• About
  • Contact
  • Hindi News
  • English News
Sunday, March 8, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਖੇਤੀ ਆਰਡੀਨੈਸਾਂ ਦੇ ਖਿਲਾਫ ਕਿਸਾਨਾਂ ਦਾ ਚੱਕਾ ਜਾਮ

Asli Punjabi by Asli Punjabi
September 15, 2020
in Punjab
0
ਖੇਤੀ ਆਰਡੀਨੈਸਾਂ ਦੇ ਖਿਲਾਫ ਕਿਸਾਨਾਂ ਦਾ ਚੱਕਾ ਜਾਮ
587
SHARES
3.3k
VIEWS
Share on FacebookShare on TwitterShare on Whatsapp

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

ਦੋ ਘੰਟੇ ਦੇ ਜਾਮ ਦੌਰਾਨ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗੀਆਂ, ਖਰੜ ਤੋਂ ਹੋਰਨਾਂ ਸ਼ਹਿਰਾਂ ਵੱਲ ਜਾਂਦੀਆਂ ਸੜਕਾਂ ਤੇ ਟ੍ਰਾਲੀਆਂ ਲਗਾ ਕੇ ਆਵਾਜਾਈ ਰੋਕੀ
ਖਰੜ, 15 ਸਤੰਬਰ – ਭਾਰਤੀ ਕਿਸਾਨ ਯੂਨੀਅਨ ਲਖੋਵਾਲ ਸਮੇਤ ਸਮੂਹ ਕਿਸਾਨ ਯੂਨੀਅਨਾਂ ਦੀ ਤਾਲਮੇਲ ਕਮੇਟੀ ਵਲੋਂ ਕੇਂਦਰ ਸਰਕਾਰ ਵਲੋਂ ਧੱਕੇਸ਼ਾਹੀ ਨਾਲ ਕਿਸਾਨਾਂ ਤੇ ਥੋਪੇ ਜਾ ਰਹੇ ਤਿੰਨ ਖੇਤੀ ਆਰਡੀਨੈਸਾਂ ਅਤੇ ਬਿਜਲੀ ਸੋਧ ਬਿੱਲ 2020 ਨੂੰ ਸੰਸਦ ਵਿੱਚ ਪਾਸ ਹੋਣ ਤੋਂ ਰੋਕਣ ਲਈ ਖਰੜ ਵਿਖੇ ਬੱਸ ਸਟੈਂਡ ਨੇੜੇ ਆਵਾਜਾਈ ਰੋਕ ਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ ਅਤੇ ਇਹ ਪ੍ਰਦਰਸ਼ਨ ਦੁਪਹਿਰ 2 ਵਜੇ ਤੱਕ ਜਾਰੀ ਰਿਹਾ|
ਇਸ ਦੌਰਾਨ ਕਿਸਾਨ ਜੱਥੇਬੰਦੀਆਂ ਨੇ ਖਰੜ ਬੱਸ ਅੱਡੇ ਦੇ ਆਸ-ਪਾਸ ਆਪਣੀਆਂ ਟਰਾਲੀਆਂ ਲਗਾ ਕੇ ਬੱਸਾਂ ਦੀ ਆਵਾਯਾਈ ਨੂੰ ਰੋਕਿਆ ਅਤੇ ਖਰੜ ਤੋਂ ਚੰਡੀਗੜ੍ਹ-ਲਾਂਡਰਾ, ਕੁਰਾਲੀ-ਰੋਪੜ ਅਤੇ ਮੋਰਿੰਡਾ ਨੂੰ ਜਾਣ ਵਾਲੀਆਂ ਬੱਸਾਂ ਨੂੰ ਰੋਕ ਦਿੱਤਾ ਜਿਸ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਅਤੇ ਲੋਕ ਤਪਦੀ ਗਰਮੀ ਵਿੱਚ ਖੱਜਲ ਖੁਆਰ ਹੁੰਦੇ ਰਹੇ| ਇਸ ਦੌਰਾਨ ਆਪਣੇ ਕੰਮਾਂ ਨੂੰ ਜਾਣ ਵਾਲੇ ਲੋਕਾਂ ਨੂੰ ਵੱਡੀ ਸੱਮਸਿਆ ਦਾ ਸਾਹਮਣਾ ਕਰਨਾ ਪਿਆ|
ਇਸ ਮੌਕੇ ਕਿਸਾਨ ਜੱਥੇਬੰਦੀਆਂ ਵਲੋਂ ਸ਼ਾਂਤਮਈ ਤਰੀਕੇ ਨਾਲ ਉੱਥੇ ਖੇਤੀ ਆਰਡੀਨੈਸਾਂ ਦੇ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ ਅਤੇ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕੀਤਾ ਗਿਆ| ਇਸ ਮੌਕੇ ਪੁਲੀਸ ਵਲੋਂ ਇੱਥੇ ਆਉਣ ਵਾਲੇ ਵਾਹਨਾਂ ਨੂੰ ਬਦਲਵੇਂ ਰੂਟ ਤੋਂ ਜਾਣ ਲਈ ਕਿਹਾ ਗਿਆ ਤਾਂ ਜੋ ਉੱਥੇ ਭੀੜ ਇੱਕਠੀ ਨਾ ਹੋ ਸਕੇ| ਬਾਅਦ ਦੁਪਹਿਰ 3 ਵਜੇ ਤੋਂ ਬਾਅਦ ਇੱਥੇ ਵਾਹਨਾਂ ਦੀ ਆਵਾਜਾਈ ਬਹਾਲ ਕੀਤੀ ਗਈ|
ਇਸ ਮੌਕੇ ਕਿਸਾਨ ਜੱਥੇਬੰਦੀਆਂ ਨੇ ਸ਼੍ਰੋਮਣੀ ਅਕਾਲੀ ਦਲ ਤੋਂ ਮੰਗ ਕੀਤੀ ਕਿ ਇਨ੍ਹਾਂ ਬਿੱਲਾਂ ਨੂੰ ਰੋਕਣ ਲਈ ਉਹ ਆਪਣੀ ਭਾਈਵਾਲ ਪਾਰਟੀ ਨੂੰ ਸਹਿਮਤ ਕਰੇ ਅਤੇ ਦੇਸ਼ ਦੀ ਕਿਸਾਨੀ ਅਤੇ ਅਰਥ ਵਿਵਸਥਾ ਨੂੰ ਬਚਾਉਣ ਲਈ ਹਰ ਹੀਲੇ ਦੀ ਵਰਤੋਂ ਕੀਤੀ ਜਾਵੇ| ਉਹਨਾਂ ਕਿਹਾ ਕਿ ਜੇਕਰ ਅਜਿਹਾ ਨਹੀਂ ਕੀਤਾ ਗਿਆ ਤਾਂ ਕਿਸਾਨਾਂ ਦੇ ਨਾਲ ਨਾਲ ਪਾਰਟੀ ਦਾ ਭਵਿੱਖ ਵੀ ਧੁੰਦਲਾ ਹੋ ਜਾਵੇਗਾ| ਉਹਨਾਂ ਚਿਤਾਵਨੀ ਦਿੱਤੀ ਕਿ ਜੇਕਰ ਕਿਸੇ ਵੀ ਪਾਰਲੀਮੇਂਟ ਮੈਂਬਰ ਵਲੋਂ ਬਿੱਲ ਦੇ ਹੱਕ ਵਿੱਚ ਵੋਟ ਪਾਈ ਗਈ ਜਾਂ ਇਨ੍ਹਾਂ ਬਿੱਲਾਂ ਦੇ ਵਿਰੋਧ ਤੋਂ ਬਚਣ ਲਈ ਗੈਰ ਹਾਜਿਰ ਰਿਹਾ ਗਿਆ ਤਾਂ ਉਸ ਮੈਂਬਰ ਨੂੰ ਪਿੰਡਾਂ ਵਿੱਚ ਵੜਨ ਨਹੀਂ ਦਿੱਤਾ ਜਾਵੇਗਾ|
ਇਸ ਮੌਕੇ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਇਹ ਖੇਤੀ ਆਰਡੀਨੈਸ ਕਿਸਾਨਾਂ ਦੇ ਨਾਲ ਨਾਲ ਆਮ ਲੋਕਾਂ ਨੂੰ ਵੀ ਬਰਬਾਦ ਕਰ ਦੇਣਗੇ ਕਿਉਂਕਿ ਕਿਸਾਨਾਂ ਦੀ ਆਮਦਨੀ ਘੱਟ ਹੋਣ ਦਾ ਸਿੱਧਾ ਅਸਰ ਆਮ ਲੋਕਾਂ ਦੀ ਆਮਦਨੀ ਤੇ ਵੀ ਪੈਣਾ ਹੈ| ਉਹਨਾਂ ਕਿਹਾ ਕਿ ਕੇਂਦਰ ਸਰਕਾਰ ਆਪਣੇ ਲਾਭ ਲਈ ਇਨ੍ਹਾਂ ਆਰਡੀਨੈਸਾਂ ਰਾਹੀਂ ਕਾਰਪੋਰੇਟ ਘਰਾਣਿਆਂ ਹੱਥ ਖੇਤੀਬਾੜੀ ਦੀ ਕਮਾਨ ਸੋਂਪ ਰਹੀ ਹੈ ਜਿਸ ਨਾਲ ਇਹ ਲੋਕ ਮਨਮਾਨੇ ਢੰਗ ਨਾਲ ਫਸਲਾਂ ਦੇ ਮੁਲ ਦਾ ਨਿਰਧਾਰਨ ਕਰ ਸਕਣਗੇ ਅਤੇ ਕਿਸਾਨਾਂ ਦੀ ਹਾਲਤ ਹੋਰ ਤਰਸਯੋਗ ਬਣ ਜਾਵੇਗੀ| ਉਹਨਾਂ ਕਿਹਾ ਕਿ ਜਿਹੜੇ ਆਗੂ ਐਮ.ਐਸ.ਪੀ. ਦੇ ਜਾਰੀ ਰਹਿਣ ਦੀ ਗੱਲ ਕਰਦੇ ਹਨ ਉਹਨਾਂ ਨੂੰ ਇਹ ਯਾਦ ਰੱਖਣਾ ਚਾਹੀਦਾ ਹੈ ਕਿ ਜਿਹਨਾਂ ਸੂਬਿਆਂ ਵਿੱਚ ਇਹ ਕਾਨੂੰਨ ਪਹਿਲਾਂ ਲਾਗੂ ਕੀਤੇ ਗਏ ਹਨ ਉੱਥੇ ਐਮ ਐਸ ਪੀ ਲਾਗੂ ਹੋਣ ਦੇ ਬਾਵਜੂਦ ਕਿਸਾਨਾਂ ਨੂੰ ਆਪਣੀ ਫਸਲ ਦਾ ਲੋੜੀਂਦਾ ਮੁੱਲ ਨਹੀਂ ਮਿਲਦਾ ਅਤੇ ਕਿਸਾਨ ਆਪਣੀ ਫਸਲ ਅੱਧੀ ਤੋਂ ਘੱਟ ਕੀਮਤ ਤੇ ਵੇਚਣ ਲਈ ਮਜਬੂਰ ਹਨ|
ਇਸ ਰੋਸ ਧਰਨੇ ਵਿੱਚ ਪ੍ਰਧਾਨ ਦਵਿੰਦਰ ਸਿੰਘ ਦੇਹਕਲਾ ਅਤੇ ਰਵਿੰਦਰ ਸਿੰਘ ਦੇਹਕਲਾ, ਪ੍ਰੈਸ ਸਕੱਤਰ ਨੱਛਤਰ ਸਿੰਘ ਬੈਦਵਾਣ, ਮੀਤ ਪ੍ਰਧਾਨ ਜਸਪਾਲ ਸਿੰਘ ਨਿਆਮੀਆਂ, ਬਹਾਦਰ ਸਿੰਘ ਨਿਆਮੀਆ, ਗਿਆਨ ਸਿੰਘ ਧੜਾਕ, ਮਨਪ੍ਰੀਤ ਸਿੰਘ ਖੇੜੀ, ਗੁਰਮੀਤ ਸਿੰਘ ਖੂਨੀ ਮਾਜਰਾ, ਬਲਵਿੰਦਰ ਸਿੰਘ ਰਸਨਹੇੜੀ, ਗੁਰਨਾਮ ਸਿੰਘ ਦਾਊਂ, ਕੁਲਦੀਪ ਸਿੰਘ ਕੁਰੜੀ, ਕਰਮ ਸਿੰਘ ਕਾਰਕੌਰ, ਰਾਜਬੀਰ ਸਿੰਘ ਨੱਗਲ, ਬਲਵਿੰਦਰ ਭਜੌਲੀ, ਅਜੈਬ ਸਿੰਘ ਘੜੂੰਆਂ, ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਰਾਜੇਸ਼ ਸੂਦ ਖਰੜ ਮੰਡੀ, ਅੰਮ੍ਰਿਤਪਾਲ ਸਿੰਘ ਪ੍ਰਧਾਨ, ਅਮਨਦੀਪ ਸਿੰਘ ਗਰਗ, ਪ੍ਰਵੇਸ਼ ਬਾਂਸਲ, ਰਵਿੰਦਰਪਾਲ ਭੋਲਾ ਅਤੇ ਸਮੂਹ ਕਿਸਾਨ ਹਾਜਿਰ ਸਨ|

Previous Post

ਨਕਲੀ ਕਰੰਸੀ ਨਾਲ ਚੰਡੀਗੜ੍ਹ ਦੇ 5 ਜਣੇ ਗੋਆ ‘ਚ ਗ੍ਰਿਫਤਾਰ

Next Post

ਸੁਪਰੀਮ ਕੋਰਟ ਵਲੋਂ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਗ੍ਰਿਫਤਾਰੀ ਤੇ ਰੋਕ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਸੁਪਰੀਮ ਕੋਰਟ ਵਲੋਂ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਗ੍ਰਿਫਤਾਰੀ ਤੇ ਰੋਕ

ਸੁਪਰੀਮ ਕੋਰਟ ਵਲੋਂ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਗ੍ਰਿਫਤਾਰੀ ਤੇ ਰੋਕ

Recommended

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਦਿਨ ਰਾਤ ਦੇ ਪੰਜ ਰੋਜ਼ਾ ਧਰਨਿਆਂ ਲਈ ਵਿਉਂਤਬੰਦੀ ਮੀਟਿੰਗ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਦਿਨ ਰਾਤ ਦੇ ਪੰਜ ਰੋਜ਼ਾ ਧਰਨਿਆਂ ਲਈ ਵਿਉਂਤਬੰਦੀ ਮੀਟਿੰਗ

August 21, 2024
ਸਿਹਤ ਮੰਤਰੀ ਨੇ 36 ਮੈਡੀਕਲ ਲੈਬ-ਟੈਕਨੀਸ਼ਨਾਂ ਨੂੰ ਨਿਯੁਕਤੀ ਪੱਤਰ ਦਿੱਤੇ

ਸਿਹਤ ਮੰਤਰੀ ਨੇ 36 ਮੈਡੀਕਲ ਲੈਬ-ਟੈਕਨੀਸ਼ਨਾਂ ਨੂੰ ਨਿਯੁਕਤੀ ਪੱਤਰ ਦਿੱਤੇ

January 16, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In