ਸ੍ਰੀ ਮੁਕਤਸਰ ਸਾਹਿਬ, 8 ਸਤੰਬਰ 2020 – ਕੋਰੋਨਾ ਵਾਇਰਸ ਬਿਮਾਰੀ ਦੇ ਚੱਲਦਿਆਂ ਪੁਲਿਸ ਅਤੇ ਸਿਹਤ ਵਿਭਾਗ ਮਿਲਕੇ ਲੋਕਾਂ ਨੂੰ ਕੋਰੋਨਾ ਵਾਇਰਸ ਬਿਮਾਰੀ ਤੋਂ ਸਾਵਧਾਨੀ ਵਰਤਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਤਹਿਤ ਡੀ.ਸੁਡਰਵਿਲੀ ਐਸ.ਐਸ.ਪੀ ਦੀ ਨਿਗਰਾਨੀ ਹੇਠ ਡਾ: ਬਲੀਜਤ ਕੌਰ (ਐਮ.ਬੀ.ਬੀ.ਐਸ.ਐਮ.ਐਸ) ਅੱਖਾਂ ਦੇ ਸਪੈਸ਼ਲਿਸਟ ਅਤੇ ਨੋਡਲ ਅਫਸਰ ਮਿਸ਼ਨ ਫਤਿਹ ਅਤੇ ਇੰਸਪੈਕਟਰ ਮੋਹਨ ਲਾਲ ਮੁੱਖ ਅਫਸਰ ਥਾਣਾ ਸਿਟੀ, ਐਸ.ਆਈ ਵੀਰਪਾਲ ਕੌਰ ਇੰਚਾਰਜ ਚੌਂਕੀ ਬੱਸ ਸਟੈਡ ਵੱਲੋਂ ਬੱਸ ਸਟੈਂਡ ਵਿਖੇ ਲੋਕਾਂ ਨੂੰ ਮਾਸਕ ਵੰਡ ਕੇ ਕਰੋਨਾ ਵਾਇਰਸ ਬਿਮਾਰੀ ਤੋਂ ਸਾਵਧਾਨੀ ਵਰਤਨ ਲਈ ਜਾਗਰੂਕ ਕੀਤਾ ਗਿਆ।
ਇਸ ਮੌਕੇ ਡਾ: ਬਲਜੀਤ ਕੌਰ ਨੇ ਕਿਹਾ ਕਿ ਕੋਰੋਨਾ ਵਾਇਰਸ ਬਿਮਾਰੀ ਤੋਂ ਬਚਣ ਲਈ ਲੋਕ ਕੋਰੋਨਾ ਹਦਾਇਤਾਂ ਦਾ ਪਾਲਣ ਕਰਨ ਤੇ ਸਾਵਧਾਨੀ ਵੀ ਵਰਤਣ। ਉਨ੍ਹਾਂ ਕਿਹਾ ਕਿ ਬੱਸਾਂ ਅੰਦਰ ਸਫਰ ਕਰਦੇ ਦੌਰਾਨੇ ਜਨਤਕ ਥਾਵਾਂ ਨੂੰ ਨਾ ਛੂਹੋ ਤੇ ਆਪਣੇ ਹੱਥਾਂ ਨੂੰ ਸੈਨੇਟਾਈਜ਼ ਕਰਦੇ ਰਹੋ। ਇਸ ਮੌਕੈ ਇਸਪੈਕਟਰ ਮੋਹਨ ਲਾਲ ਨੇ ਕਿਹਾ ਕਿ ਕਰੋਨਾ ਵਾਇਰਸ ਬਿਮਾਰੀ ਤੋਂ ਬਚਨ ਲਈ ਆਪਾਂ ਨੂੰ ਘਰ ਅੰਦਰ ਹੀ ਰਹਿਣਾ ਚਾਹੀਦਾ ਹੈ ਅਤੇ ਜਰੂਰਤ ਪੈਣ ‘ਤੇ ਹੀ ਘਰ ਤੋਂ ਬਾਹਰ ਨਿਕਲਿਆ ਜਾਵੇ। ਉਨ੍ਹਾਂ ਕਿਹਾ ਝੂਠੀਆਂ ਅਫਵਾਹਾਂ ਤੋਂ ਦੂਰ ਰਹਿਣਾ ਚਾਹੀਦਾ ਹੈ ਅਤੇ ਪ੍ਰਸ਼ਾਸ਼ਨ ਦਾ ਸਾਥ ਦੇਣਾ ਚਾਹੀਦਾ ਹੈ। ਐਸ.ਆਈ ਵੀਰ ਪਾਲ ਕੌਰ ਨੇ ਕਿਹਾ ਕਿ ਜੇਕਰ ਤੁਹਾਡੇ ਕੋਲ ਕੋਈ ਵਿਅਕਤੀ ਕਰੋਨਾ ਬਿਮਾਰੀ ਸਬੰਧੀ ਝੂਠੀ ਅਫਵਾਹ ਫੈਲਾ ਰਿਹਾ ਹੈ ਜਾਂ ਤੁਸੀ ਇਸਦੀ ਜਾਣਕਾਰੀ 80549-42100 ‘ਤੇ ਦੇ ਸਕਦੇ ਹੋ।