ਨਵੀਂ ਦਿੱਲੀ, 30 ਅਗਸਤ, 2020 : ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਭਾਵੇਂ ਉਹ ਕੋਰੋਨਾ ਪਾਜ਼ੀਟਿਵ ਆ ਗਏ ਹਨ ਪਰ ਉਹਨਾਂ ਦੀ ਸਿਹਤ ਬਿਲਕੁਲ ਠੀਕ ਹੈ ਤੇ ਉਹ ਤੰਦਰੁਸਤ ਹਨ।
ਬਾਬੂਸ਼ਾਹੀ ਨਾਲ ਗੱਲਬਾਤ ਕਰਦਿਆਂ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਉਹ ਬਿਲਕੁਲ ਠੀਕ ਹਨ ਅਤੇ ਅਗਲੇ ਕੁਝ ਦਿਨਾਂ ਤੱਕ ਉਹ ਦਿੱਲੀ ਵਿਚ ਰਹਿਣ ਦਾ ਇਰਾਦਾ ਰੱਖਦੇ ਹਨ। ਉਹਨਾਂ ਕਿਹਾ ਕਿ ਭਾਵੇਂ ਉਹਨਾਂ ਦਾ ਕੋਰੋਨਾ ਟੈਸਟ ਪਾਜ਼ੀਟਿਵ ਹੈ ਪਰ ਉਹਨਾਂ ਦੀ ਸਿਹਤ ਬਿਲਕੁਲ ਠੀਕ ਹੈ ਅਤੇ ਕਿਸੇ ਤਰੀਕੇ ਦੀ ਕੋਈ ਮੁਸ਼ਕਿਲ ਦਰਪੇਸ਼ ਨਹੀਂ ਹੈ।
ਉਹਨਾਂ ਨੇ ਸ਼ੁਭ ਇੱਛਾਵਾਂ ਦੇਣ ਵਾਲਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹਨਾਂ ਦੀਆਂ ਸੁਭ ਇੱਛਾਵਾਂ ਤੇ ਪਰਮਾਤਮਾ ਦੀ ਰਹਿਮਤ ਸਦਕਾ ਉਹ ਜਲਦੀ ਹੀ ਦੁਬਾਰਾ ਲੋਕ ਸੇਵਾ ਵਿਚ ਹਾਜ਼ਰ ਹੋਣਗੇ।