ਅੰਮ੍ਰਿਤਸਰ, 10 ਸਤੰਬਰ 2020 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੋਂਗੋਵਾਲ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਅਕਾਲ ਤਖ਼ਤ ਸਕੱਤਰੇਤ ਵਿਖੇ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਕੁਝ ਸ਼੍ਰੋਮਣੀ ਕਮੇਟੀ ਮੈਂਬਰ ਵੀ ਸਨ। ਮੁਲਾਕਾਤ ਦੇ ਵੇਰਵਿਆਂ ਬਾਰੇ ਤਾਂ ਪਤਾ ਨਹੀਂ ਲੱਗ ਸਕਿਆ ਪਰ ਸਮਝਿਆ ਜਾਂਦਾ ਹੈ ਕਿ ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਲਏ ਨਵੇਂ ਫ਼ੈਸਲੇ ਸਬੰਧੀ ਭਾਈ ਲੌਂਗੋਵਾਲ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਜਾਣੂ ਕਰਵਾਇਆ ਗਿਆ ਹੈ।
ਜ਼ਿਕਰਯੋਗ ਹੈ ਕਿ ਪਾਵਨ ਸਰੂਪ ਲਾਪਤਾ ਮਾਮਲੇ ਵਿੱਚ ਜਥੇਦਾਰ ਵੱਲੋਂ ਦੋ ਹਜ਼ਾਰ ਸੋਲਾਂ ਵਾਲੀ ਅੰਤਰਿੰਗ ਕਮੇਟੀ ਨੂੰ ਅਕਾਲ ਤਖਤ ਵਿਖੇ 18 ਸਤੰਬਰ ਨੂੰ ਪੇਸ਼ ਹੋਣ ਦਾ ਪੇਸ਼ ਹੁੰਦਾ ਆਦੇਸ਼ ਕੀਤਾ ਹੋਇਆ ਹੈ। ਜਿਸ ਦੇ ਨਾਲ ਹੀ ਮੌਜੂਦਾ ਅੰਤਰਿਗ ਕਮੇਟੀ ਵੱਲੋਂ ਵੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਕੇ ਖਿਮਾ ਯਾਚਨਾ ਲਈ ਅਰਦਾਸ ਕੀਤੀ ਜਾਣੀ ਹੈ।