ਨਵੀਂ ਦਿੱਲੀ, 10 ਸਤੰਬਰ 2020: ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਅੱਜ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਭਾਲ ਵਿੱਚ ਦਿੱਲੀ ਵਿੱਚ ਛਾਪੇ ਮਾਰੇ।
ਰਾਸ਼ਟਰੀ ਰਾਜਧਾਨੀ ਵਿਚ ਚਾਰ ਥਾਵਾਂ ‘ਤੇ ਛਾਪੇ ਮਾਰੇ ਗਏ। ਉਸਦਾ ਇੱਕ ਹੋਰ ਘਰ ਪੰਚਸ਼ੀਲ ਪਾਰਕ ਵਿੱਚ ਮਿਲਿਆ ਅਤੇ ਜਿੱਥੇ ਸੈਣੀ ਦੀ ਭਾਲ ‘ਚ ਛਾਪੇਮਾਰੀ ਕੀਤੀ ਗਈ।
ਇੱਥੇ ਇਹ ਵਰਣਨਯੋਗ ਹੈ ਕਿ ਸੁਮੇਧ ਸੈਣੀ 29 ਸਾਲ ਪਹਿਲਾਂ ਬਲਵੰਤ ਸਿੰਘ ਮੁਲਤਾਨੀ ਦੇ ਅਗਵਾ ਅਤੇ ਕਤਲ ਦੇ ਮਾਮਲੇ ਵਿੱਚ ਲੋੜੀਂਦਾ ਹੈ।