ਫਿਰੋਜ਼ਪੁਰ, 11 ਸਤੰਬਰ 2020 – ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਯੂਥ ਵਿੰਗ ਵਲੋਂ ਐਲਾਨ ਕੀਤਾ ਗਿਆ ਹੈ ਕਿ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਸੂਚਨਾ ਦੇ ਕੇ ਉਸ ਨੂੰ ਗ੍ਰਿਫਤਾਰ ਕਰਵਾਉਣ ਵਾਲੇ ਦਾ ਜਿੱਥੇ ਸਨਮਾਨ ਕੀਤਾ ਜਾਵੇਗਾ ਉੱਥੇ ਹੀ ਇੱਕ ਲੱਖ ਰੁਪਏ ਦਾ ਇਨਾਮ ਵੀ ਦਿੱਤਾ ਜਾਵੇਗਾ।
ਅੱਜ ਇਹ ਐਲਾਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਯੂਥ ਵਿੰਗ ਦੇ ਤਜਿੰਦਰ ਸਿੰਘ ਦਿਉਲ ਮੀਤ ਪ੍ਰਧਾਨ ਯੂਥ ਵਿੰਗ ਪੰਜਾਬ, ਜਤਿੰਦਰ ਸਿੰਘ ਥਿੰਦ ਜਨਰਲ ਸਕੱਤਰ ਯੂਥ ਵਿੰਗ ਪੰਜਾਬ , ਮਨਬੀਰ ਸਿੰਘ ਮੰਡ ਜ਼ਿਲ੍ਹਾ ਯੂਥ ਪ੍ਰਧਾਨ ਫਿਰੋਜ਼ਪੁਰ ਨੇ ਪ੍ਰੈਸ ਕਲੱਬ ਫਿਰੋਜਪੁਰ ਵਿਖੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਕਾਨੂੰਨ ਵਲੋਂ ਭਗੌੜਾ ਕਰਾਰ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਾਬਕਾ ਡੀਜੀਪੀ ਸੈਣੀ ਨਹੀਂ ਲੱਭ ਰਿਹਾ ਜਿਸ ਕਾਰਨ ਯੂਥ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਸਾਬਕਾ ਡੀਜੀਪੀ ਸੁਮੇਧ ਸੈਣੀ ਦੇ ਐਕਸ ਕਿਲਰ ਕਾਪ ਵਾਨਟੇਡ ਦੇ ਪੋਸਟਰ ਵੀ ਲਗਾਉਣ ਦਾ ਐਲਾਨ ਕੀਤਾ ਗਿਆ ਹੈ। ਯੂਥ ਵਿੰਗ ਨੇ ਕਿਹਾ ਕਿ ਸਾਬਕਾ ਡੀਜੀਪੀ ਸੈਣੀ ਤੇ ਦੋਸ਼ ਸਾਬਤ ਹੋਣ ਤੇ ਰੂਪੋਸ਼ ਹੋ ਗਿਆ ਹੈ ਜਿਸ ਦੀ ਸਹੀ ਜਾਣਕਾਰੀ ਦੇ ਕੇ ਉਸ ਨੂੰ ਕਾਨੂੰਨ ਦੇ ਹਵਾਲੇ ਕਰੇਗਾ ਉਸ ਦਾ ਯੂਥ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਵਿਸ਼ੇਸ ਤੌਰ ਤੇ ਸਨਮਾਨਿਤ ਕਰਨ ਦੇ ਨਾਲ ਨਾਲ ਉਸ ਨੂੰ ਇੱਕ ਲੱਖ ਰੁਪਏ ਦਾ ਵਿਸ਼ੇਸ ਸਨਮਾਨ ਵੀ ਦਿੱਤਾ ਜਾਵੇਗਾ।
ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂਆਂ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਗਾਇਬ ਹੋਣ ਤੇ ਵੱਖ – ਵੱਖ ਜਥੇਬੰਦੀਆਂ ਦੇ ਸਹਿਯੋਗ ਦੇ ਨਾਲ 14 ਸਤੰਬਰ ਨੂੰ ਅੰਮ੍ਰਿਤਸਰ ਵਿਖੇ ਇਕੱਠੇ ਹੋਕੇ ਸਖਤ ਫੈਸਲੇ ਲਏ ਜਾਣਗੇ ਤਾਂ ਕਿ ਦੋਸ਼ੀਆ ਨੂੰ ਕਨੂੰਨ ਦੇ ਕਟਿਹਰੇ ਵਿਚ ਖੜਾ ਕਰਕੇ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾ ਸਕਣ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਭੁੱਲਰ, ਤਜਿੰਦਰ ਸਿੰਘ ਦਿਉਲ ਮੀਤ ਪ੍ਰਧਾਨ ਯੂਥ ਵਿੰਗ ਪੰਜਾਬ, ਜਤਿੰਦਰ ਸਿੰਘ ਥਿੰਦ ਜਨਰਲ ਸਕੱਤਰ ਯੂਥ ਵਿੰਗ ਪੰਜਾਬ , ਮਨਬੀਰ ਸਿੰਘ ਮੰਡ ਜਿਲ੍ਹਾ ਯੂਥ ਪ੍ਰਧਾਨ ਫਿਰੋਜ਼ਪੁਰ, ਗੁਰਵਿੰਦਰ ਸਿੰਘ ਮਹਾਲਮ ਜਨਰਲ ਸਕੱਤਰ ਯੂਥ ਵਿੰਗ ਫ਼ਿਰੋਜ਼ਪੁਰ , ਨਿਸ਼ਾਨ ਸਿੰਘ ਨਿਜਾਮ ਵਾਲਾ ਸਰਕਲ ਪ੍ਰਧਾਨ ਆਰਿਫਕੇ, ਰਣਜੀਤ ਸਿੰਘ ਮਾਨ ਸੋਸ਼ਲ ਮੀਡੀਆ ਇੰਚਾਰਜ਼ ਫਿਰੋਜ਼ਪੁਰ , ਜਗਦੀਪ ਸਿੰਘ ਭੁੱਲਰ ਜਨਰਲ ਸਕੱਤਰ ਫ਼ਿਰੋਜ਼ਪੁਰ ,ਮਨਬੀਰ ਸਿੰਘ ਜਨਰਲ ਸਕੱਤਰ ਯੂਥ ,ਕਰਤਾਰ ਸਿੰਘ ਆਰਿਫਕੇ ਸਰਕਲ ਪ੍ਰਧਾਨ, ਗਗਨਦੀਪ ਸਿੰਘ, ਹਰਦਿਆਲ ਸਿੰਘ ਮੱਲਵਾਲ ਆਦਿ ਹਾਜ਼ਰ ਸਨ।