤਰਾਂ ਅਨੁਸਾਰ ਜੇਕਰ ਸ਼ਾਹ ਦੀ ਸਿਹਤ ਵਿੱਚ ਇਸ ਤੇਜ਼ੀ ਨਾਲ ਸੁਧਾਰ ਹੁੰਦਾ ਰਿਹਾ ਤਾਂ ਉਨ੍ਹਾਂ ਨੂੰ ਹਸਪਤਾਲ ਤੋਂ ਜਲਦ ਹੀ ਛੁੱਟੀ ਦੇ ਦਿੱਤੀ ਜਾਵੇਗੀ|
ਜਿਕਰਯੋਗ ਹੈ ਕਿ 2 ਅਗਸਤ ਨੂੰ ਕੋਰੋਨਾ ਜਾਂਚ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਸ਼ਾਹ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੋਂ ਉਨ੍ਹਾਂ ਨੂੰ 14 ਅਗਸਤ ਨੂੰ ਛੁੱਟੀ ਮਿਲੀ ਸੀ| ਕੋਰੋਨਾ ਇਨਫੈਕਸ਼ਨ ਤੋਂ ਠੀਕ ਹੋਣ ਤੋਂ ਬਾਅਦ ਹੋਈਆਂ ਸਿਹਤ ਸੰਬੰਧੀ ਸਮੱਸਿਆਵਾਂ ਕਾਰਨ ਉਨ੍ਹਾਂ ਨੂੰ 17 ਅਗਸਤ ਦੀ ਰਾਤ ਨੂੰ ਏਮਜ਼ ਵਿੱਚ ਦਾਖਲ ਕਰਵਾਇਆ ਗਿਆ ਸੀ|