ਰੂਪਨਗਰ, 07 ਸਤੰਬਰ 2020 : ਵੋਟਰ ਸੂਚੀ ਦੀ ਸੁਧਾਈ 2021 ਦੀ ਮੁਹਿੰਮ ਦੇ ਤਹਿਤ ਜ਼ਿਲ੍ਹਾ ਰੂਪਨਗਰ ਵਿੱਚ ਪੈਂਦੇ ਤਿੰਨ ਵਿਧਾਨ ਸਭਾ ਚੋਣ ਹਲਕੇ 49-ਆਨੰਦਪੁਰ ਸਾਹਿਬ, 50-ਰੂਪਨਗਰ ਅਤੇ 51-ਚਮਕੌਰ ਸਾਹਿਬ ਦੇ ਪੋਲਿੰਗ ਸਟੇਸ਼ਨਾਂ ਦੀ ਰੇਸ਼ਨਲਾਈਜੇਸ਼ਨ ਸੰਬੰਧੀ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ), ਰੂਪਨਗਰ, ਸ੍ਰੀਮਤੀ ਦੀਪ ਸ਼ਿਖਾ ਸ਼ਰਮਾ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਅੱਜ ਇੱਕ ਅਹਿਮ ਮੀਟਿੰਗ ਕੀਤੀ ਗਈ।
ਇਸ ਮੀਟਿੰਗ ਵਿੱਚ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਹਰੀਸ਼ ਕੁਮਾਰ ਤਹਿਸੀਲਦਾਰ ਚੋਣਾਂ (ਵਾਧੂ ਚਾਰਜ) ਵਲੋਂ ਦੱਸਿਆ ਗਿਆ, ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਸਾਲ 2021 ਦੀ ਮੁਹਿੰਮ ਸ਼ੁਰੂ ਹੋ ਚੁੱਕੀ ਹੈ, ਜਿਸ ਅਨੁਸਾਰ 1500 ਤੋਂ ਵੱਧ ਵੋਟਰਾਂ ਵਾਲੇ ਪੋਲਿੰਗ ਬੂਥਾਂ ਦੀ ਥਾਂ ਤੇ ਦੋ ਪੋਲਿੰਗ ਬੂਥ ਬਣਾਏ ਗਏ ਹਨ ਤੇ ਇਸ ਤੋਂ ਇਲਾਵਾ ਕਈ ਪੋਲਿੰਗ ਸਟੇਸ਼ਨਾਂ ਦੀਆਂ ਇਮਾਰਤਾਂ ਤੇ ਪੋਲਿੰਗ ਖੇਤਰਾਂ ਦੀ ਤਬਦੀਲੀ ਵੀ ਕੀਤੀ ਗਈ ਹੈ। ਮੀਟਿੰਗ ਦੌਰਾਨ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਨਵੇਂ ਬਣਾਏ ਗਏ ਪੋਲਿੰਗ ਸਟੇਸ਼ਨਾਂ ਦੀ ਤਜ਼ਵੀਜ ਦੀ ਕਾਪੀ ਤੇ ਵੋਟਰ ਸੂਚੀ ਸਾਲ 2021 ਦੇ ਪ੍ਰੋਗਰਾਮ ਦੀ ਕਾਪੀ ਮੁਹੱਈਆ ਕਰਵਾਈ ਗਈ ਅਤੇ ਪੋਲਿੰਗ ਸਟੇਸ਼ਨਾਂ ਸੰਬੰਧੀ ਆਪਣਾ ਦਾਅਵਾ ਜਾਂ ਇਤਰਾਜ਼ ਦੋ ਦਿਨਾਂ ਦੇ ਵਿੱਚ ਦੇਣ ਲਈ ਅਪੀਲ ਕੀਤੀ ਗਈ। ਇਸ ਮੀਟਿੰਗ ਵਿੱਚ ਮਾਣਯੋਗ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੇ ਨਾਲ-ਨਾਲ ਸ਼੍ਰੀ ਹਰੀਸ਼ ਕੁਮਾਰ ਤਹਿਸੀਲਦਾਰ ਚੋਣਾਂ ਤੇ ਸ਼੍ਰੀ ਅਮਨਦੀਪ ਸਿੰਘ ਚੋਣ ਕਾਨੂੰਗੋ ਵੀ ਸ਼ਾਮਿਲ ਸਨ