ਨਵੀਂ ਦਿੱਲੀ, 19 ਮਈ-ਮਨੁੱਖੀ ਸਰੋਤ ਵਿਕਾਸ (ਐੱਚਆਰਡੀ) ਬਾਰੇ ਮੰਤਰੀ ਨੇ ਅੱਜ ਐਲਾਨ ਕੀਤਾ ਹੈ ਕਿ ਕੋਵਿਡ-19 ਕਾਰਨ ਜਿਹੜੇ ਵਿਦਿਆਰਥੀਆਂ ਦੀ ਵਿਦੇਸ਼ ਜਾ ਕੇ ਪੜ੍ਹਨ ਦੀ ਯੋਜਨਾ ਸਿਰੇ ਨਹੀਂ ਚੜ੍ਹ ਸਕੀ, ਉਨ੍ਹਾਂ ਨੂੰ ਜੇਈਈ-ਮੇਨਜ਼ ਲਈ ਅਪਲਾਈ ਕਰਨ ਦਾ ਇੱਕ ਹੋਰ ਮੌਕਾ ਦਿੱਤਾ ਜਾ ਰਿਹਾ ਹੈ।
ਐੱਚਆਰਡੀ ਮੰਤਰੀ ਰਮੇਸ਼ ਪੋਖਰਿਆਲ ‘ਨਿਸ਼ੰਕ’ ਨੇ ਦੱਸਿਆ, ‘‘ਵਿਦੇਸ਼ ਵਿੱਚ ਜਾ ਕੇ ਪੜ੍ਹਨ ਦੇ ਚਾਹਵਾਨ ਬਹੁਤ ਸਾਰੇ ਭਾਰਤੀ ਵਿਦਿਆਰਥੀਆਂ ਵਲੋਂ ਬੇਨਤੀ ਕੀਤੀ ਗਈ ਹੈ ਕਿ ਉਹ ਕੋੋਵਿਡ-19 ਕਾਰਨ ਬਦਲੇ ਹਾਲਾਤ ਕਰਕੇ ਭਾਰਤ ਵਿੱਚ ਹੀ ਪੜ੍ਹਾਈ ਕਰਨ ਦੇ ਇਛੁੱਕ ਹਨ। ਕੌਮੀ ਟੈਸਟਿੰਗ ਏਜੰਸੀ (ਐੱਨਟੀਏ) ਨੇ ਅਜਿਹੇ ਵਿਦਿਆਰਥੀਆਂ ਨੂੰ ਮੌਕਾ ਦੇਣ ਦਾ ਫ਼ੈਸਲਾ ਕੀਤਾ ਹੈ।’’ ਜੇਈਈ-ਮੇਨਜ਼ ਲਈ ਫਾਰਮ ਭਰਨ ਲਈ ਅੱਜ ਤੋਂ 24 ਮਈ ਤੱਕ ਦਾ ਸਮਾਂ ਦਿੱਤਾ ਗਿਆ ਹੈ।