• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਪੰਜਾਬ ਵਿੱਚ ਮੈਡੀਕਲ ਆਕਸੀਜਨ ਦੀ ਕੋਈ ਕਮੀ ਨਹੀਂ – ਬਲਬੀਰ ਸਿੱਧੂ

Asli Punjabi by Asli Punjabi
September 11, 2020
in Top Stories
0
ਪੰਜਾਬ ਵਿੱਚ ਮੈਡੀਕਲ ਆਕਸੀਜਨ ਦੀ ਕੋਈ ਕਮੀ ਨਹੀਂ – ਬਲਬੀਰ ਸਿੱਧੂ
586
SHARES
3.3k
VIEWS
Share on FacebookShare on TwitterShare on Whatsapp

ਚੰਡੀਗੜ੍ਹ, 11 ਸਤੰਬਰ 2020 – ਕੋਵਿਡ ਮਹਾਂਮਾਰੀ ਦੇ ਦੌਰਾਨ ਸੂਬੇ ਭਰ ਦੇ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਮੈਡੀਕਲ ਆਕਸੀਜਨ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਕਿਹਾ ਕਿ ਰਾਜ ਸਰਕਾਰ ਨੇ ਆਕਸੀਜਨ ਸਿਲੰਡਰਾਂ ਦੇ ਉਤਪਾਦਨ ਅਤੇ ਮੁੜ ਭਰਾਈ ਲਈ ਵਿਸਥਾਰਤ ਪ੍ਰਬੰਧ ਕੀਤੇ ਹਨ।

ਵਧੇਰੇ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਲੁਧਿਆਣਾ ਜ਼ਿਲੇ ਦੇ ਹਸਪਤਾਲਾਂ ਨੂੰ ਮੈਡੀਕਲ ਆਕਸੀਜਨ ਦੀ ਸਪਲਾਈ ਯਕੀਨੀ ਬਣਾਉਣ ਤੋਂ ਇਲਾਵਾ ਜ਼ਿਲਾ ਪ੍ਰਸ਼ਾਸਨ ਨੇ ਲੋੜ ਅਨੁਸਾਰ ਹੋਰ ਜ਼ਿਲਿਆਂ ਨੂੰ ਆਕਸੀਜਨ ਦੀ ਸਪਲਾਈ ਯਕੀਨੀ ਬਣਾਉਣ ਲਈ ਪੁਖਤਾ ਪ੍ਰਬੰਧ ਕੀਤੇ ਹਨ। ਉਨਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਦੇ ਠੋਸ ਯਤਨਾਂ ਸਦਕਾ ਲੁਧਿਆਣਾ ਵਿੱਚ ਰੋਜ਼ਾਨਾ 800 ਆਕਸੀਜਨ ਸਿਲੰਡਰਾਂ ਦੇ ਉਤਪਾਦਨ ਅਤੇ ਰੋਜ਼ਾਨਾ 3000 ਸਿਲੰਡਰਾਂ ਦੀ ਭਰਾਈ ਲਈ ਸਾਰੇ ਪ੍ਰਬੰਧ ਕੀਤੇ ਗਏ ਹਨ।

You might also like

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਸਿੱਧੂ ਨੇ ਕਿਹਾ ਕਿ ਲੁਧਿਆਣਾ ਸਭ ਤੋਂ ਵੱਡਾ ਅਤੇ ਸੂਬੇ ਦੇ ਕੋਵਿਡ ਨਾਲ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਿਆਂ ਵਿੱਚੋਂ ਇੱਕ ਹੈ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਹਸਪਤਾਲਾਂ ਨੂੰ ਮੈਡੀਕਲ ਆਕਸੀਜਨ ਦੀ ਸਪਲਾਈ ਤੁਰੰਤ ਸ਼ੁਰੂ ਕਰਨ ਲਈ ਲੁਧਿਆਣਾ ਦੇ ਉਦਯੋਗਪਤੀਆਂ ਨੂੰ ਕਿਹਾ ਹੈ। ਇਸ ਤੋਂ ਪਹਿਲਾਂ ਵੈਲਟੇਕ ਇਕਉਪਮੈਂਟਜ਼ ਐਂਡ ਇਨਫਰਾਸਟਰੱਕਚਰ ਲਿਮਟਿਡ ਦਾ ਗਿਆਸਪੁਰਾ ਪਿੰਡ ਵਿਖੇ ਸਥਾਪਤ ਇੱਕ ਪਲਾਂਟ ਸਿਰਫ ਉਦਯੋਗਾਂ ਲਈ ਆਕਸੀਜਨ ਪੈਦਾ ਕਰਦਾ ਸੀ। ਇਸੇ ਤਰ੍ਹਾਂ ਆਕਸੀਜਨ ਦੇ ਜ਼ਿਆਦਾਤਰ ਸਪਲਾਇਰਾਂ ਕੋਲ ਮੈਡੀਕਲ ਆਕਸੀਜਨ ਦੀ ਸਪਲਾਈ ਦਾ ਲਾਇਸੰਸ ਨਹੀਂ ਸੀ।

ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵੱਲੋਂ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਨਾਲ ਤਾਲਮੇਲ ਕਰਕੇ ਲੁਧਿਆਣਾ ਦੇ ਪੰਜ ਆਕਸੀਜਨ ਸਪਲਾਇਅਰਜ਼ (ਹਰਪ੍ਰੀਤ ਕ੍ਰਾਇਓਜੀਨਿਕਸ, ਜੀ.ਡੀ.ਆਰ. ਗੈਸਿਜ਼, ਵੈਲਟੇਕ ਇਕਉਪਮੈਂਟਜ਼, ਬੀਓਸੀ ਗੈਸਿਜ਼ ਅਤੇ ਅਪਰਨਾ ਗੈਸਿਜ਼) ਨੂੰ ਮੈਡੀਕਲ ਆਕਸੀਜਨ ਰੀਪੈਕਿੰਗ ਲਾਇਸੰਸ ਜਾਰੀ ਕੀਤੇ ਗਏ ਹਨ। ਮੈਸਰਜ਼ ਵੈਲਟੇਕ ਇਕਉਪਮੈਂਟਜ਼ ਐਂਡ ਇਨਫਰਾਸਟਰੱਕਚਰ ਲਿਮਟਿਡ ਦੀ ਇੱਕ ਨਿਰਮਾਣ ਇਕਾਈ ਨੂੰ ਮੈਡੀਕਲ ਆਕਸੀਜਨ ਦੇ ਉਤਪਾਦਨ ਲਈ ਲਾਇਸੈਂਸ ਜਾਰੀ ਕੀਤਾ ਗਿਆ ਹੈ। ਇਹ ਲੁਧਿਆਣਾ ਵਿੱਚ ਦਿੱਤਾ ਪਹਿਲਾ ਲਾਇਸੰਸ ਹੈ ਜਿਸ ਨਾਲ ਮੈਡੀਕਲ ਆਕਸੀਜਨ ਦੀ ਕਮੀ ਪੂਰੀ ਹੋਈ ਹੈ।

ਜ਼ਿਲ੍ਹਾ ਪ੍ਰਸ਼ਾਸਨ ਦੀ ਪ੍ਰੇਰਨਾ ਸਦਕਾ, ਵੈਲਟੇਕ ਇਕਉਪਮੈਂਟਜ਼ ਨੇ ’ਸੰਭਵ’ ਫਾਉਂਡੇਸ਼ਨ ਦੇ ਬੈਨਰ ਹੇਠ ਲੋੜਵੰਦ ਵਿਅਕਤੀਆਂ ਲਈ ਆਕਸੀਜਨ ਸਿਲੰਡਰਾਂ ਦੀ ਮੁਫ਼ਤ ਸਪਲਾਈ ਸ਼ੁਰੂ ਕੀਤੀ ਹੈ। ਲੋੜਵੰਦ ਇਸ ਮੁਫ਼ਤ ਸੇਵਾ ਦਾ ਲਾਭ ਲੈਣ ਲਈ ਮੋਬਾਈਲ ਨੰਬਰ 97799-18899 ਅਤੇ 98140-27317 ’ਤੇ ਸੰਪਰਕ ਕਰ ਸਕਦੇ ਹਨ।

ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਡਿਪਟੀ ਕਮਿਸ਼ਨਰ, ਲੁਧਿਆਣਾ ਅਤੇ ਨੋਡਲ ਅਫ਼ਸਰ ਮੈਡੀਕਲ ਆਕਸੀਜਨ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਸੋਲਨ (ਹਿਮਾਚਲ ਪ੍ਰਦੇਸ਼), ਪਾਣੀਪੱਤ (ਹਰਿਆਣਾ) ਅਤੇ ਦੇਹਰਾਦੂਨ (ਉੱਤਰਾਖੰਡ) ਦੇ ਡਿਪਟੀ ਕਮਿਸ਼ਨਰਾਂ ਨਾਲ ਲਗਾਤਾਰ ਸੰਪਰਕ ਵਿੱਚ ਹਨ ਤਾਂ ਜੋ ਕੋਰੋਨਾ ਦੇ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।

Previous Post

ਵਾਲਮੀਕਿ ਅਤੇ ਮਜ਼ਬੀ ਸਿੱਖਾਂ ਦੀ ਰਿਜ਼ਰਵੇਸ਼ਨ ਦੀ ਸੁਪਰੀਮ ਕੋਰਟ ‘ਚ ਪੈਰਵੀ ਕਰਨ ਲਈ ਵਾਲਮੀਕਿ ਸਭਾ ਨੇ ਪੰਜਾਬ ਸਰਾਕਰ ਦਾ ਕੀਤਾ ਧੰਨਵਾਦ

Next Post

ਸੁਮੇਧ ਸੈਣੀ ਨੂੰ ਗ੍ਰਿਫਤਾਰ ਕਰਵਾਉਣ ਵਾਲੇ ਨੂੰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਇਨਾਮ ਦੇ ਕੇ ਕਰੇਗਾ ਸਨਮਾਨਿਤ

Asli Punjabi

Asli Punjabi

Related Posts

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
Top Stories

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

by Asli Punjabi
March 18, 2026
ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Top Stories

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
March 18, 2026
ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ
Top Stories

ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ

by Asli Punjabi
March 18, 2026
CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ
Top Stories

CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ

by Asli Punjabi
March 12, 2026
Next Post
ਸੁਮੇਧ ਸੈਣੀ ਨੂੰ ਗ੍ਰਿਫਤਾਰ ਕਰਵਾਉਣ ਵਾਲੇ ਨੂੰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਇਨਾਮ ਦੇ ਕੇ ਕਰੇਗਾ ਸਨਮਾਨਿਤ

ਸੁਮੇਧ ਸੈਣੀ ਨੂੰ ਗ੍ਰਿਫਤਾਰ ਕਰਵਾਉਣ ਵਾਲੇ ਨੂੰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਇਨਾਮ ਦੇ ਕੇ ਕਰੇਗਾ ਸਨਮਾਨਿਤ

Recommended

ਸਿਹਤ ਕਾਮਿਆਂ ਵੱਲੋਂ ਨੀਲਮਜੀਤ ਕੌਰ ਦੀ ਪ੍ਰਧਾਨਗੀ ‘ਚ ਐਸ.ਐਮ.ਓ. ਨਾਲ ਮੀਟਿੰਗ

ਸਿਹਤ ਕਾਮਿਆਂ ਵੱਲੋਂ ਨੀਲਮਜੀਤ ਕੌਰ ਦੀ ਪ੍ਰਧਾਨਗੀ ‘ਚ ਐਸ.ਐਮ.ਓ. ਨਾਲ ਮੀਟਿੰਗ

April 1, 2024
IPL ’ਚ ਤੇਜ਼ ਗੇਂਦਬਾਜ਼ਾਂ ਦਾ ਸਾਹਮਣਾ ਕਰਨ ਨਾਲ ਭਾਰਤ ਲਈ ਖੇਡਣ ’ਚ ਮਦਦ ਮਿਲੀ : ਕਿਸ਼ਨ

IPL ’ਚ ਤੇਜ਼ ਗੇਂਦਬਾਜ਼ਾਂ ਦਾ ਸਾਹਮਣਾ ਕਰਨ ਨਾਲ ਭਾਰਤ ਲਈ ਖੇਡਣ ’ਚ ਮਦਦ ਮਿਲੀ : ਕਿਸ਼ਨ

March 16, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In