ਚੰਡੀਗੜ੍ਹ, 28 ਅਗਸਤ 2020 – ਕੋਵਿਡ-19 ਦੇ ਮੱਦੇਨਜ਼ਰ ਪਟਿਆਲਾ ਅਤੇ ਅੰਮ੍ਰਿਤਸਰ ਮੈਡੀਕਲ ਕਾਲਜਾਂ ਵਿੱਚ ਸਟਾਫ ਨਰਸਾਂ ਅਤੇ ਹੋਰ ਮੁਲਾਜ਼ਮਾਂ ਦੀ ਘਾਟ ਨੂੰ ਪੂਰਾ ਕਰਨ ਦੇ ਮੰਤਵ ਨਾਲ ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਓ.ਪੀ. ਸੋਨੀ ਵੱਲੋਂ ਅੱਜ ਸੈਕਟਰ-7, ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ਵਿਖੇ ਵੱਖ-ਵੱਖ ਕੈਟਾਗਰੀਆਂ ਦੇ 233 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਗਏ, ਜਿਨ੍ਹਾਂ ਵਿੱਚ 219 ਸਟਾਫ ਨਰਸਾਂ, 5 ਰੇਡੀਓਗ੍ਰਾਫਰ ਅਤੇ 9 ਲੈਬ ਟੈਕਨੀਸ਼ਅਨਾਂ ਸ਼ਾਮਲ ਹਨ।