ਚੰਡੀਗੜ੍ਹ, 9 ਸਤੰਬਰ, 2020 : ਪੰਜਾਬ ਪੁਲਿਸ ਨੇ ਅੱਜ ਬਲਵੰਤ ਸਿੰਘ ਮੁਲਤਾਨੀ ਕੇਸ ਵਿਚ ਸਾਬਕਾ ਡੀ ਜੀ ਪੀ ਸੁਮੇਧ ਸੈਣੀ ਦੀ ਗ੍ਰਿਫਤਾਰੀ ਲਈ ਵੱਖ ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਜਦਕਿ ਇਸ ਦੌਰਾਨ ਦਲ ਖਾਲਸਾ ਨੇ ਉਸਨੂੰ ਗ੍ਰਿਫਤਾਰ ਕਰਨ ਤੇ ਕਰਵਾਉਣ ਵਾਲਿਆਂ ਲਈ ਇਨਾਮ ਦਾ ਐਲਾਨ ਕਰ ਦਿੱਤਾ।
Êਪੰਜਾਬ ਪੁਲਿਸ ਨੇ ਅੱਜ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਤੇ ਦਿੱਲੀ ਵਿਚ ਵੱਖ ਵੱਖ ਥਾਈਂ ਛਾਪੇਮਾਰੀ ਕੀਤੀ ਤਾਂ ਜੋ ਸੁਮੇਧ ਸੈਣੀ ਨੂੰ ਗ੍ਰਿਫਤਾਰ ਕੀਤਾ ਜਾ ਸਕੇ। ਇਸ ਦੌਰਾਨ ਦਲ ਖਾਲਸਾ ਨੇ ਇਕ ਪ੍ਰੈਸ ਕਾਨਫਰੰਸ ਕਰ ਕੇ ਸੁਮੇਧ ਸੈਣੀ ਨੂੰ ਗ੍ਰਿਫਤਾਰ ਕਰਨ ਤੇ ਕਰਵਾਉਣ ਵਾਲਿਆਂ ਨੂੰ ‘ਬਹਾਦਰੀ ਪੁਰਸਕਾਰ’ ਦੇਣ ਦਾ ਐਲਾਨ ਕਰ ਦਿੱਤਾ। ਦਲ ਨੇ ‘ਕਿੱਲਰ ਐਕਸ ਕਾਪ ਵਾਂਟੇਡ’ ਦੇ ਪੋਸਟਰ ਵੀ ਜਾਰੀ ਕੀਤੇ।