ਅੰਮ੍ਰਿਤਸਰ, 8 ਸਤੰਬਰ 2020 – ਸ੍ਰੀ ਦਰਬਾਰ ਸਾਹਿਬ ਹਰਿਮੰਦਰ ਸਾਹਿਬ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਅਤੇ ਹਜ਼ੂਰੀ ਰਾਗੀ ਜਥਿਆਂ ਦੇ ਵਿੱਚ ਚੱਲ ਰਿਹਾ ਵਿਵਾਦ ਸੁਲਝ ਗਿਆ ਹੈ। ਇਸ ਸਬੰਧੀ ਐੱਸ ਜੀ ਪੀ ਸੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਦੋਨਾਂ ਪੱਖਾਂ ਵਿੱਚ ਜਿਹੜੇ ਮਨ ਮੁਟਾਵ ਸੀ ਉਹ ਦੂਰ ਕਰਵਾ ਦਿੱਤੇ ਗਏ ਹਨ ਦੋਨਾਂ ਪੱਖਾਂ ਵਿੱਚ ਹੀ ਦਰਬਾਰ ਸਾਹਿਬ ਦੀ ਮਰਿਆਦਾ ਨੂੰ ਕਾਇਮ ਰੱਖਣ ਲਈ ਇੱਕ ਦੂਜੇ ਦਾ ਸਾਥ ਦੇਣ ਦੀ ਗੱਲ ਕਹੀ ਗਈ ਹੈ ਅਤੇ ਇਸ ਤਰ੍ਹਾਂ ਦੀ ਕੋਈ ਵੀ ਗੱਲ ਨਾ ਕਰਨ ਦੀ ਗੱਲ ਕਹੀ ਗਈ ਹੈ। ਜਿਸ ਨਾਲ ਵਿਵਾਦ ਹੋਵੇ।
ਤੁਹਾਨੂੰ ਦੱਸ ਦਈਏ ਕਿ ਰਾਗੀ ਜਥਿਆਂ ਅਤੇ ਵੱਲੋਂ ਹੈੱਡ ਗ੍ਰੰਥੀ ਦੇ ਖਿਲਾਫ ਲਗਾਤਾਰ ਮੀਟਿੰਗਾਂ ਚੱਲ ਰਹੀਆਂ ਸਨ ਉਨ੍ਹਾਂ ਦਾ ਕਹਿਣਾ ਸੀ ਜਦੋਂ ਵੀ ਉਹ ਦਰਬਾਰ ਸਾਹਿਬ ਕੀਰਤਨ ਕਰਦੇ ਹਨ ਤੇ ਉਸ ਵਕਤ ਹੈੱਡ ਗ੍ਰੰਥੀ ਜਗਤਾਰ ਸਿੰਘ ਉਨ੍ਹਾਂ ਦਾ ਮਾਣ ਸਨਮਾਨ ਦਾ ਖਿਆਲ ਨਹੀਂ ਰੱਖਦੇ ਜਿਸ ਕਰਕੇ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਸੱਟ ਲੱਗਦੀ ਹੈ।
ਰਾਗੀ ਜੱਥਿਆਂ ਦਾ ਕਹਿਣਾ ਸੀ ਕਿ ਕਈ ਵਾਰ ਉਨ੍ਹਾਂ ਨੂੰ ਹੈੱਡ ਗ੍ਰੰਥੀ ਵੱਲੋਂ ਆਪਣੀ ਮਰਜ਼ੀ ਮੁਤਾਬਕ ਸ਼ਬਦ ਗਾਇਨ ਲਈ ਕਿਹਾ ਜਾਂਦਾ ਸੀ ਇਸ ਵਿਵਾਦ ਨੂੰ ਵਧਦਾ ਦੇਖ ਕੇ ਪ੍ਰਧਾਨ ਲੌਂਗੋਵਾਲ ਨੇ ਸੀਨੀਅਰ ਉਪ ਪ੍ਰਧਾਨ ਰਾਜਿੰਦਰ ਸਿੰਘ ਮਹਿਤਾ ਨੇ ਦਖਲ ਦੇ ਕੇ ਮਾਮਲੇ ਨੂੰ ਸੁਲਝਾਇਆ ਇਸ ਮੌਕੇ ਦਰਬਾਰ ਸਾਹਿਬ ਦੇ ਮੈਨੇਜਰ ਮੁਖਤਿਆਰ ਸਿੰਘ ਅਤੇ ਰਾਗੀ ਸਿੰਘਾਂ ਦੇ ਜੱਥੇ ਮੌਜੂਦ ਸਨ।