ਮਾਨਸਾ, 29 ਅਗਸਤ 2020 – ਮਾਨਸਾ ਪੁਲਿਸ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋੋਂ 5 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਵਿਰੁੱਧ 6 ਮੁਕੱਦਮੇ ਦਰਜ ਕੀਤੇ ਹਨ। ਗ੍ਰਿਫਤਾਰ ਮੁਲਜ਼ਮਾਂ ਪਾਸੋੋਂ 1900 ਨਸ਼ੀਲੀਆਂ ਗੋਲੀਆਂ, 130 ਲੀਟਰ ਲਾਹਣ ਅਤੇ 48 ਬੋਤਲਾਂ ਸ਼ਰਾਬ ਸਮੇਤ 2 ਮੋਟਰਸਾਈਕਲ ਬਰਾਮਦ ਕੀਤੇ ਹਨ। ਐਸ. ਐਸ .ਪੀ. ਮਾਨਸਾ ਸੁਰੇਂਦਰ ਲਾਂਬਾ, ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਨ.ਡੀ.ਪੀ.ਐਸ. ਐਕਟ ਤਹਿਤ ਕਾਰਵਾਈ ਕਰਦੇ ਹੋੋਏ ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਕਰਮ ਸਿੰਘ ਉਰਫ ਕਰਮਾ ਪੁੱਤਰ ਹਰਨੇਕ ਸਿੰਘ ਵਾਸੀ ਖੇੜੀ (ਸੰਗਰੂਰ) ਨੂੰ ਮੋੋਟਰਸਾਈਕਲ ਹੀਰੋਹਾਂਡਾ ਸਮੇਤ ਕਾਬੂ ਕਰਕੇ 1500 ਨਸ਼ੀਲੀਆਂ ਗੋੋਲੀਆਂ ਮਾਰਕਾ ਕਲੋਵੀਡੋੋਲ ਬਰਾਮਦ ਹੋਣ ਤੇ ਮੁਲਜ਼ਮ ਦੇ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਹੈ।
ਮੁਲਜ਼ਮ ਨੇ ਮੁੱਢਲੀ ਪੁੱਛਗਿੱਛ ਤੇ ਦੱਸਿਆਂ ਕਿ ਉਸਨੇ ਇਹ ਨਸ਼ੀਲੀਆਂ ਗੋਲੀਆਂ 3000/-ਰੁਪਏ ਪ੍ਰਤੀ ਡੱਬੇ (500 ਗੋੋਲੀਆਂ) ਦੇ ਹਿਸਾਬ ਨਾਲ ਮੁੱਲ ਲਿਆਂਦੀਆ ਸੀ ਅਤੇ ਅੱਗੇ 6000/-ਰੁਪਏ ਪ੍ਰਤੀ ਡੱਬੇ (500 ਗੋੋਲੀਆਂ) ਦੇ ਹਿਸਾਬ ਨਾਲ ਵੇਚ ਕੇ ਮੋਟੀ ਕਮਾਈ ਕਰਨੀ ਸੀ। ਪੁਲਿਸ ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕਰੇਗੀ। ਉਨਾਂ ਦੱਸਿਆ ਕਿ ਪੁੱਛਗਿੱਛ ਤੇ ਅ/ਧ 29 ਐਨ.ਡੀ.ਪੀ.ਐਸ. ਐਕਟ ਦਾ ਵਾਧਾ ਕਰਕੇ ਨਾਮਜਦ ਮੁਲਜਿਮ ਨੂੰ ਗਿ੍ਰਫਤਾਰ ਕਰਕੇ ਮੁਕੱਦਮੇ ਵਿੱਚ ਹੋੋਰ ਪ੍ਰਗਤੀ ਕੀਤੀ ਜਾਵੇਗੀ। ਇਸੇ ਤਰਾ ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਜੱਗਾ ਸਿੰਘ ਪੁੱਤਰ ਲਾਭ ਸਿੰਘ ਵਾਸੀ ਰਾਏਪੁਰ ਨੂੰ ਕਾਬੂ ਕਰਕੇ 400 ਨਸ਼ੀਲੀਆਂ ਗੋੋਲੀਆਂ ਮਾਰਕਾ ਟਰੀਡੋਲ ਬਰਾਮਦ ਹੋਣ ਤੇ ਮੁਲਜਿਮ ਦੇ ਵਿਰੁੱਧ ਥਾਣਾ ਜੌੜਕੀਆਂ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ। ਪੁਲਿਸ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਤੇ ਮੁਕੱਦਮੇ ਵਿੱਚ ਹੋੋਰ ਬਰਾਮਦਗੀ ਹੋੋਣ ਦੀ ਸੰਭਾਵਨਾਂ ਹੈ।