• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਐਸ.ਏ.ਐਸ. ਨਗਰ ਜ਼ਿਲ੍ਹੇ ਵਿੱਚ ਕੋਵਿਡ-19 ਦੇ ਨਮੂਨੇ ਲੈਣ ਦੀ ਦਰ ਵਧਾ ਕੇ ਕੀਤੀ ਦੁਗਣੀ : ਗਿਰੀਸ਼ ਦਿਆਲਨ

Asli Punjabi by Asli Punjabi
September 7, 2020
in Punjab
0
ਐਸ.ਏ.ਐਸ. ਨਗਰ ਜ਼ਿਲ੍ਹੇ ਵਿੱਚ ਕੋਵਿਡ-19 ਦੇ ਨਮੂਨੇ ਲੈਣ ਦੀ ਦਰ ਵਧਾ ਕੇ ਕੀਤੀ ਦੁਗਣੀ : ਗਿਰੀਸ਼ ਦਿਆਲਨ
587
SHARES
3.3k
VIEWS
Share on FacebookShare on TwitterShare on Whatsapp

ਐਸ.ਏ.ਐਸ.ਨਗਰ, 07 ਸਤੰਬਰ 2020: ਕੋਰੋਨਾ ਮਹਾਂਮਾਰੀ ਵਿਰੁੱਧ ਆਪਣੀ ਲੜਾਈ ਨੂੰ ਹੋਰ ਤੇਜ਼ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਐਸ.ਏ.ਐਸ.ਨਗਰ ਨੇ ਕੋਵਿਡ -19 ਦੇ ਨਮੂਨੇ ਲੈਣ ਦੀ ਦਰ ਨੂੰ ਦੋ ਗੁਣਾ ਤੱਕ ਵਧਾ ਦਿੱਤਾ ਹੈ, ਇਹ ਜਾਣਕਾਰੀ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦਿੱਤੀ ।

ਇਸ ਸਬੰਧੀ ਵੇਰਵਿਆਂ ਨੂੰ ਸਾਂਝਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨੋਵਲ ਕੋਰੋਨਾ ਵਾਇਰਸ ਲਈ ਪਹਿਲਾਂ ਪ੍ਰਤੀ ਦਿਨ ਲਗਭਗ 350 ਨਮੂਨੇ ਲਏ ਜਾ ਰਹੇ ਸਨ ਜਿਸ ਵਿੱਚ ਵਾਧਾ ਕਰਦਿਆਂ ਹੁਣ ਰੋਜ਼ਾਨਾ ਤਕਰੀਬਨ 850 ਤੋਂ 1100 ਨਮੂਨੇ ਲਏ ਜਾ ਰਹੇ ਹਨ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਉਨ੍ਹਾਂ ਕਿਹਾ ਕਿ ਇਸ ਕਦਮ ਦਾ ਉਦੇਸ਼ ਮਰੀਜ਼ਾਂ ਵਿੱਚ ਕੋਰੋਨਾ ਵਾਇਰਸ ਦਾ ਜਲਦੀ ਪਤਾ ਲਗਾਉਣਾ ਹੈ ਤਾਂ ਜੋ ਸਮੇਂ ਸਿਰ ਇਲਾਜ ਸ਼ੁਰੂ ਕੀਤਾ ਜਾ ਸਕੇ ਅਤੇ ਹੋਰਨਾਂ ਤੱਕ ਵੀ ਇਸ ਵਾਇਰਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ।

ਸ੍ਰੀ ਦਿਆਲਨ ਨੇ ਕਿਹਾ, “ਨਮੂਨੇ ਲੈਣ ਦੀ ਗਤੀ ਨੂੰ ਤੇਜ਼ ਕਰਨ ਦੇ ਨਾਲ-ਨਾਲ ਟੈਸਟਿੰਗ ਨੂੰ ਵੀ ਵਧਾ ਕੇ ਦੁਗਣਾ ਕਰ ਦਿੱਤਾ ਗਿਆ ਹੈ। ਪਹਿਲਾਂ ਔਸਤਨ 400 ਟੈਸਟ ਪ੍ਰਤੀ ਦਿਨ ਦੇ ਮੁਕਾਬਲੇ ਹੁਣ ਔਸਤਨ ਤਕਰੀਬਨ 850 ਟੈਸਟ ਕੀਤੇ ਜਾ ਰਹੇ ਹਨ। ”

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ 4 ਸਤੰਬਰ ਨੂੰ ਜ਼ਿਲ੍ਹੇ ਵਿੱਚ ਕੁੱਲ 946 ਨਮੂਨੇ ਲਏ ਗਏ ਜਿਨ੍ਹਾਂ ਵਿੱਚ 669 ਆਰ.ਟੀ.ਪੀ.ਸੀ.ਆਰ. ਟੈਸਟ, 19 ਟਰੂਨਾਟ ਅਤੇ 258 ਐਂਟੀਜੇਨ ਟੈਸਟ ਸ਼ਾਮਲ ਹਨ। ਇਸੇ ਤਰ੍ਹਾਂ, 5 ਸਤੰਬਰ ਨੂੰ ਸਿਹਤ ਟੀਮਾਂ ਵੱਲੋਂ 855 ਨਮੂਨੇ ਲਏ ਗਏ ਜਿਨ੍ਹਾਂ ਵਿੱਚ 554 ਆਰ.ਟੀ.ਪੀ.ਸੀ.ਆਰ. ਟੈਸਟ, 23 ਟਰੂਨਾਟ ਅਤੇ 278 ਐਂਟੀਜਨ ਟੈਸਟ ਸ਼ਾਮਲ ਹਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਹਿ-ਰੋਗ ਵਾਲੇ ਲੋਕਾਂ ਦੀ ਉੱਚ-ਜੋਖਮ ਵਾਲੀ ਆਬਾਦੀ ਨੂੰ ਕਵਰ ਕਰਨ ਲਈ ਸੈਂਪਲਿੰਗ ਟੀਮਾਂ ਦੀ ਗਿਣਤੀ ਹੁਣ 20 ਤੋਂ ਵਧਾ ਕੇ 26 ਕਰ ਦਿੱਤੀ ਗਈ ਹੈ।

ਸ੍ਰੀ ਦਿਆਲਨ ਨੇ ਦੱਸਿਆ ਕਿ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦਾ ਮਕਸਦ ਕੇਸ ਫੈਟਾਲਿਟੀ ਰੇਟ (ਸੀ.ਐਫ.ਆਰ.) ਨੂੰ ਨਿਯੰਤਰਣ ਵਿੱਚ ਰੱਖਣਾ ਹੈ। ਉਨ੍ਹਾਂ ਕਿਹਾ ਕਿ ਕੋਵਿਡ -19 ਮਾਮਲਿਆਂ ਵਿੱਚ ਵਾਧਾ ਹੋਣ ਦੇ ਬਾਵਜੂਦ ਜ਼ਿਲ੍ਹੇ ਵਿੱਚ ਮੌਜੂਦਾ ਸੀ.ਐਫ.ਆਰ. ਦਰ 1.92 ਫ਼ੀਸਦ ਹੈ ਜਿਸ ਤੋਂ ਪਤਾ ਲੱਗਦਾ ਹੈ ਕਿ ਜ਼ਿਲ੍ਹੇ ਵਿੱਚ ਵੱਡੀ ਗਿਣਤੀ ਵਿਚ ਲੋਕ ਸਿਹਤਯਾਬ ਹੋਏ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਕੋਵਿਡ-19 ਦੇ ਸ਼ੱਕੀ ਮਰੀਜ਼ਾਂ ਲਈ ਵਾਕ-ਇਨ ਟੈਸਟਿੰਗ ਅਤੇ ਘਰੇਲੂ ਇਕਾਂਤਵਾਸ ਕਰਨ ਦਾ ਨਵੇਕਲਾ ਢੰਗ ਅਪਣਾਇਆ ਹੈ। ਉਹਨਾਂ ਅੱਗੇ ਕਿਹਾ ਕਿ ਹੁਣ ਵਾਇਰਸ ਬਾਰੇ ਸ਼ੱਕ ਹੋਣ ‘ਤੇ ਕੋਈ ਵੀ ਵਿਅਕਤੀ ਜ਼ਿਲ੍ਹੇ ਦੇ 9 ਫਲੂ ਕਾਰਨਰਾਂ ਵਿੱਚੋਂ ਕਿਸੇ ‘ਚ ਵੀ ਜਾ ਸਕਦਾ ਹੈ ਅਤੇ ਜੇ ਉਹ ਪਾਜ਼ੇਟਿਵ ਪਾਇਆ ਜਾਂਦਾ ਹੈ ਤਾਂ ਘਰੇਲੂ ਇਕਾਂਤਵਾਸ ਲਈ ਸਵੈ-ਘੋਸ਼ਣਾ ਫਾਰਮ ਜਮ੍ਹਾਂ ਕਰ ਸਕਦਾ ਹੈ। ਸ੍ਰੀ ਦਿਆਲਨ ਨੇ ਅੱਗੇ ਕਿਹਾ ਅਜਿਹੇ ਮਾਮਲਿਆਂ ਵਿੱਚ, ਆਪਣੀ ਘੋਸ਼ਣਾ ਦੇ ਅਧਾਰ ‘ਤੇ ਮਰੀਜ਼ਾਂ ਨੂੰ ਘਰੇਲੂ ਇਕਾਂਤਵਾਸ ਦੀ ਆਗਿਆ ਦਿੱਤੀ ਜਾਵੇਗੀ ਅਤੇ ਸਿਹਤ ਟੀਮਾਂ ਰੋਜ਼ਾਨਾ ਮਰੀਜ਼ਾਂ ਦੀ ਸਿਹਤ ਦੀ ਨਿਗਰਾਨੀ ਕਰਨਗੀਆਂ। ਉਹਨਾਂ ਦੱਸਿਆ ਕਿ ਰੋਟੇਸ਼ਨ ਦੇ ਅਧਾਰ ‘ਤੇ ਕੰਮ ਕਰਨ ਵਾਲੀਆਂ ਵਾਧੂ ਟੀਮਾਂ ਨਾਲ ਫਲੂ ਕਾਰਨਰਾਂ ਦੀ ਸਮਰਥਾ ਹੋਰ ਵਧਾਈ ਗਈ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰੀ ਨੀਤੀ ਅਨੁਸਾਰ ਕੋਵਿਡ-19 ਮਰੀਜ਼ਾਂ ਦੇ ਘਰਾਂ ਦੇ ਬਾਹਰ ਕੋਈ ਵੀ ਇਕਾਂਤਵਾਸ ਸਟਿੱਕਰ ਨਹੀਂ ਲਗਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਸਰਗਰਮ ਹੈ ਅਤੇ ਕੋਵਿਡ -19 ਮਹਾਂਮਾਰੀ ਨਾਲ ਪੈਦਾ ਹੋਈ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਹੈ ਅਤੇ ਨਿੱਜੀ ਅਤੇ ਸਰਕਾਰੀ ਹਸਪਤਾਲਾਂ ਵਿਚ ਕੋਵਿਡ-19 ਦੇ ਮਰੀਜ਼ਾਂ ਲਈ ਲੋੜੀਂਦੇ ਬੈੱਡ ਉਪਲਬਧ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਮੁਸ਼ਕਲ ਸਮੇਂ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਕੋਈ ਕਸਰ ਨਹੀਂ ਛੱਡੇਗਾ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਦੇ ਅੰਦਰ ਰਹਿਣ ਅਤੇ ਅਫ਼ਵਾਹਾਂ ਤੋਂ ਬਚਣ ਅਤੇ ਸੁਰੱਖਿਆ ਸਾਵਧਾਨੀਆਂ ਜਿਵੇਂ ਮਾਸਕ ਪਹਿਨਣਾ, ਸਮਾਜਿਕ ਦੂਰੀ ਬਣਾਈ ਰੱਖਣਾ, ਹੱਥ ਧੋਣਾ ਆਦਿ ਦੀ ਪਾਲਣਾ ਕਰਨ।

Previous Post

ਅਦਾਲਤ ਦਾ ਸਟਾਫ ਮੈਂਬਰ ਕੋਰੋਨਾ ਪਾਜ਼ੀਟਿਵ ਆਉਣ ‘ਤੇ ਚੀਫ ਜੁਡੀਸ਼ੀਅਲ ਮੈਜਿਸਟਰੇਟ ਤੇ 10 ਹੋਰ ਕੀਤੇ ਘਰ ‘ਚ ਇਕਾਂਤਵਾਸ

Next Post

ਜੰਮੂ-ਕਸ਼ਮੀਰ ਵਿੱਚੋਂ ਪੰਜਾਬੀ ਹਟਾਏ ਜਾਣ ‘ਤੇ ਲੇਖਕਾਂ, ਪੱਤਰਕਾਰਾਂ ਨੇ ਫਗਵਾੜਾ ‘ਚ ਕੀਤਾ ਰੋਸ ਪ੍ਰਗਟ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਜੰਮੂ-ਕਸ਼ਮੀਰ ਵਿੱਚੋਂ ਪੰਜਾਬੀ ਹਟਾਏ ਜਾਣ ‘ਤੇ ਲੇਖਕਾਂ, ਪੱਤਰਕਾਰਾਂ ਨੇ ਫਗਵਾੜਾ ‘ਚ ਕੀਤਾ ਰੋਸ ਪ੍ਰਗਟ

ਜੰਮੂ-ਕਸ਼ਮੀਰ ਵਿੱਚੋਂ ਪੰਜਾਬੀ ਹਟਾਏ ਜਾਣ 'ਤੇ ਲੇਖਕਾਂ, ਪੱਤਰਕਾਰਾਂ ਨੇ ਫਗਵਾੜਾ 'ਚ ਕੀਤਾ ਰੋਸ ਪ੍ਰਗਟ

Recommended

ਅਟਲ ਬਿਹਾਰੀ ਵਾਜਪਾਈ ਨੇ ਬੀਜੇਪੀ ਨੂੰ ਖੜਾ ਕੀਤਾ ਸੀ ਤੇ ਨਰਿੰਦਰ ਮੋਦੀ ਨੇ ਬਿਠਾਇਆ ਭੱਠਾ : ਭੁੱਲਰ

ਅਟਲ ਬਿਹਾਰੀ ਵਾਜਪਾਈ ਨੇ ਬੀਜੇਪੀ ਨੂੰ ਖੜਾ ਕੀਤਾ ਸੀ ਤੇ ਨਰਿੰਦਰ ਮੋਦੀ ਨੇ ਬਿਠਾਇਆ ਭੱਠਾ : ਭੁੱਲਰ

October 1, 2020
ਨੇਪਾਲ: ਲਾਪਤਾ ਹੋਏ ਜਹਾਜ਼ ਦਾ ਮਿਲਿਆ ਮਲਬਾ

ਨੇਪਾਲ: ਲਾਪਤਾ ਹੋਏ ਜਹਾਜ਼ ਦਾ ਮਿਲਿਆ ਮਲਬਾ

July 11, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In