ਚੰਡੀਗੜ੍ਹ, 03 ਸਤੰਬਰ 2020 – ਪੰਜਾਬ ਮਹਿਲਾ ਕਾਂਗਰਸ ਦੇ ਸੂਬਾ ਕੋਆਰਡੀਨੇਟਰ (ਸੋਸ਼ਲ ਮੀਡੀਆ) ਲਾਏ ਗਏ ਪ੍ਰਿਤਪਾਲ ਕੌਰ ਬਡਲਾ ਵੱਲੋਂ ਮੁੱਖ ਮੰਤਰੀ ਪੰਜਾਬ ਦੇ ਰਾਜਨੀਤਕ ਸਲਾਹਕਾਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਇੰਚਾਰਜ ਕੈਪਟਨ ਸੰਦੀਪ ਸੰਧੂ ਨਾਲ ਮੁਲਾਕਾਤ ਕਰਕੇ ਉਹਨਾਂ ਦਾ ਆਸ਼ੀਰਵਾਦ ਲਿਆ ਗਿਆ। ਕੈਪਟਨ ਸੰਧੂ ਨੇ ਜਿੱਥੇ ਪ੍ਰਿਤਪਾਲ ਬਡਲਾ ਨੂੰ ਵਧਾਈ ਦਿੱਤੀ, ਉੱਥੇ ਹੀ ਕਿਹਾ ਕਿ ਕਾਂਗਰਸ ਪਾਰਟੀ ਅਤੇ ਕੈਪਟਨ ਅਮਰਿੰਦਰ ਸਿੰਘ ਮਿਹਨਤੀ ਵਰਕਰਾਂ ਦੀ ਕਦਰ ਕਰਦੇ ਹਨ ਅਤੇ ਪਾਰਟੀ ਵੱਲੋਂ ਮੈਰਿਟ ਦੇ ਆਧਾਰ ‘ਤੇ ਮਿਹਨਤ ਕਰਨ ਵਾਲੇ ਵਰਕਰਾਂ ਨੂੰ ਅੱਗੇ ਲਿਆ ਕੇ ਨਵੀਆਂ ਜਿੰਮੇਵਾਰੀਆਂ ਦਿੱਤੀਆ ਜਾ ਰਹੀਆ ਹਨ।
ਇਸ ਮੌਕੇ ਬੀਬੀ ਬਡਲਾ ਨੇ ਜਿੱਥੇ ਕਾਂਗਰਸ ਪਾਰਟੀ ਲੀਡਰਸ਼ਿਪ ਅਤੇ ਕੈਪਟਨ ਸੰਧੂ ਦਾ ਧੰਨਵਾਦ ਕੀਤਾ ਉੱਥੇ ਹੀ ਕਿਹਾ ਕਿ ਉਹ ਪਾਰਟੀ ਵੱਲੋ ਸੌਂਪੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਸੋਸ਼ਲ ਮੀਡੀਆ ਰਾਹੀਂ ਪਾਰਟੀ ਦੀਆਂ ਨੀਤੀਆਂ ਅਤੇ ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਨੂੰ ਘਰ ਘਰ ਪਹੁੰਚਾਇਆ ਜਾਵੇਗਾ। ਬੀਬੀ ਬਡਲਾ ਨੇ ਕਿਹਾ ਕਿ ਸੋਸ਼ਲ ਮੀਡੀਆ ਅੱਜ ਪ੍ਰਚਾਰ ਦਾ ਅਹਿਮ ਸਾਧਨ ਹੈ ਜਿਸ ਰਾਹੀਂ ਹਰ ਵੋਟਰ ਤੱਕ ਅਸੀ ਆਪਣੀ ਗੱਲ ਪਹੁੰਚਾ ਸਕਦੇ ਹਾਂ। ਉਹਨਾਂ ਕਿਹਾ ਕਿ ਜਲਦ ਹੀ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਨਾਲ ਮੁਲਾਕਾਤ ਕਰਕੇ ਉਹਨਾਂ ਦਾ ਆਸ਼ੀਰਵਾਦ ਲੈਣਗੇ ਅਤੇ ਕੈਪਟਨ ਸਾਹਿਬ ਦੇ ਹੁਕਮ ਅਨੁਸਾਰ ਅਗਲੀ ਰਣਨੀਤੀ ਤਿਆਰ ਕਰਨਗੇ। ਇਸ ਮੌਕੇ ਹਰਮਨਦੀਪ ਸਿੰਘ ਬਡਲਾ ਵੀ ਮੌਜੂਦ ਸਨ।