ਲੁਧਿਆਣਾ, 3 ਸਤੰਬਰ 2020 – ਲੁਧਿਆਣਾ ਦੇ ਜਵਾਹਰ ਨਗਰ ਕੈਂਪ ਦੇ ਵਿੱਚ ਬੀਤੀ ਦੇਰ ਰਾਤ ਉਸ ਵੇਲੇ ਹੰਗਾਮਾ ਹੋ ਗਿਆ, ਜਦੋਂ ਦੋ ਧਿਰਾਂ ਵਿਚਾਲੇ ਝਗੜਾ ਹੋ ਗਿਆ ਅਤੇ ਇਸ ਝਗੜੇ ਦੇ ਦੌਰਾਨ ਇਕ ਪੁਲਿਸ ਅਧਿਕਾਰੀ ਵੀ ਜ਼ਖਮੀਂ ਹੋ ਗਿਆ। ਜਿਸ ਨੂੰ ਲੁਧਿਆਣਾ ਦੇ ਸਿਵਿਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਦੋਵਾਂ ਧਿਰਾਂ ਵੱਲੋਂ ਇੱਕ ਦੂਜੇ ਤੇ ਇਲਜ਼ਾਮ ਲਗਾਇਆ ਗਿਆ ਹੈ ਜਦੋਂ ਕਿ ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਲੁਧਿਆਣਾ ਦੇ ਜਵਾਹਰ ਨਗਰ ਕੈਂਪ ‘ਚ ਬੀਤੀ ਦੇਰ ਰਾਤ ਦੋ ਧਿਰਾਂ ਵਿਚਾਲੇ ਹੋਏ ਝਗੜੇ ਤੋਂ ਬਾਅਦ ਮੌਕੇ ‘ਤੇ ਪੁੱਜੇ ਇੱਕ ਪੁਲਿਸ ਅਧਿਕਾਰੀ ਦੇ ਵੀ ਸੱਟਾਂ ਵੱਜੀਆਂ ਨੇ ਜਿਸ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ, ਪ੍ਰਤੱਖਦਰਸ਼ੀਆਂ ਨੇ ਦੱਸਿਆ ਕਿ ਉਨ੍ਹਾਂ ਦੇ ਗੁਆਂਢ ਦੇ ਮਹੱਲੇ ਵਿੱਚ ਰਹਿਣ ਵਾਲੇ ਕੁਝ ਨੌਜਵਾਨਾਂ ਵੱਲੋਂ ਇਹ ਹਮਲਾ ਕੀਤਾ ਗਿਆ, ਉਨ੍ਹਾਂ ਕਿਹਾ ਕਿ ਪੁਲਿਸ ਅਧਿਕਾਰੀ ਦੇ ਵੀ ਸੱਟਾਂ ਵੱਜੀਆਂ ਨੇ, ਪ੍ਰਤੱਖਦਰਸ਼ੀਆਂ ਨੇ ਕਿਹਾ ਕਿ ਜਦੋ ਪੁਲਿਸ ਮੁਲਾਜ਼ਮ ਨੂੰ ਨਹੀਂ ਬਖਸ਼ਿਆ ਤਾਂ ਹੋਰ ਕਿਸੇ ਨੂੰ ਕਿਵੇਂ ਬਚਾਇਆ ਜਾ ਸਕਦਾ ਹੈ, ਜਦਕਿ ਦੂਜੇ ਪਾਸੇ ਦੂਜੀ ਧਿਰ ਦੇ ਜ਼ਖਮੀ ਹੋਏ ਨੌਜਵਾਨ ਨੇ ਦੱਸਿਆ ਕਿ ਉਨ੍ਹਾਂ ਦੇ ਭਤੀਜੇ ਨੂੰ ਕੁੱਟਿਆ ਗਿਆ ਸੀ ਜਿਸ ਤੋਂ ਬਾਅਦ ਨਾਲੇ ਪੁਲੀਸ ਨੂੰ ਜਾਣਕਾਰੀ ਦਿੱਤੀ ਪਰ ਪੁਲਿਸ ਵੱਲੋਂ ਵੀ ਕੋਈ ਕਾਰਵਾਈ ਨਹੀਂ ਕੀਤੀ ਗਈ
ਉਧਰ ਦੂਜੇ ਪਾਸੇ ਮੌਕੇ ਤੇ ਪਹੁੰਚੇ ਸਬ ਇੰਸਪੈਕਟਰ ਕੁਲਦੀਪ ਸਿੰਘ ਨੇ ਦੱਸਿਆ ਕਿ ਦੋ ਧਿਰਾਂ ਵਿੱਚ ਲੜਾਈ ਹੋਈ ਹੈ ਅਤੇ ਇਸ ਸਬੰਧੀ ਜਾਂਚ ਕਰਨ ਪਹੁੰਚੀ ਪੁਲਿਸ ਪਾਰਟੀ ‘ਤੇ ਵੀ ਹਮਲਾ ਹੋਇਆ ਹੈ ਜਿਸ ਵਿੱਚ ਇਕ ਪੁਲਿਸ ਅਧਿਕਾਰੀ ਜ਼ਖਮੀ ਹੋ ਗਿਆ ਜਿਸ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਉਨ੍ਹਾਂ ਕਿਹਾ ਕਿ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।