• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਪੰਜਾਬ ਲਈ 1000 ਕਿਲੋਮੀਟਰ ਸੜਕਾਂ ਦੇ 18 ਪ੍ਰਾਜੈਕਟਾਂ ਨੂੰ ਮਨਜ਼ੂਰੀ ਮਿਲੀ : ਹਰਸਿਮਰਤ ਕੌਰ ਬਾਦਲ

Asli Punjabi by Asli Punjabi
September 4, 2020
in Top Stories
0
ਪੰਜਾਬ ਲਈ 1000 ਕਿਲੋਮੀਟਰ ਸੜਕਾਂ ਦੇ 18 ਪ੍ਰਾਜੈਕਟਾਂ ਨੂੰ ਮਨਜ਼ੂਰੀ ਮਿਲੀ : ਹਰਸਿਮਰਤ ਕੌਰ ਬਾਦਲ
587
SHARES
3.3k
VIEWS
Share on FacebookShare on TwitterShare on Whatsapp

ਬਠਿੰਡਾ, 4 ਸਤੰਬਰ : ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਐਲਾਨ ਕੀਤਾ ਕਿ ਕੇਂਦਰ ਸਰਕਾਰ ਨੇ ਪੰਜਾਬ ਵਿਚ 1000 ਕਿਲੋਮੀਟਰ ਲੰਬਾਈ ਵਾਲੇ 18 ਸੜਕੀ ਪ੍ਰਾਜੈਕਟਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਮਨਜ਼ੂਰੀ ਉਹਨਾਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਵੱਲੋਂ ਮਾਮਲਾ ਸੜਕ ਟਰਾਂਸਪੋਰਟ ਤੇ ਹਾਈਵੇ ਮੰਤਰੀ ਨਿਤਿਨ ਗਡਕਰੀ ਕੋਲ ਚੁੱਕਣ ਤੋਂ ਬਾਅਦ ਦਿੱਤੀ ਗਈ ਹੈ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਕੇਂਦਰੀ ਮੰਤਰੀ ਨੇ ਕਿਹਾ ਕਿ ਨਵੀਂਆਂ ਸੜਕਾਂ ਦੀ ਉਸਾਰੀ ਲਈ ਤਜਵੀਜ਼ਾਂ ਵਿਚੋਂ ਬਹੁ ਗਿਣਤੀ ਪਿਛਲੀ ਅਕਾਲੀ ਦਲ ਤੇ ਭਾਜਪਾ ਸਰਕਾਰ ਵੇਲੇ ਭੇਜੀਆਂ ਗਈਆਂ ਸਨ ਪਰ ਹੁਣ ਤੱਕ ਲਟਕ ਰਹੀਆਂ ਸਨ ਕਿਉਂਕਿ ਕਾਂਗਰਸ ਸਰਕਾਰ ਨੇ ਇਹਨਾਂ ਪ੍ਰਾਜੈਕਟਾਂ ਦੀ ਸਹੀ ਤਰੀਕੇ ਪੈਰਵਈ ਕਰਨ ਵਿਚ ਦਿਲਚਸਪੀ ਨਹੀਂ ਵਿਖਾਈ। ਉਹਨਾਂ ਕਿਹਾ ਕਿ ਤਿੰਨ ਨਵੇਂ ਸੜਕ ਲਿੰਕ ਤਾਂ ਪ੍ਰਤੀਸ਼ਠਤ ਦਿੱਲੀ-ਅੰਮ੍ਰਿਤਸਰ-ਕੱਟੜਾ ਸਹੁੰ ਮਾਰਗੀ ਐਕਸਪ੍ਰੈਸ ਵੇਅ ਨਾਲ ਸਬੰਧਤ ਹਨ ਜਿਹਨਾਂ ਨੂੰ ਪ੍ਰਵਾਨਗੀ ਮਿਲੀ ਹੈ।

You might also like

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

ਬਾਦਲ ਨੇ ਕਿਹਾ ਕਿ ਇਹਨਾਂ 18 ਪ੍ਰਾਜੈਕਟਾਂ ਵਿਚੋਂ 8 ਫਿਰੋਜ਼ਪੁਰ ਤੇ ਬਠਿੰਡਾ ਸੰਸਦੀ ਹਲਕਿਆਂ ਨਾਲ ਸਬੰਧਤ ਹਨ, ਇਸ ਲਈ ਕਾਂਗਰਸ ਸਰਕਾਰ ਨੇ ਇਹਨਾਂ ਪ੍ਰਤੀ ਸੁਸਤ ਰਫਤਾਰ ਚੱਲੋ ਨੀਤੀ ਅਪਣਾਈ ਰੱਖੀ। ਉਹਨਾਂ ਕਿਹਾ ਕਿ ਜਦੋਂ ਲੋਕਾਂ ਨੇ ਸਾਡੇ ਕੋਲ ਪਹੁੰਚ ਕੀਤੀ ਤਾਂ ਮੈਂ ਮਾਮਲਾ ਕੇਂਦਰੀ ਹਾਈਵੇ ਮੰਤਰਾਲੇ ਕੋਲ ਚੁੱਕਿਆ ਅਤੇ ਸੁਖਬੀਰ ਸਿੰਘ ਬਾਦਲ ਨੇ ਨਿਤਿਨ ਗਡਕਰੀ ਨਾਲ ਮੀਟਿੰਗ ਕਰ ਕੇ ਉਹਨਾਂ ਨੂੰ ਇਹਨਾਂ ਕੇਸਾਂ ਨੂੰ ਪ੍ਰਵਾਨਗੀ ਦੇਣ ਦੀ ਬੇਨਤੀ ਕੀਤੀ। ਉਹਨਾਂ ਕਿਹਾ ਕਿ ਮੈਂ ਗਡਕਰੀ ਦੀ ਧੰਨਵਾਦੀ ਹਾਂ ਜਿਹਨਾਂ ਨੇ ਸਾਰੇ ਸੜਕੀ ਪ੍ਰਾਜੈਕਟਾਂ ਨੂੰ ਪ੍ਰਵਾਨਗੀ ਦਿੱਤੀ ਹੈ।

ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਨਵੇਂ ਪ੍ਰਾਜੈਕਟ ਜਿਹਨਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ ਵਿਚ ਉਹ ਵੀ ਸ਼ਾਮਲ ਹਨ ਜੋ ਦਿੱਲੀ-ਕੱਟੜਾ ਐਕਸਪ੍ਰੈਸ ਵੇਅ ਦਾ ਹਿੱਸਾ ਹਨ ਅਤੇ ਇਹਨਾਂ ਵਿਚ ਪਾਤੜਾਂ-ਨਕੋਦਰ, ਨਕੋਦਰ-ਗੁਰਦਾਸਪੁਰ ਅਤੇ ਨਕੋਦਰ-ਅੰਮ੍ਰਿਤਸਰ ਹਿੱਸੇ ਵੀ ਸ਼ਾਮਲ ਹਨ। ਉਹਨਾਂ ਦੱਸਿਆ ਕਿ ਇਹਨਾਂ ਸਾਰੇ 18 ਸੜਕੀ ਪ੍ਰਾਜੈਕਟਾਂ ਲਈ ਵਿਸਥਾਰਿਤ ਪ੍ਰਾਜੈਕਟ ਰਿਪੋਰਟਾਂ ਤਿਆਰ ਕੀਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਇਹਨਾਂ ਪ੍ਰਾਜੈਕਟਾਂ ‘ਤੇ ਇਕ ਸਾਲ ਦੇ ਅੰਦਰ ਅੰਦਰ ਕੰਮ ਸ਼ੁਰੂ ਹੋਣ ਦੀ ਉਮੀਦ ਹੈ।

ਹੋਰ ਵੇਰਵੇ ਸਾਂਝੇ ਕਰਦਿਆਂ ਬਾਦਲ ਨੇ ਦੱਸਿਆ ਕਿ ਬਠਿੰਡਾ ਤੇ ਫਿਰੋਜ਼ਪੁਰ ਸੰਸਦੀ ਹਲਕਿਆਂ ਨਾਲ ਸਬੰਧਤ ਪ੍ਰਾਜੈਕਟਾਂ ਵਿਚ ਮਲੌਟ ਮੰਡੀ-ਡਬਵਾਲੀ, ਸੁਨਾਮ-ਭੈਣੀ ਬਾਘਾ, ਭੈਣੀ ਬਾਘਾ-ਕੋਟ ਸ਼ਮੀਰ, ਝੋਕੇ ਹਰੀਹਰ-ਬੂਰਾਗੁੱਜਰ, ਰੁਪਾਣਾ-ਮਲੌਟ-ਮੰਡੀ ਡਬਵਾਲੀ, ਅਬੋਹਰ-ਫਾਜ਼ਿਲਕਾ, ਜੋਧਪੁਰ ਰੋਮਾਣਾ-ਮੰਡੀ ਡਬਵਾਲੀ ਅਤੇ ਮਲੌਟ-ਸਾਧੂਵਾਲੀ ਸੜਕਾਂ ਸ਼ਾਮਲ ਹਨ।

ਕੇਂਦਰੀ ਮੰਤਰੀ ਨੇ ਕਿਹਾ ਕਿ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸਵੇਅ ਨਾਲ ਸਬੰਧਤ ਪ੍ਰਾਜੈਕਟਾਂ ਵਿਚ ਅੰਮ੍ਰਿਤਸਰ-ਘੁਮਾਣ, ਘੁਮਾਣ-ਟਾਂਡਾ, ਅੰਮ੍ਰਿਤਸਰ-ਰਾਮਦਾਸ, ਹੁਸ਼ਿਆਰਪੁਰ-ਊਨਾ, ਹੁਸ਼ਿਆਰਪੁਰ-ਫਗਵਾੜਾ, ਸੁਨਾਮ-ਮੂਣਕ ਮੰਡੀ, ਮੂਣਕ ਮੰਡੀ-ਉਕਲਾਣਾ ਅਤੇ ਟਾਂਡਾ-ਹੁਸ਼ਿਆਰਪੁਰ ਸੜਕ ਪ੍ਰਾਜੈਕਟ ਸ਼ਾਮਲ ਹਨ।

Previous Post

ਮੁਰਥਲ ਦੇ ਮਸ਼ਹੂਰ ਸੁਖਦੇਵ ਢਾਬੇ ਦੇ 65 ਕਾਮਿਆਂ ਨੂੰ ਹੋਇਆ ਕੋਰੋਨਾ

Next Post

ਸੈਣੀ ਦੀ ਸੁਰੱਖਿਆ ਵਾਪਸ ਨਹੀਂ ਲਈ ਗਈ, ਸਾਬਕਾ ਡੀਜੀਪੀ ਆਪਣੀ ਸੁਰੱਖਿਆ ਛੱਡਕੇ ਹੋਏ ਫਰਾਰ, ਪੰਜਾਬ ਪੁਲਿਸ ਨੇ ਕਿਹਾ

Asli Punjabi

Asli Punjabi

Related Posts

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

by Asli Punjabi
March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

by Asli Punjabi
March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

by Asli Punjabi
March 9, 2026
ਸ਼ਹੀਦ ਭਾਈ ਤਾਰਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖਾਲਸਾ ਮਾਰਚ
Top Stories

ਸ਼ਹੀਦ ਭਾਈ ਤਾਰਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖਾਲਸਾ ਮਾਰਚ

by Asli Punjabi
March 9, 2026
300 ਸਾਲਾ ਸ਼ਤਾਬਦੀ ਨੂੰ ਸਮਰਪਿਤ ‘ਖਾਲਸਾਈ ਮਾਰਚ’ ਦਾ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵੱਲੋਂ ਨਿੱਘਾ ਸੁਆਗਤ
Top Stories

300 ਸਾਲਾ ਸ਼ਤਾਬਦੀ ਨੂੰ ਸਮਰਪਿਤ ‘ਖਾਲਸਾਈ ਮਾਰਚ’ ਦਾ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵੱਲੋਂ ਨਿੱਘਾ ਸੁਆਗਤ

by Asli Punjabi
March 9, 2026
Next Post
ਸੈਣੀ ਦੀ ਸੁਰੱਖਿਆ ਵਾਪਸ ਨਹੀਂ ਲਈ ਗਈ, ਸਾਬਕਾ ਡੀਜੀਪੀ ਆਪਣੀ ਸੁਰੱਖਿਆ ਛੱਡਕੇ ਹੋਏ ਫਰਾਰ, ਪੰਜਾਬ ਪੁਲਿਸ ਨੇ ਕਿਹਾ

ਸੈਣੀ ਦੀ ਸੁਰੱਖਿਆ ਵਾਪਸ ਨਹੀਂ ਲਈ ਗਈ, ਸਾਬਕਾ ਡੀਜੀਪੀ ਆਪਣੀ ਸੁਰੱਖਿਆ ਛੱਡਕੇ ਹੋਏ ਫਰਾਰ, ਪੰਜਾਬ ਪੁਲਿਸ ਨੇ ਕਿਹਾ

Recommended

ਲਾਕਡਾਊਨ ਦੇ ਇਕ ਸਾਲ ਪੂਰੇ ਹੋਣ ਤੇ ਨੈਸ਼ਨਲ ਡੇ ਆਫ ਰਿਫਲੈਕਸ਼ਨ ਮਨਾਏਗਾ ਬ੍ਰਿਟੇਨ

ਲਾਕਡਾਊਨ ਦੇ ਇਕ ਸਾਲ ਪੂਰੇ ਹੋਣ ਤੇ ਨੈਸ਼ਨਲ ਡੇ ਆਫ ਰਿਫਲੈਕਸ਼ਨ ਮਨਾਏਗਾ ਬ੍ਰਿਟੇਨ

March 14, 2021
ਭਾਰਤੀ ਹਾਕੀ ਟੀਮ ਦੇ ਸ਼ਾਨਦਾਰ ਪ੍ਰਦਰਸ਼ਨ ਨੇ ਮਾਸਕੋ 1980 ਓਲੰਪਿਕ ਤੋਂ ਬਾਅਦ ਹਾਕੀ ਵਿੱਚ ਤਗਮਾ ਹਾਸਲ ਕਰਨ ਦੀ ਉਮੀਦ ਜਗਾਈ: ਰਾਣਾ ਸੋਢੀ

ਭਾਰਤੀ ਹਾਕੀ ਟੀਮ ਦੇ ਸ਼ਾਨਦਾਰ ਪ੍ਰਦਰਸ਼ਨ ਨੇ ਮਾਸਕੋ 1980 ਓਲੰਪਿਕ ਤੋਂ ਬਾਅਦ ਹਾਕੀ ਵਿੱਚ ਤਗਮਾ ਹਾਸਲ ਕਰਨ ਦੀ ਉਮੀਦ ਜਗਾਈ: ਰਾਣਾ ਸੋਢੀ

July 29, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In