ਸ੍ਰੀ ਮੁਕਤਸਰ ਸਾਹਿਬ, 10 ਸਤੰਬਰ 2020 – ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਅੰਦਰ ਕੋਰੋਨਾ ਦਾ ਕਹਿਰ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਅੱਜ ਫ਼ਿਰ ਜ਼ਿਲ੍ਹੇ ਅੰਦਰ ਕੋਰੋਨਾ ਦਾ ਇਕੱਠੇ 74 ਕੇਸਾਂ ਦੀ ਪੁਸ਼ਟੀ ਹੋਈ ਹੈ। ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਰਿਪੋਰਟ ਅਨੁਸਾਰ ਅੱਜ ਜ਼ਿਲ੍ਹੇ ਅੰਦਰ ਆਏ ਮਾਮਲਿਆਂ ਵਿੱਚੋਂ 17 ਕੇਸ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਨਾਲ ਸਬੰਧਿਤ ਹਨ, ਜਦੋਂਕਿ 18 ਕੇਸ ਮਲੋਟ, 7 ਕੇਸ ਗਿੱਦੜਬਾਹਾ, 3 ਕੇਸ ਪਿੰਡ ਰੁਪਾਣਾ, 1 ਕੇਸ ਪਿੰਡ ਸ਼ੇਰਾਂਵਾਲੀ, 1 ਕੇਸ ਪਿੰਡ ਸਰਾਵਾਂ ਬੋਦਲਾ, 1 ਕੇਸ ਪਿੰਡ ਭਾਗਸਰ, 1 ਕੇਸ ਪਿੰਡ ਸੰਗੂਧੌਣ, 3 ਕੇਸ ਪਿੰਡ ਮਹਿਣਾ, 1 ਕੇਸ ਪਿੰਡ ਆਸਾ ਬੁੱਟਰ, 5 ਕੇਸ ਪਿੰਡ ਮਧੀਰ, 1 ਕੇਸ ਪਿੰਡ ਰਹੂੜਿਆਂਵਾਲੀ, 1 ਕੇਸ ਪਿੰਡ ਬੋਦੀਵਾਲਾ, 1 ਕੇਸ ਪਿੰਡ ਚਿੱਬੜਾਂਵਾਲੀ, 1 ਕੇਸ ਪਿੰਡ ਬਾਂਮ, 5 ਕੇਸ ਪਿੰਡ ਸੰਮੇਵਾਲੀ, 1 ਕੇਸ ਪਿੰਡ ਰੁਖ਼ਾਲਾ, 1 ਕੇਸ ਪਿੰਡ ਬਾਦਲ, 1 ਕੇਸ ਪਿੰਡ ਕੋਟਭਾਈ, 1 ਕੇਸ ਪਿੰਡ ਬੁਰਜ਼ ਸਿੱਧਵਾਂ, 1 ਕੇਸ ਪਿੰਡ ਰਾਮਨਗਰ, 1 ਕੇਸ ਪਿੰਡ ਡੱਬਵਾਲੀ ਢਾਬ ਅਤੇ 1 ਕੇਸ ਪਿੰਡ ਭਾਰੂ ਨਾਲ ਸਬੰਧਿਤ ਹਨ, ਜਿੰਨ੍ਹਾਂ ਨੂੰ ਹੁਣ ਵਿਭਾਗ ਵੱਲੋਂ ਆਈਸੂਲੇਟ ਕੀਤਾ ਜਾ ਰਿਹਾ ਹੈ।
ਇਸ ਤੋਂ ਇਲਾਵਾ ਅੱਜ 53 ਮਰੀਜ਼ਾਂ ਨੂੰ ਠੀਕ ਕਰਕੇ ਘਰ ਵੀ ਭੇਜਿਆ ਗਿਆ ਹੈ। ਰਿਪੋਰਟ ਅਨੁਸਾਰ ਅੱਜ 620 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂਕਿ ਹੁਣ 1710 ਸੈਂਪਲ ਬਕਾਇਆ ਹਨ। ਅੱਜ ਜ਼ਿਲ੍ਹੇ ਭਰ ਅੰਦਰੋਂ 738 ਨਵੇਂ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਹੁਣ ਜ਼ਿਲ੍ਹੇ ਅੰਦਰ ਕੋਰੋਨਾ ਮਾਮਲਿਆਂ ਦਾ ਅੰਕੜਾ 1484 ਹੋ ਗਿਆ ਹੈ, ਜਿੰਨ੍ਹਾਂ ਵਿੱਚੋਂ 937 ਮਰੀਜ਼ਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ, ਜਦੋਂਕਿ ਇਸ ਸਮੇਂ 530 ਕੇਸ ਐਕਟਿਵ ਚੱਲ ਰਹੇ ਹਨ। ਵਰਣਨਯੋਗ ਹੈ ਕਿ ਜ਼ਿਲ੍ਹੇ ਅੰਦਰ ਕੋਰੋਨਾ ਕਰਕੇ ਹੁਣ ਤੱਕ 17 ਮੌਤਾਂ ਵੀ ਹੋ ਚੁੱਕੀਆਂ ਹਨ।