ਰਾਏਪੁਰ, 5 ਸਤੰਬਰ – ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਨੇੜੇ ਮੰਦਰ ਹਸੌਦ ਵਿੱਚ ਤੜਕੇ ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ਹੋ ਗਈ| ਇਸ ਹਾਦਸੇ ਵਿੱਚ ਬੱਸ ਵਿੱਚ ਸਵਾਰ ਘੱਟੋ-ਘੱਟ 7 ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ| ਪੁਲੀਸ ਸੂਤਰਾਂ ਅਨੁਸਾਰ ਓਡੀਸ਼ਾ ਤੋਂ 70 ਮਜ਼ਦੂਰ ਰੋਜ਼ਗਾਰ ਲਈ ਬੱਸ ਤੋਂ ਗੁਜਰਾਤ ਦੇ ਸੂਰਤ ਜਾ ਰਹੇ ਸਨ| ਤੜਕੇ ਕਰੀਬ 3.30 ਵਜੇ ਰਾਸ਼ਟਰੀ ਰਾਜਮਾਰਗ ਤੇ ਮੰਦਰ ਹਸੌਦ ਵਿੱਚ ਛੇਰੀ ਖੇੜੀ ਕੋਲ ਉਲਟ ਦਿਸ਼ਾ ਤੋਂ ਤੇਜ਼ ਰਫ਼ਤਾਰ ਆ ਰਹੇ ਟਰੱਕ ਨਾਲ ਬੱਸ ਦੀ ਟੱਕਰ ਹੋ ਗਈ|
ਟੱਕਰ ਇੰਨੀ ਭਿਆਨਕ ਸੀ ਕਿ 7 ਮਜ਼ਦੂਰਾਂ ਦੀ ਮੌਕੇ ਤੇ ਹੀ ਮੌਤ ਹੋ ਗਈ| ਹਾਦਸੇ ਵਿੱਚ ਕਈ ਮਜ਼ਦੂਰ ਜ਼ਖਮੀ ਹੋਏ ਹਨ| ਮੌਕੇ ਤੇ ਪਹੁੰਚੀ ਪੁਲੀਸ ਨੇ ਸਾਰੇ ਜ਼ਖਮੀਆਂ ਨੂੰ ਮੈਡੀਕਲ ਕਾਲਜ ਹਸਪਤਾਲ ਰਾਏਪੁਰ ਵਿੱਚ ਦਾਖਲ ਕਰਵਾਇਆ| ਘਟਨਾ ਤੋਂ ਬਾਅਦ ਟਰੱਕ ਚਾਲਕ ਮੌਕੇ ਤੇ ਦੌੜ ਗਿਆ| ਪੁਲਸ ਉਸ ਦੀ ਤਲਾਸ਼ ਕਰ ਰਹੀ ਹੈ| ਪੁਲੀਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਜ਼ਰੂਰੀ ਜਾਂਚ ਕੀਤੀ ਜਾ ਰਹੀ ਹੈ|