ਨਵੀਂ ਦਿੱਲੀ, 28 ਅਗਸਤ 2020 – ਸੁਪਰੀਮ ਕੋਰਟ ਨੇ ਯੂਨੀਵਰਸਿਟੀਆਂ ਵਿੱਚ ਫਾਈਨਲ ਪੇਪਰਾਂ ਬਾਰੇ ਵੱਡਾ ਫੈਸਲਾ ਸੁਣਾਇਆ ਹੈ ਅਤੇ ਹੁਕਮ ਜਾਰੀ ਕੀਤੇ ਹਨ ਕਿ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨੂੰ ਅੰਤਿਮ ਸਾਲ ਦੇ ਪੇਪਰ ਦੇਣੇ ਪੈਣਗੇ। ਸੁਪਰੀਮ ਕੋਰਟ ਨੇ 30 ਸਤੰਬਰ ਤੱਕ ਪ੍ਰੀਖਿਆਵਾਂ ਕਰਾਉਣ ਲਈ ਯੂ. ਜੀ. ਸੀ. ਦੇ ਫ਼ੈਸਲੇ ‘ਤੇ ਮੋਹਰ ਲਾ ਦਿੱਤੀ ਹੈ।
ਜਸਟਿਸ ਅਸ਼ੋਕ ਭੂਸ਼ਣ ਦੀ ਅਗਵਾਈ ਵਾਲੇ ਤਿੰਨ ਜੱਜਾਂ ਦੇ ਬੈਂਚ ਨੇ ਇਹ ਫੈਸਲਾ ਸੁਣਾਇਆ ਹੈ। ਅਦਾਲਤ ਵੱਲੋਂ ਇਹ ਸਪੱਸ਼ਟ ਕੀਤਾ ਗਿਆ ਕਿ ਅੰਤਿਮ ਸਾਲ ਦੇ ਪੇਪਰਾਂ ਤੋਂ ਬਿਨਾਂ ਕਿਸੇ ਵੀ ਵਿਦਿਆਰਥੀ ਨੂੰ ਪ੍ਰਮੋਟ ਨਹੀਂ ਕੀਤਾ ਜਾਏਗਾ।
ਨਾਲ ਹੀ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਜੇਕਰ ਕਿਸੇ ਸੂਬੇ ਨੂੰ ਲੱਗਦਾ ਹੈ ਕਿ ਪ੍ਰੀਖਿਆਵਾਂ ਕਰਾਉਣਾ ਅਸੰਭਵ ਹੈ ਤਾਂ ਉਹ ਯੂ. ਜੀ. ਸੀ. ਕੋਲ ਜਾ ਸਕਦਾ ਹੈ।