ਬਿਹਾਰ, 7 ਸਤੰਬਰ – ਬਿਹਾਰ ਦੇ ਨਾਲੰਦਾ ਜ਼ਿਲ੍ਹੇ ਵਿੱਚ ਇਕ ਐਂਬੂਲੈਂਸ ਸੜਕ ਤੇ ਖੜ੍ਹੇ ਇਕ ਟਰੱਕ ਨਾਲ ਟਕਰਾ ਗਈ| ਇਸ ਹਾਦਸੇ ਵਿੱਚ ਇਕ ਹੀ ਪਰਿਵਾਰ ਦੇ 4 ਮੈਂਬਰਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖਮੀ ਹੋ ਗਏ| ਥਾਣਾ ਇੰਚਾਰਜ ਪੰਕਜ ਕੁਮਾਰ ਸਿੰਘ ਨੇ ਦੱਸਿਆ ਕਿ ਇਹ ਘਟਨਾ ਚਾਂਦੀ ਪੁਲੀਸ ਥਾਣਾ ਖੇਤਰ ਦੇ ਗੌਰਾ ਪਾਰ ਖੇਤਰ ਵਿੱਚ ਹੋਈ| ਚਾਲਕ ਕੋਲੋਂ ਐਂਬੂਲੈਂਸ ਬੇਕਾਬੂ ਹੋ ਗਈ, ਜਿਸ ਤੋਂ ਬਾਅਦ ਇਹ ਸੜਕ ਕਿਨਾਰੇ ਖੜ੍ਹੇ ਇਕ ਟਰੱਕ ਨਾਲ ਜਾ ਟਕਰਾਈ| ਉਨ੍ਹਾਂ ਨੇ ਦੱਸਿਆ ਕਿ ਇਸ ਘਟਨਾ ਵਿੱਚ 4 ਵਿਅਕਤੀਆਂ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦੋਂ ਕਿ ਪਰਿਵਾਰ ਦੇ ਹੀ ਤਿੰਨ ਹੋਰ ਮੈਂਬਰਾਂ ਨੂੰ ਚਾਂਦੀ ਸਿਹਤ ਕੇਂਦਰ ਵਿੱਚ ਦਾਖ਼ਲ ਕੀਤਾ ਗਿਆ|
ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਸਾਰਿਆਂ ਦੀ ਹਾਲਤ ਸਥਿਰ ਦੱਸੀ ਗਈ ਹੈ|
ਇਹ ਸਾਰੇ ਬਿਹਾਰ ਸ਼ਰੀਫ ਪੁਲੀਸ ਥਾਣਾ ਖੇਤਰ ਦੇ ਚੈਨਪੁਰ ਪਿੰਡ ਦੇ ਰਹਿਣ ਵਾਲੇ ਹਨ| ਅਧਿਕਾਰੀ ਨੇ ਦੱਸਿਆ ਕਿ ਇਹ ਆਪਣੇ ਪਰਿਵਾਰ ਦੀ ਇਕ ਮੈਂਬਰ ਨੂੰ ਬਿਹਤਰ ਇਲਾਜ ਲਈ ਪਟਨਾ ਲਿਜਾ ਰਹੇ ਸਨ, ਜਿਸ ਨੂੰ ਛੱਤ ਤੋਂ ਡਿੱਗਣ ਤੋਂ ਬਾਅਦ ਸਿਰ ਵਿੱਚ ਗੰਭੀਰ ਸੱਟਾਂ ਲੱਗੀਆਂ ਸਨ| ਉਨ੍ਹਾਂ ਨੇ ਦੱਸਿਆ ਕਿ ਜ਼ਖਮੀਆਂ ਵਿੱਚੋਂ ਇਕ ਨੇ ਦਾਅਵਾ ਕੀਤਾ ਕਿ ਚਾਲਕ ਨਸ਼ੇ ਦੀ ਹਾਲਤ ਵਿੱਚ ਸੀ| ਉਹ ਹਾਦਸੇ ਦੇ ਬਾਅਦ ਤੋਂ ਫਰਾਰ ਹੋ ਗਿਆ ਹੈ| ਉਸ ਦੀ ਭਾਲ ਕੀਤੀ ਜਾ ਰਹੀ ਹੈ|