ਸ੍ਰੀ ਮੁਕਤਸਰ ਸਾਹਿਬ, 1 ਸਤੰਬਰ 2020 – ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰ ਪ੍ਰਾਰਥੀਆਂ ਦੀ ਸਹੂਲਤ ਲਈ ਆਨਲਾਈਨ ਪੋਰਟਲ ਤਿਆਰ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹਰਮੇਸ਼ ਕੁਮਾਰ ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫਸਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰ ਪ੍ਰਾਰਥੀਆਂ ਨੂੰ ਰੁਜ਼ਗਾਰ ਸਬੰਧੀ ਤੁਰੰਤ ਸਹੂਲਤਾਂ ਪ੍ਰਦਾਨ ਕਰਨ ਲਈ ਪੋਰਟਲ ਤਿਆਰ ਕੀਤਾ ਗਿਆ ਹੈ, ਜਿਸਦਾ ਨਾਂਅ ਹੈ Pgrkam.com । ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 24 ਤੋਂ 30 ਸਤੰਬਰ ਤੱਕ ਰਾਜ ਪੱਧਰੀ ਰੋਜ਼ਗਾਰ ਮੇਲੇ ਹਰ ਜ਼ਿਲ੍ਹੇ ਵਿੱਚ ਲਗਾਏ ਜਾ ਰਹੇ ਹਨ। ਇੰਨ੍ਹਾਂ ਮੇਲਿਆਂ ਬਾਰੇ ਵੱਖ-ਵੱਖ ਨਿਯੋਜਕਾਂ, ਕੰਪਨੀਆਂ ਵੱਲੋਂ ਜੋ ਅਸਾਮੀਆਂ ਭਰੀਆਂ ਜਾਣੀਆਂ ਹਨ, ਉਸ ਬਾਰੇ ਜਾਣਕਾਰੀ ਵੀ ਇਸ ਪੋਰਟਲ ’ਤੇ ਦੇਖ ਸਕਦੇ ਹਨ। ਉਨ੍ਹਾਂ ਦੱਸਿਆਂ ਕਿ ਬੇਰੁਜ਼ਗਾਰ ਪ੍ਰਾਰਥੀ ਆਪਣੀ ਰਜਿਸਟ੍ਰੇਸ਼ਨ ਇਸ ਪੋਰਟਲ ’ਤੇ ਵੀ ਕਰ ਸਕਦੇ ਹਨ ਅਤੇ ਮੈਗਾ ਰੁਜ਼ਗਾਰ ਮੇਲਿਆਂ ਸਬੰਧੀ ਰਜਿਸਟ੍ਰੇਸ਼ਨ 15 ਸਤੰਬਰ ਤੱਕ ਕੀਤੀ ਜਾ ਸਕਦੀ ਹੈ। ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਹੈਲਪ-ਲਾਈਨ ਨੰਬਰ 98885-62317 ’ਤੇ ਕਿਸੇ ਵੀ ਸੰਪਰਕ ਕੀਤਾ ਜਾ ਸਕਦਾ ਹੈ।