• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਡੀਜੀਪੀ ਸੁਮੇਧ ਸੈਣੀ ਨੂੰ ਬਚਾ ਰਹੇ ਹਨ ਕਾਂਗਰਸ ਅਤੇ ਅਕਾਲੀ ਦਲ ਬਾਦਲ : ਜਸਵੀਰ ਸਿੰਘ ਗੜ੍ਹੀ

Asli Punjabi by Asli Punjabi
September 4, 2020
in Punjab
0
ਡੀਜੀਪੀ ਸੁਮੇਧ ਸੈਣੀ ਨੂੰ ਬਚਾ ਰਹੇ ਹਨ ਕਾਂਗਰਸ ਅਤੇ ਅਕਾਲੀ ਦਲ ਬਾਦਲ : ਜਸਵੀਰ ਸਿੰਘ ਗੜ੍ਹੀ
587
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਐਸ.ਏ.ਐਸ.ਨਗਰ, 4 ਸਤੰਬਰ -ਬਸਪਾ ਦੇ ਸੂਬਾ ਪ੍ਰਧਾਨ ਸ੍ਰ. ਜਸਵੀਰ ਸਿੰਘ ਗੜ੍ਹੀ ਨੇ ਕਿਹਾ ਹੈ ਕਿ ਕਾਂਗਰਸ ਅਤੇ ਅਕਾਲੀ ਦਲ ਬਾਦਲ ਦੋਵੇਂ ਹੀ ਡੀਜੀਪੀ ਸੁਮੇਧ ਸੈਣੀ ਨੂੰ ਬਚਾ ਰਹੇ ਹਨ| ਵਿਧਾਨ ਸਭਾ ਮੁਹਾਲੀ ਅਤੇ ਡੇਰਾਬਸੀ ਦੀ ਲੀਡਰਸ਼ਿਪ ਨਾਲ ਵੱਖਰੇ-ਵੱਖਰੇ ਸੰਗਠਨਾਂ ਦੀ ਸਮੀਖਿਆ ਮੌਕੇ ਪੰਜਾਬ ਦੇ ਹਾਲਾਤ ਤੇ ਚਰਚਾ ਕਰਦਿਆਂ ਉਹਨਾਂ ਕਿਹਾ ਕਿ ਪੰਜਾਬ ਵਿੱਚ ਫੈਲੇ ਨਸ਼ਿਆਂ, ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਬਰਗਾੜੀ ਗੋਲੀ ਕਾਂਡ ਦੀ ਪੜਤਾਲ ਤਤਕਾਲੀਨ ਡੀ.ਜੀ.ਪੀ. ਸੁਮੇਧ ਸੈਣੀ ਤੋਂ ਹੀ ਹੋਣੀ ਚਾਹੀਦੀ ਹੈ ਜਿਹੜਾ ਹੁਣ ਬਲਵੰਤ ਸਿੰਘ ਮੁਲਤਾਨੀ ਦੇ ਕੇਸ ਵਿੱਚ ਦੋਸ਼ੀ ਹੋਣ ਤੇ ਫਰਾਰ ਹੈ|
29 ਸਾਲ ਪਹਿਲਾਂ ਵਾਪਰੇ ਬਲਵੰਤ ਸਿੰਘ ਮੁਲਤਾਨੀ ਅਗਵਾ ਅਤੇ ਕਤਲ ਮਾਮਲੇ ਵਿੱਚ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸੂਬੇ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਵਲੋਂ ਗ੍ਰਿਫਤਾਰੀ ਤੋਂ ਬਚਣ ਲਈ ਆਪਣੀ ਸੁਰੱਖਿਆ ਛੱਤਰੀ ਛੱਡ ਕੇ ਰੂਪੋਸ਼ ਹੋਣ ਦੀ ਨਿਖੇਧੀ ਕਰਦਿਆਂ ਉਹਨਾਂ ਇਸ ਲਈ ਪੰਜਾਬ ਸਰਕਾਰ ਤੇ ਪੰਜਾਬ ਪੁਲੀਸ ਨੂੰ ਦੋਸ਼ੀ ਠਹਿਰਾਇਆ ਹੈ| ਉਹਨਾਂ ਕਿਹਾ ਕਿ ਮਾਮੂਲੀ ਕ੍ਰਾਈਮ ਕਰਨ ਵਾਲੇ ਕਥਿਤ ਸਿੱਖ ਵਰਗ ਦੇ ਦੋਸ਼ੀਆਂ ਨੂੰ ਤਾਂ ਪੁਲੀਸ ਝੱਟ ਗ੍ਰਿਫਤਾਰ ਕਰ ਲੈਂਦੀ ਹੈ ਅਤੇ ਹਜਾਰਾਂ ਪੰਜਾਬੀਆਂ ਤੇ ਸਿੱਖਾਂ ਦੇ ਕਥਿਤ ਕਤਲੇਆਮ ਦੇ ਦੋਸ਼ੀ ਤੇ ਕਥਿਤ ਲੁਟੇਰੇ ਨੂੰ ਖੁੱਲਕੇ ਬਚਣ ਦਾ ਮੌਕਾ ਦਿੰਦੀ ਹੈ|
ਉਹਨਾਂ ਸਵਾਲ ਕੀਤਾ ਕਿ ਕੀ ਕਾਂਗਰਸ ਸੁਮੇਧ ਸੈਣੀ ਤੋਂ ਵੀ ਉਵੇਂ ਹੀ ਪੁੱਛ ਪੜਤਾਲ ਕਰੇਗੀ ਜਿਵੇਂ ਸਿੱਖ ਨੌਜਵਾਨਾਂ ਨਾਲ ਕਰਦੀ ਰਹੀ ਹੈ? ਕੀ ਸੁਮੇਧ ਸੈਣੀ ਦੇ ਪਰਿਵਾਰਿਕ ਮੈਂਬਰ-ਰਿਸ਼ਤੇਦਾਰ ਥਾਣੇ ਬੁਲਾਏ ਅਤੇ ਜਲੀਲ ਕੀਤੇ ਜਾਣਗੇ? ਕੀ ਸੁਮੇਧ ਸੈਣੀ ਅਤੇ ਉਸਦੇ ਬੇਦੋਸ਼ੇ ਪਰਿਵਾਰਿਕ ਮੈਂਬਰਾਂ/ਰਿਸ਼ਤੇਦਾਰਾਂ ਉਪਰ ਵੀ ਤਸੱਦਦ ਢਾਇਆ ਜਾਵੇਗਾ ਜਿਵੇਂ ਸਿੱਖ ਨੌਜਵਾਨਾਂ ਨਾਲ ਹੁੰਦਾ ਸੀ| ਉਹਨਾਂ ਕਿਹਾ ਕਿ ਜੇਕਰ ਫਰਾਰ ਹੋ ਚੁੱਕੇ ਸਾਬਕਾ ਡੀ ਜੀ ਪੀ ਦੇ ਮਾਮਲੇ ਵਿੱਚ ਅਜਿਹਾ ਕੁਝ ਨਹੀਂ ਹੋਇਆ ਤਾਂ 1984 ਤੋਂ ਲੈ ਕੇ 2020 ਤੱਕ ਵੀ ਬੇਦੋਸ਼ੇ ਸਿੱਖ ਨੌਜਵਾਨਾਂ ਨਾਲ ਕਿਉਂ ਹੁੰਦਾ ਰਿਹਾ?
ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਤੇ ਬਾਦਲ ਪਰਿਵਾਰ ਇਸ ਗੁਨਾਹਗਾਰ ਸੁਮੇਧ ਸੈਣੀ ਦੇ ਸਾਥੀ ਹਨ| ਇਸੇ ਲਈ ਇਸ ਕਥਿਤ ਭ੍ਰਿਸ਼ਟ ਅਤੇ ਖਤਰਨਾਕ ਅਪਰਾਧੀ ਨੂੰ ਬਚਾਇਆ ਜਾ ਰਿਹਾ ਹੈ| ਉਹਨਾਂ ਕਿਹਾ ਕਿ ਸੈਣੀ ਬਾਦਲਾਂ ਦਾ ਖਾਸ ਚਹੇਤਾ ਹੈ ਅਤੇ 2015 ਵਿੱਚ ਹੋਏ ਬਰਗਾੜੀ ਗੋਲੀ ਕਾਂਡ ਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਵੀ ਉਹੀ ਜ਼ਿੰਮੇਵਾਰ ਸੀ| ਉਹਨਾਂ ਕਿਹਾ ਕਿ ਇਨਕਮ ਟੈਕਸ ਵਿਭਾਗ ਨੂੰ ਇਸ ਦੀ ਜ਼ਮੀਨ, ਜਾਇਦਾਦ ਅਤੇ ਸੰਪਤੀ ਦੀ ਪੜਤਾਲ ਕਰਨੀ ਚਾਹੀਦੀ ਹੈ ਕਿ ਇਸ ਕੋਲ ਏਨਾ ਪੈਸਾ ਕਿਵੇਂ ਆਇਆ| ਉਹਨਾਂ ਇਹ ਵੀ ਕਿਹਾ ਕਿ ਪੰਜਾਬ ਵਿੱਚ ਬਾਦਲ ਸਰਕਾਰ ਦੌਰਾਨ ਫੈਲੇ ਚਿਟੇ ਤੇ ਨਸ਼ਿਆਂ ਬਾਰੇ ਵੀ ਉਸ ਤੋਂ ਪੜਤਾਲ ਕੀਤੀ ਜਾਣੀ ਚਾਹੀਦੀ ਹੈ ਕਿਉਂਕਿ ਅਜੇ ਤੱਕ ਕੋਈ ਵੱਡਾ ਡਰਗ ਸਪਲਾਈਰ ਅਤੇ ਡਰੱਗ ਕਿੰਗ ਗ੍ਰਿਫਤਾਰ ਨਹੀਂ ਹੋਇਆ|
ਉਹਨਾਂ ਕਿਹਾ ਕਿ ਬਸਪਾ ਪੰਜਾਬ ਵਿੱਚ ਸੱਤਾ ਵਿਚ ਆਉਣ ਤੇ ਹਰ ਗੱਲ ਦਾ ਹਿਸਾਬ ਪਾਈ ਪਾਈ ਦੀ ਨੀਤੀ ਤੇ ਕਰੇਗੀ ਅਤੇ ਪੀੜਿਤ ਧਿਰ ਨੂੰ ਇਨਸਾਫ ਦਿਵਾਉਣ ਵਿੱਚ ਕੋਈ ਕਸਰ ਨਹੀਂ ਛੱਡੇਗੀ| ਇਸ ਮੌਕੇ ਰਾਜਾ ਰਾਜਿੰਦਰ ਸਿੰਘ ਸੂਬਾ ਜਨਰਲ ਸਕੱਤਰ, ਸੁਰਿੰਦਰਪਾਲ ਸਿੰਘ ਸਹੋਰਾ, ਡਾ. ਸੁਖਦੇਵ ਚਪੜਚਿੜੀ, ਚਰਨਜੀਤ ਦੇਵੀਨਗਰ, ਡਾ. ਜਰਨੈਲ ਸਿੰਘ, ਹਰਪ੍ਰੀਤ ਸਿੰਘ, ਜਗਤਾਰ ਸਿੰਘ ਮੁਹਾਲੀ, ਹਰਨੇਕ ਸਿੰਘ ਐਸ. ਡੀ. ਓ., ਦਰਬਾਰਾ ਸਿੰਘ ਹਾਜ਼ਿਰ ਸਨ|

Previous Post

ਸੈਣੀ ਦੀ ਸੁਰੱਖਿਆ ਵਾਪਸ ਨਹੀਂ ਲਈ ਗਈ, ਸਾਬਕਾ ਡੀਜੀਪੀ ਆਪਣੀ ਸੁਰੱਖਿਆ ਛੱਡਕੇ ਹੋਏ ਫਰਾਰ, ਪੰਜਾਬ ਪੁਲਿਸ ਨੇ ਕਿਹਾ

Next Post

ਚੰਡੀਗੜ੍ਹ ‘ਚ ਵੀ ਦਿਸਣ ਲੱਗੀਆਂ ਹਰੇ ਰੰਗ ਦੀ ਨੰਬਰ ਪਲੇਟ ਵਾਲੀਆਂ ਕਾਰਾਂ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਚੰਡੀਗੜ੍ਹ ‘ਚ ਵੀ ਦਿਸਣ ਲੱਗੀਆਂ ਹਰੇ ਰੰਗ ਦੀ ਨੰਬਰ ਪਲੇਟ ਵਾਲੀਆਂ ਕਾਰਾਂ

ਚੰਡੀਗੜ੍ਹ 'ਚ ਵੀ ਦਿਸਣ ਲੱਗੀਆਂ ਹਰੇ ਰੰਗ ਦੀ ਨੰਬਰ ਪਲੇਟ ਵਾਲੀਆਂ ਕਾਰਾਂ

Recommended

ਨਿਊਜ਼ੀਲੈਂਡ ਅਟਕੇ ਭਾਰਤੀਆਂ ਦੀ ਵਤਨ ਵਾਪਿਸੀ ਲਈ ਪਹਿਲੀ ਵਾਰ ਪਹੁੰਚਿਆ ਜਹਾਜ਼ ਹੋਇਆ ਰਵਾਨਾ

ਨਿਊਜ਼ੀਲੈਂਡ ਅਟਕੇ ਭਾਰਤੀਆਂ ਦੀ ਵਤਨ ਵਾਪਿਸੀ ਲਈ ਪਹਿਲੀ ਵਾਰ ਪਹੁੰਚਿਆ ਜਹਾਜ਼ ਹੋਇਆ ਰਵਾਨਾ

June 7, 2020
ਕੋਵਿਡ-19 : ਹੈਦਰਾਬਾਦ ਓਪਨ ਬੈਡਮਿੰਟਨ ਟੂਰਨਾਮੈਂਟ ਰੱਦ

ਕੋਵਿਡ-19 : ਹੈਦਰਾਬਾਦ ਓਪਨ ਬੈਡਮਿੰਟਨ ਟੂਰਨਾਮੈਂਟ ਰੱਦ

June 6, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In