ਸਰੀ, 29 ਅਗਸਤ, 2020 : ਕੈਨੇਡਾ ਸਰਕਾਰ ਨੇ ਅੰਤਰਰਾਸ਼ਟਰੀ ਯਾਤਰਾ ਸਬੰਧੀ ਮੌਜੂਦਾ ਪਾਬੰਦੀਆਂ ਦੀ ਮਿਆਦ 30 ਸਤੰਬਰ ਤੱਕ ਵਧਾ ਦਿੱਤੀ ਹੈ। ਇਹ ਪ੍ਰਗਟਾਵਾ ਕਰਦਿਆਂ ਪਬਲਿਕ ਸੇਫਟੀ ਮੰਤਰੀ ਬਿਲ ਬਲੇਅਰ ਨੇ ਦੱਸਿਆ ਕਿ ਫੈਡਰਲ ਸਰਕਾਰ ਨੇ ਇਹ ਫੈਸਲਾ ਕੋਵਿਡ-19 ਦਾ ਫੈਲਾਅ ਰੋਕਣ ਲਈ ਕੀਤਾ ਹੈ।
ਉਨ੍ਹਾਂ ਕਿਹਾ ਕਿ ਕੈਨੇਡੀਅਨ ਨਾਗਰਿਕ ਅਤੇ ਪਰਮਾਨੈਂਟ ਰੈਜ਼ੀਡੈਂਟ ਜੋ ਕਿ ਕੈਨੇਡਾ ਵਾਪਸ ਪਰਤ ਰਹੇ ਹਨ, ਉਨ੍ਹਾਂ ਨੂੰ ਕੁਆਰੰਟੀਨ ਸਬੰਧੀ ਸਖ਼ਤ ਪਾਬੰਦੀਆਂ ਦੀ ਪਾਲਣਾ ਕਰਨੀ ਜ਼ਰੂਰੀ ਹੋਵੇਗੀ। ਕੈਨੇਡਾ ਪਹੁੰਚਣ ਵਾਲੇ ਮੁਸਾਫ਼ਰਾਂ ਨੂੰ ਭਾਵੇਂ ਕੋਰੋਨਾ ਵਾਇਰਸ ਦੇ ਲੱਛਣ ਹੋਣ ਅਤੇ ਨਾ ਹੋਣ, ਉਨ੍ਹਾਂ ਨੂੰ 14 ਦਿਨ ਲਈ ਇਕਾਂਤਵਾਸ ਵਿਚ ਰਹਿਣਾ ਜ਼ਰੂਰੀ ਹੋਵੇਗਾ।