ਸਾਊਥੰਪਟਨ, 5 ਸਤੰਬਰ – ਇੰਗਲੈਂਡ ਤੇ ਆਸਟਰੇਲੀਆ ਵਿਚਾਲੇ 3 ਮੈਚਾਂ ਦੀ ਟੀ-20 ਸੀਰੀਜ਼ ਦਾ ਪਹਿਲਾ ਮੈਚ ਸਾਊਥੰਪਟਨ ਵਿੱਚ ਖੇਡਿਆ ਗਿਆ| ਆਸਟਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ| ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਇੰਗਲੈਂਡ ਟੀਮ ਨੇ 7 ਵਿਕਟਾਂ ਤੇ 20 ਓਵਰ ਖੇਡਦੇ ਹੋਏ ਆਸਟਰੇਲੀਆ ਨੂੰ 163 ਦੌੜਾਂ ਦਾ ਟੀਚਾ ਦਿੱਤਾ ਸੀ| ਜਵਾਬ ਵਿੱਚ ਟੀਚੇ ਦਾ ਪਿੱਛਾ ਕਰਨ ਉਤਰੀ ਆਸਟਰੇਲੀਆ ਦੀ ਟੀਮ 20 ਓਵਰਾਂ ਵਿੱਚ 6 ਵਿਕਟਾਂ ਤੇ 160 ਦੌੜਾਂ ਹੀ ਬਣਾ ਸਕੀ ਤੇ ਇੰਗਲੈਂਡ ਦੀ ਟੀਮ ਨੇ ਇਹ ਮੈਚ 2 ਦੌੜਾਂ ਨਾਲ ਜਿੱਤ ਲਿਆ| ਇੰਗਲੈਂਡ ਨੇ 3 ਮੈਚਾਂ ਦੀ ਟੀ-20 ਸੀਰੀਜ਼ ਵਿੱਚ 1-0 ਦੀ ਬੜ੍ਹਤ ਬਣਾ ਲਈ ਹੈ| ਇੰਗਲੈਂਡ ਟੀਮ ਵਲੋਂ ਸ਼ਾਨਦਾਰ ਬੱਲੇਬਾਜ਼ੀ ਕਰਦੇ ਹੋਏ ਡੇਵਿਡ ਮਲਾਨ ਨੇ 43 ਗੇਂਦਾਂ ਤੇ 5 ਚੌਕਿਆਂ ਤੇ 3 ਛੱਕਿਆਂ ਦੀ ਮਦਦ ਨਾਲ 66 ਦੌੜਾਂ ਬਣਾਈਆਂ ਤੇ ਜੋਸ ਬਟਲਰ ਨੇ 44 ਦੌੜਾਂ ਦਾ ਯੋਗਦਾਨ ਦਿੱਤਾ| ਆਸਟਰੇਲੀਆ ਟੀਮ ਵਲੋਂ ਬੱਲੇਬਾਜ਼ੀ ਕਰਦੇ ਹੋਏ ਡੇਵਿਡ ਵਾਰਨਰ ਨੇ 58 ਦੌੜਾਂ, ਫਿੰਚ ਨੇ 46 ਦੌੜਾਂ, ਸਮਿਥ ਨੇ 18 ਦੌੜਾਂ ਅਤੇ ਮਾਰਕਸ ਸਟੋਇਨਸ ਨੇ ਜੇਤੂ 23 ਦੌੜਾਂ ਦਾ ਯੋਗਦਾਨ ਦਿੱਤਾ| ਟੀ-20 ਸੀਰੀਜ਼ ਦਾ ਦੂਜਾ ਮੈਚ 6 ਸਤੰਬਰ ਨੂੰ ਅਤੇ ਤੀਜਾ ਮੈਚ 8 ਸਤੰਬਰ ਨੂੰ ਸਾਊਥੰਪਟਨ ਵਿੱਚ ਖੇਡਿਆ ਜਾਵੇਗਾ|