• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸੁੰਦਰ ਸ਼ਾਮ ਅਰੋੜਾ ਵਲੋਂ ਹੁਸ਼ਿਆਰਪੁਰ ’ਚ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ

Asli Punjabi by Asli Punjabi
September 12, 2020
in Punjab
0
ਸੁੰਦਰ ਸ਼ਾਮ ਅਰੋੜਾ ਵਲੋਂ ਹੁਸ਼ਿਆਰਪੁਰ ’ਚ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ
587
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਹੁਸ਼ਿਆਰਪੁਰ, 12 ਸਤੰਬਰ 2020: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਵਿੱਚ ਸਮਾਰਟ ਰਾਸ਼ਨ ਕਾਰਡ ਲਾਂਚ ਕਰਨ ਉਪਰੰਤ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਇਥੇ 10 ਲਾਭਪਾਤਰੀਆਂ ਨੂੰ ਖੁਦ ਸਮਾਰਟ ਰਾਸ਼ਨ ਕਾਰਡ ਸੌਂਪਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਇਸ ਸਕੀਮ ਦੀ ਸ਼ੁਰੂਆਤ ਕੀਤੀ।
ਸਥਾਨਕ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਰੱਖੇ ਸਮਾਗਮ ਦੌਰਾਨ ਵੱਖ-ਵੱਖ ਖੇਤਰਾਂ ਤੋਂ ਆਏ ਲਾਭਪਾਤਰੀਆਂ ਨੂੰ ਸਮਾਰਟ ਰਾਸ਼ਨ ਕਾਰਡ ਸੌਂਪਦਿਆਂ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤਾ ਇਕ ਹੋਰ ਅਹਿਮ ਵਾਅਦਾ ਪੂਰਾ ਕਰ ਦਿੱਤਾ ਹੈ ਜੋ ਕਿ ਯੋਗ ਲਾਭਪਾਤਰੀਆਂ ਨੂੰ ਕਣਕ ਦੀ ਵੰਡ ਕਰਨ ਲਈ ਇਕ ਕ੍ਰਾਂਤੀਕਾਰੀ ਕਦਮ ਹੈ। ਉਨ੍ਹਾਂ ਦੱਸਿਆ ਕਿ ਸਮਾਰਟ ਰਾਸ਼ਨ ਕਾਰਡ ਕਣਕ ਦੀ ਵੰਡ ਦੇ ਸਿਸਟਮ ਵਿੱਚ ਪੂਰਨ ਤੌਰ ’ਤੇ ਪਾਰਦਰਸ਼ਤਾ ਲਿਆਵੇਗੀ ਅਤੇ ਹੁਣ ਇਨ੍ਹਾਂ ਕਾਰਡਾਂ ਰਾਹੀਂ ਲਾਭਪਾਤਰੀ ਰਾਜ ਦੇ ਕਿਸੇ ਵੀ ਮਨਜੂਰਸ਼ੁਦਾ ਡਿਪੂ ਤੋਂ ਆਪਣੀ ਬਣਦੀ ਕਣਕ ਪ੍ਰਾਪਤ ਕਰ ਸਕੇਗਾ।
ਉਦਯੋਗ ਮੰਤਰੀ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ 1,97,771 ਸਮਾਰਟ ਰਾਸ਼ਨ ਕਾਰਡ ਲਾਭਪਾਤਰੀਆਂ ਨੂੰ ਸੌਂਪੇ ਜਾਣਗੇ ਜਿਸ ਦੇ ਘੇਰੇ ਵਿੱਚ ਇਨ੍ਹਾਂ ਪਰਿਵਾਰਾਂ ਦੇ ਕੁੱਲ 7,49,298 ਮੈਂਬਰਾਂ ਨੂੰ ਲਾਭ ਪਹੁੰਚਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 35 ਹਜ਼ਾਰ ਤੋਂ ਵੱਧ ਸਮਾਰਟ ਰਾਸ਼ਨ ਕਾਰਡ ਪ੍ਰਾਪਤ ਕੀਤੇ ਜਾ ਚੁੱਕੇ ਹਨ ਅਤੇ ਰਹਿੰਦੇ ਕਾਰਡ ਵੀ ਜਲਦ ਹੀ ਪ੍ਰਾਪਤ ਕਰਕੇ ਯੋਗ ਲਾਭਪਾਤਰੀਆਂ ਵਿੱਚ ਵੰਡ ਦਿੱਤੇ ਜਾਣਗੇ।
ਸਮਾਰਟ ਰਾਸ਼ਨ ਕਾਰਡਾਂ ਬਾਰੇ ਜਾਣਕਾਰੀ ਦਿੰਦਿਆਂ ਸੁੰਦਰ ਸ਼ਾਮ ਅਰੋੜਾ ਨੇ ਦੱਸਿਆ ਕਿ ਇਨ੍ਹਾਂ ਕਾਰਡਾਂ ਵਿੱਚ ਵਿਸ਼ੇਸ਼ ਕਿਸਮ ਦੀ ਚਿਪ ਲੱਗੀ ਹੋਈ ਹੈ ਜੋ ਕਿ ਡਿਪੂ ਹੋਲਡਰਾਂ ਕੋਲ ਮੌਜੂਦ ਈਪੋਸ ਮਸ਼ੀਨਾਂ ਨਾਲ Çਲੰਕ ਕੀਤੀ ਗਈ ਹੈ ਤਾਂ ਜੋ ਕਿਸੇ ਵੀ ਲਾਭਪਾਤਰੀ ਨੂੰ ਕਣਕ ਲੈਣ ਲਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਇਸ ਕਾਰਡ ਦੀ ਵਰਤੋਂ ਰਾਹੀਂ ਯੋਗ ਲਾਭਪਾਤਰੀ ਜਾਂ ਉਸ ਦੇ ਪਰਿਵਾਰ ਦਾ ਮੈਂਬਰ, ਜਿਸ ਦਾ ਵੇਰਵਾ ਕਾਰਡ ਵਿੱਚ ਦਰਜ ਹੋਵੇਗਾ, ਪੰਜਾਬ ਵਿੱਚ ਕਿਸੇ ਵੀ ਥਾਂ ਤੋਂ ਆਪਣੀ ਬਣਦੀ ਕਣਕ ਪ੍ਰਾਪਤ ਕਰ ਸਕੇਗਾ। ਉਨ੍ਹਾਂ ਦੱਸਿਆ ਕਿ ਇਹ ਸਮਾਰਟ ਕਾਰਡ ਸਿਰਫ ਪ੍ਰਮਾਣਿਤ ਈਪੋਸ ਮਸ਼ੀਨਾਂ ’ਤੇ ਹੀ ਵਰਤੋਂਯੋਗ ਹੋਵੇਗਾ।
ਇਸ ਮੌਕੇ ਉਦਯੋਗ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹਰ ਯੋਗ ਲਾਭਪਾਤਰੀ ਦਾ ਕਾਰਡ ਬਣਾਇਆ ਹੈ ਤਾਂ ਜੋ ਸਰਕਾਰ ਵਲੋਂ ਸਸਤੇ ਭਾਅ ’ਤੇ ਦਿੱਤੀ ਜਾਣ ਵਾਲੀ ਕਣਕ ਯੋਗ ਲੋਕਾਂ ਨੂੰ ਆਸਾਨ ਢੰਗ ਨਾਲ ਮਿਲ ਸਕੇ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਇਸ ਸਕੀਮ ਦਾ ਲਾਭ 37 ਲੱਖ ਪਰਿਵਾਰਾਂ ਦੇ 1.41 ਕਰੋੜ ਮੈਂਬਰਾਂ ਨੂੰ ਪਹੁੰਚੇਗਾ ਅਤੇ ਸਮਾਰਟ ਕਾਰਡ ਦੀ ਸ਼ੁਰੂਆਤ ਨਾਲ ਲਾਭਪਾਤਰੀ ਨੂੰ ਕਾਰਡ ਤੋਂ ਇਲਾਵਾ ਕਿਸੇ ਵੀ ਤਰ੍ਹਾਂ ਦਾ ਦਸਤਾਵੇਜ ਡਿਪੂ ’ਤੇ ਲੈ ਕੇ ਜਾਣ ਦੀ ਲੋੜ ਨਹੀਂ ਪਵੇਗੀ।
ਇਸ ਮੌਕੇ ਹਲਕਾ ਚੱਬੇਵਾਲ ਤੋਂ ਵਿਧਾਇਕ ਡਾ.ਰਾਜ ਕੁਮਾਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਇਸ ਉਪਰਾਲੇ ਲਈ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਨੂੰ ਸਿਰਫ ਸਮਾਰਟ ਰਾਸ਼ਨ ਕਾਰਡ ਹੀ ਨਹੀਂ ਮੁਹੱਈਆ ਕਰਵਾਏ ਸਗੋਂ ਪ੍ਰਤੀ ਕਾਰਡਧਾਰਕ ਦਾ 5 ਲੱਖ ਰੁਪਏ ਦਾ ਸਿਹਤ ਬੀਮਾ ਵੀ ਕਰਵਾਇਆ ਗਿਆ ਹੈ ਜੋ ਕਿ ਗਰੀਬ ਵਰਗ ਲਈ ਵਰਦਾਨ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਲੋਂ 9 ਲੱਖ ਹੋਰ ਕਾਰਡ ਬਣਾਉਣ ਦੇ ਐਲਾਨ ਨਾਲ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ 14 ਹਜ਼ਾਰ ਨਵੇਂ ਸਮਾਰਟ ਕਾਰਡ ਬਣਾਏ ਜਾਣਗੇ। ਡਾ. ਰਾਜ ਕੁਮਾਰ ਨੇ ਕਿਹਾ ਕਿ ਇਸ ਫੈਸਲੇ ਨਾਲ ਸਮਾਰਟ ਕਾਰਡ ਬਣਾਉਣ ਤੋਂ ਵਾਂਝੇ ਰਹਿ ਗਏ ਯੋਗ ਉਮੀਦਵਾਰ ਵੀ ਆਪਣਾ ਕਾਰਡ ਬਣਵਾ ਸਕਣਗੇ।
ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਸਮਾਗਮ ਦੌਰਾਨ ਲਾਭਪਾਤਰੀ ਅਮਰੀਕ ਕੌਰ, ਨਰਗਿਸ, ਨਰਿੰਦਰ ਕੌਰ, ਜਸਪ੍ਰੀਤ ਸਿੰਘ, ਸੁਰਜੀਤ ਕੌਰ, ਜੀਵਨ ਕੁਮਾਰੀ, ਕਸਤੂਰੀ ਲਾਲ, ਸੀਤਾ ਦੇਵੀ, ਸੁਦੇਸ਼ ਰਾਣੀ ਅਤੇ ਸੈਂਚਲਾ ਨੂੰ ਸਮਾਰਟ ਰਾਸ਼ਨ ਕਾਰਡ ਸੌਂਪੇ।
ਇਸ ਮੌਕੇ ਹਲਕਾ ਸ਼ਾਮਚੁਰਾਸੀ ਤੋਂ ਵਿਧਾਇਕ ਪਵਨ ਕੁਮਾਰ ਆਦੀਆ, ਡਿਪਟੀ ਕਮਿਸ਼ਨਰ ਅਪਨੀਤ ਰਿਆਤ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਿਤ ਕੁਮਾਰ ਪੰਚਾਲ ਆਦਿ ਵੀ ਮੌਜੂਦ ਸਨ।

Previous Post

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਐਲਾਨ, ਅਬੋਹਰ ਬਣੇਗਾ ਹੁਣ ‘ਚੋਖੋ ਅਬੋਹਰ’

Next Post

ਐਲ ਆਈ ਸੀ ਨੂੰ ਪ੍ਰਾਈਵੇਟ ਹੱਥਾਂ ਵਿਚ ਦੇਣ ਦੇ ਵਿਰੋਧ ‘ਚ ਲੋਕ ਇਨਸਾਫ ਪਾਰਟੀ ਮੁੱਖੀ ਸਿਮਰਜੀਤ ਬੈਂਸ ਨੂੰ ਦਿੱਤਾ ਮੰਗ ਪੱਤਰ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਐਲ ਆਈ ਸੀ ਨੂੰ ਪ੍ਰਾਈਵੇਟ ਹੱਥਾਂ ਵਿਚ ਦੇਣ ਦੇ ਵਿਰੋਧ ‘ਚ ਲੋਕ ਇਨਸਾਫ ਪਾਰਟੀ ਮੁੱਖੀ ਸਿਮਰਜੀਤ ਬੈਂਸ ਨੂੰ ਦਿੱਤਾ ਮੰਗ ਪੱਤਰ

ਐਲ ਆਈ ਸੀ ਨੂੰ ਪ੍ਰਾਈਵੇਟ ਹੱਥਾਂ ਵਿਚ ਦੇਣ ਦੇ ਵਿਰੋਧ ‘ਚ ਲੋਕ ਇਨਸਾਫ ਪਾਰਟੀ ਮੁੱਖੀ ਸਿਮਰਜੀਤ ਬੈਂਸ ਨੂੰ ਦਿੱਤਾ ਮੰਗ ਪੱਤਰ

Recommended

ਨਾਮਜ਼ਦਗੀਆਂ ਦੇ ਪਹਿਲੇ ਦਿਨ ਮਿਊਂਸੀਪਲ ਚੋਣਾਂ ਲਈ 8 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ : ਘਨਸ਼ਿਆਮ ਥੋਰੀ

ਨਾਮਜ਼ਦਗੀਆਂ ਦੇ ਪਹਿਲੇ ਦਿਨ ਮਿਊਂਸੀਪਲ ਚੋਣਾਂ ਲਈ 8 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ : ਘਨਸ਼ਿਆਮ ਥੋਰੀ

January 31, 2021
ਪੈਟਰੋਲ ਵਿੱਚ 29 ਪੈਸੇ ਅਤੇ ਡੀਜ਼ਲ ਵਿੱਚ 31 ਪੈਸੇ ਦਾ ਵਾਧਾ

ਪੈਟਰੋਲ ਵਿੱਚ 29 ਪੈਸੇ ਅਤੇ ਡੀਜ਼ਲ ਵਿੱਚ 31 ਪੈਸੇ ਦਾ ਵਾਧਾ

June 14, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In