ਸੰਗਰੂਰ, 28 ਅਗਸਤ, 2020 : ਅਕਾਲੀ ਦਲ ਨਾਲੋਂ ਵੱਖ ਹੋਏ ਸਾਬਕਾ ਮੰਤਰੀ ਤੇ ਮੌਜੂਦਾ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਦੀ ਧਰਮ ਪਤਨੀ ਗਗਨਦੀਪ ਕੌਰ ਢੀਂਡਸਾ ਦਾ ਕੋਰੋਨਾ ਟੈਸਟ ਪਾਜ਼ੀਟਿਵ ਆ ਗਿਆ ਹੈ। ਇਹ ਜਾਣਕਾਰੀ ਖੁਦ ਪਰਮਿੰਦਰ ਸਿੰਘ ਢੀਂਡਸਾ ਨੇ ਸਾਂਝੀ ਕੀਤੀ ਤੇ ਦੱਸਿਆ ਕਿ ਮੇਰੀ ਪਤਨੀ ਦਾ ਟੈਸਟ ਪਾਜ਼ੀਟਿਵ ਆਉਣ ਕਾਰਨ ਹੁਣ ਉਹ ਆਪ ਤੇ ਉਹਨਾਂ ਦੇ ਪਿਤਾ ਸੁਖਦੇਵ ਸਿੰਘ ਢੀਂਡਸਾ ਇਕ ਹਫਤੇ ਲਈ ਇਕਾਂਤਵਾਸ ਹੋ ਗਏ ਹਨ।
ਯਾਦ ਰਹੇ ਕਿ ਪਰਮਿੰਦਰ ਸਿੰਘ ਢੀਂਡਸਾ ਦਾ ਆਪਣਾ ਕੋਰੋਨਾ ਟੈਸਟ ਨੈਗੇਟਿਵ ਆਇਆ ਸੀ।