• About
  • Contact
  • Hindi News
  • English News
Sunday, June 15, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਸੁਪਰੀਮ ਕੋਰਟ ਵਲੋਂ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਗ੍ਰਿਫਤਾਰੀ ਤੇ ਰੋਕ

Asli Punjabi by Asli Punjabi
September 15, 2020
in Top Stories
0
ਸੁਪਰੀਮ ਕੋਰਟ ਵਲੋਂ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਗ੍ਰਿਫਤਾਰੀ ਤੇ ਰੋਕ
586
SHARES
3.3k
VIEWS
Share on FacebookShare on TwitterShare on Whatsapp

You might also like

ਅਹਿਮਦਾਬਾਦ ਹਾਦਸੇ ਵਿਚ ਬਚੇ ਇਕਲੌਤੇ ‘ਵਿਸ਼ਵਾਸ’ ਨੂੰ ਮਿਲੇ PM ਮੋਦੀ, ਦੱਸੀ ਸਾਰੀ ਕਹਾਣੀ

ਪ੍ਰਧਾਨ ਮੰਤਰੀ ਮੋਦੀ ਅਹਿਮਦਾਬਾਦ ਜਹਾਜ਼ ਹਾਦਸੇ ਵਾਲੀ ਥਾਂ ‘ਤੇ ਪਹੁੰਚੇ

ਲੋਕਾਂ ਨੂੰ ਹੁਣ ਵਟਸਐਪ ’ਤੇ ਮਿਲੇਗੀ ਜਮ੍ਹਾਂਬੰਦੀ : MLA ਸ਼ੈਰੀ ਕਲਸੀ

ਸੈਣੀ ਨੂੰ ਪੁਲੀਸ ਜਾਂਚ ਵਿੱਚ ਸਹਿਯੋਗ ਕਰਨ ਦੇ ਹੁਕਮ,
ਪੰਜਾਬ ਸਰਕਾਰ ਨੂੰ ਦੋ ਹਫਤਿਆਂ ਵਿੱਚ ਆਪਣਾ ਪੱਖ ਰੱਖਣ ਲਈ ਕਿਹਾ
ਐਸ.ਏ.ਐਸ.ਨਗਰ, 15 ਸਤੰਬਰ – ਪੰਜਾਬ ਪੁਲੀਸ ਦੇ ਸਾਬਕਾ ਮੁਖੀ ਸੁਮੇਧ ਸੈਧੀ ਨੂੰ ਵੱਡੀ ਰਾਹਤ ਦਿੰਦਿਆਂ ਸੁਪਰੀਮ ਕੋਰਟ ਨੇ ਮੁਹਾਲੀ ਦੇ ਵਸਨੀਕ ਅਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ ਤਿੰਨ ਦਹਾਕੇ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਮਾਮਲੇ ਵਿੱਚ ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੇ ਫਿਲਹਾਲ ਆਰਜ਼ੀ ਰੋਕ ਲਗਾ ਦਿੱਤੀ ਹੈ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਮਾਮਲੇ ਵਿੱਚ ਜੁਆਬ ਦਾਖਲ ਕਰਨ ਲਈ ਕਿਹਾ ਹੈ| ਇਸਦੇ ਨਾਲ ਹੀ ਮਾਣਯੋਗ ਅਦਾਲਤ ਵਲੋਂ ਸੈਣੀ ਨੂੰ ਪੁਲੀਸ ਜਾਂਚ ਵਿੱਚ ਸਹਿਯੋਗ ਦੇਣ ਦੇ ਆਦੇਸ਼ ਦਿੱਤੇ ਗਏ ਹਨ|
ਸੁਪਰੀਮ ਕੋਰਟ ਦੇ ਜੱਜ ਜਸਟਿਸ ਅਸ਼ੋਕ ਭੂਸ਼ਣ, ਜਸਟਿਸ ਆਰ ਸੁਭਾਸ਼ ਰੈਡੀ ਅਤੇ ਜਸਟਿਸ ਐਮਆਰ ਸ਼ਾਹ ਤੇ ਆਧਾਰਿਤ ਵਿਸ਼ੇਸ਼ ਬੈਂਚ ਨੇ ਅੱਜ ਸੈਣੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਤੇ ਸੁਣਵਾਈ ਕੀਤੀ| ਕੋਰੋਨਾ ਮਹਾਮਾਰੀ ਪ੍ਰਕੋਪ ਦੇ ਮੱਦੇਨਜ਼ਰ ਵੀਡੀਓ ਕਾਨਫਰੰਸਿੰਗ ਰਾਹੀਂ ਸੈਣੀ ਦੀ ਪਟੀਸ਼ਨ ਤੇ ਸੁਣਵਾਈ ਹੋਈ| ਸੁਮੇਧ ਸੈਣੀ ਵਲੋਂ ਪੇਸ਼ ਹੋਏ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਸੈਣੀ ਨੂੰ ਇਕ ਜ਼ਾਂਬਾਜ਼ ਅਤੇ ਮਿਹਨਤੀ ਅਫ਼ਸਰ ਦੱਸਦਿਆਂ ਉਹਨਾਂ ਨੂੰ ਜਮਾਨਤ ਦੇਣ ਦੀ ਮੰਗ ਕੀਤੀ| ਦੂਜੇ ਪਾਸੇ ਪੰਜਾਬ ਸਰਕਾਰ ਅਤੇ ਪੰਜਾਬ ਪੁਲੀਸ ਵੱਲੋਂ ਸੈਣੀ ਦੀ ਜ਼ਮਾਨਤ ਅਰਜ਼ੀ ਦਾ ਵਿਰੋਧ ਕਰਦਿਆਂ ਦਲੀਲਾਂ ਦਿੱਤੀਆਂ ਗਈਆਂ|
ਸਰਵਉੱਚ ਅਦਾਲਤ ਵਲੋਂ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫਿਲਹਾਲ ਸਾਬਕਾ ਡੀਜੀਪੀ ਦੀ ਗ੍ਰਿਫ਼ਤਾਰੀ ਤੇ ਰੋਕ ਲਗਾਉਂਦਿਆਂ ਸੈਣੀ ਨੂੰ ਪੁਲੀਸ ਜਾਂਚ ਵਿੱਚ ਪੂਰਾ ਸਹਿਯੋਗ ਦੇਣ ਲਈ ਕਿਹਾ ਗਿਆ ਹੈ|
ਇੱਥੇ ਜਿਕਰਯੋਗ ਹੈ ਕਿ 12 ਸਤੰਬਰ ਨੂੰ ਮੁਹਾਲੀ ਦੇ ਫਸਟ ਕਲਾਸ ਜੁਡੀਸ਼ੀਅਲ ਮੈਜਿਸਟਰੇਟ ਸ੍ਰੀ ਰਵਤੇਸ਼ ਇੰਦਰਜੀਤ ਸਿੰਘ ਦੀ ਅਦਾਲਤ ਵਲੋਂ ਸੁਮੇਧ ਸੈਣੀ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਦਿਆਂ ਹੁਕਮ ਦਿੱਤੇ ਗਏ ਹਨ ਕਿ ਸੈਣੀ ਨੂੰ 25 ਸਤੰਬਰ ਤੱਕ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇ| ਇਸ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਵਲੋਂ ਸੁਮੇਧ ਸੈਣੀ ਦੀ ਗ੍ਰਿਫਤਾਰੀ ਲਈ ਵੱਖ ਵੱਖ ਥਾਵਾਂ ਤੇ ਛਾਪੇਮਾਰੀ ਕੀਤੀ ਜਾ ਰਹੀ ਸੀ|
ਜਿਕਰਯੋਗ ਹੈ ਕਿ 1991 ਵਿੱਚ ਚੰਡੀਗੜ੍ਹ ਪੁਲੀਸ ਵਲੋਂ ਬਲਵੰਤ ਸਿੰਘ ਮੁਲਤਾਨੀ ਨੂੰ ਮੁਹਾਲੀ ਦੇ ਫੇਜ਼ 7 ਦੇ ਇੱਕ ਮਕਾਨ ਵਿੱਚੋਂ ਕਾਬੂ ਕਰਕੇ ਲਿਜਾਣ ਅਤੇ ਉਸਤੋਂ ਬਾਅਦ ਉਹਨਾਂ ਦਾ ਕੋਈ ਥਹੁ ਪਤਾ ਨਾ ਲੱਗਣ ਦੇ ਮਾਮਲੇ ਵਿੱਚ ਪੰਜਾਬ ਪੁਲੀਸ ਦੇ ਸਾਬਕਾ ਡੀ ਜੀ ਪੀ ਸੁਮੇਧ ਸੈਣੀ (ਜੋ ਉਸ ਵੇਲੇ ਚੰਡੀਗੜ੍ਹ ਦੇ ਐਸ ਐਸ ਪੀ ਸਨ) ਸਮੇਤ ਕੁੱਝ ਹੋਰ ਪੁਲੀਸ ਅਧਿਕਾਰੀਆਂ ਦੇ ਖਿਲਾਫ ਬੀਤੀ 6 ਮਈ ਨੂੰ ਥਾਣਾ ਮਟੌਰ ਵਿਖੇ ਆਈ ਪੀ ਸੀ ਦੀ ਧਾਰਾ 364, 201, 334, 330, 219, 120 ਬੀ ਤਹਿਤ ਐਫ ਆਈ ਆਰ ਦਰਜ ਕੀਤੀ ਗਈ ਸੀ| ਹਾਲਾਂਕਿ ਇਸ ਮਾਮਲੇ ਵਿੱਚ ਸਾਬਕਾ ਡੀ ਜੀ ਪੀ ਨੂੰ ਅੰਤਰਿਮ ਜਮਾਨਤ ਮਿਲ ਗਈ ਸੀ| ਬਾਅਦ ਵਿੱਚ ਇਸ ਮਾਮਲੇ ਵਿੱਚ ਸੁਮੇਧ ਸੈਣੀ ਦੇ ਨਾਲ ਨਾਮਜਦ ਚੰਡੀਗੜ੍ਹ ਪੁਲੀਸ ਦੇ ਦੋ ਅਧਿਕਾਰੀਆਂ ਜਗੀਰ ਸਿੰਘ ਅਤੇ ਕੁਲਦੀਪ ਸਿੰਘ ਨੇ ਸੁਮੇਧ ਸੈਣੀ ਦੇ ਖਿਲਾਫ ਵਾਇਦਾ ਮੁਆਫ ਗਵਾਹ ਬਣਦਿਆਂ ਅਦਾਲਤ ਵਿੱਚ ਆਪਣੇ ਬਿਆਨ ਦਰਜ ਕਰਵਾ ਦਿੱਤੇ ਸਨ ਜਿਹਨਾਂ ਵਿੱਚ ਬਲਵੰਤ ਸਿੰਘ ਮੁਲਤਾਨੀ ਉੱਪਰ ਢਾਹੇ ਗਏ ਗੈਰ ਮਨੁੱਖੀ ਜੁਲਮਾਂ ਦਾ ਵੇਰਵਾ ਦਿੱਤਾ ਗਿਆ ਸੀ ਅਤੇ ਇਸ ਉਪਰੰਤ ਬੀਤੀ 21 ਅਗਸਤ ਨੂੰ ਮੁਹਾਲੀ ਦੀ ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ ਰਸਵੀਨ ਕੌਰ ਦੀ ਅਦਾਲਤ ਨੇ ਸੈਣੀ ਦੇ ਖਿਲਾਫ ਦਰਜ ਐਫ ਆਈ ਆਰ ਵਿੱਚ ਆਈ ਪੀ ਸੀ ਦੀ ਧਾਰਾ 302 ਨੂੰ ਸ਼ਾਮਿਲ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਸਨ|
ਇਸ ਮਾਮਲੇ ਵਿੱਚ ਆਈ ਪੀ ਸੀ ਦੀ ਧਾਰਾ 302 ਸ਼ਾਮਿਲ ਕੀਤੇ ਜਾਣ ਤੋਂ ਬਾਅਦ ਤੋਂ ਹੀ ਸੈਣੀ ਰੂਪੋਸ਼ ਚਲ ਰਹੇ ਹਨ| ਇਸ ਦੌਰਾਨ ਸੈਣੀ ਵਲੋਂ ਪਹਿਲਾਂ ਹੇਠਲੀ ਅਦਾਲਤ ਵਿੱਚ ਜਮਾਨਤ ਦੀ ਅਰਜੀ ਦਾਖਿਲ ਕੀਤੀ ਸੀ ਜਿਸਦੇ ਰੱਦ ਹੋਣ ਤੋਂ ਬਾਅਦ ਉਹਨਾਂ ਵਲੋਂ ਪੰਜਾਬ ਅਤੇ ਹਾਈਕੋਰਟ ਦਾ ਦਰਵਾਜਾ ਖੜਕਾਇਆ ਗਿਆ ਪਰੰਤੂ ਹਾਈਕੋਰਟ ਵਲੋਂ ਵੀ ਸੈਣੀ ਦੀ ਜਮਾਨਤ ਦੀ ਅਰਜੀ ਖਾਰਿਜ ਕਰ ਦਿੱਤੀ ਗਈ ਅਤੇ ਇਸ ਦੌਰਾਨ ਸੈਣੀ ਦੇ ਪੇਸ਼ ਨਾ ਹੋਣ ਕਾਰਨ ਅਦਾਲਤ ਵਲੋਂ ਉਹਨਾਂ ਦੇ ਗ੍ਰਿਫਤਾਰੀ ਵਾਰੰਟ ਵੀ ਜਾਰੀ ਕਰ ਦਿੱਤੇ ਗਏ ਸਨ ਪਰੰਤੂ ਹੁਣ ਦੇਸ਼ ਦੀ ਸਰਵਉੱਚ ਅਦਾਤਲ ਵਲੋਂ ਸੈਣੀ ਨੂੰ ਰਾਹਤ ਦੇ ਦਿੱਤੀ ਗਈ ਹੈ ਅਤੇ ਭਾਵੇਂ ਆਰਜੀ ਤੌਰ ਤੇ ਹੀ ਸਹੀ ਪਰ ਉਹਨਾਂ ਦੇ ਸਿਰ ਤੇ ਲਮਕ ਰਹੀ ਗ੍ਰਿਫਤਾਰੀ ਦੀ ਤਲਵਾਰ ਵੀ ਹਟ ਗਈ ਹੈ|

Previous Post

ਖੇਤੀ ਆਰਡੀਨੈਸਾਂ ਦੇ ਖਿਲਾਫ ਕਿਸਾਨਾਂ ਦਾ ਚੱਕਾ ਜਾਮ

Next Post

ਮੋਦੀ ਸਰਕਾਰ ਕੋਲ ਤਾਲਾਬੰਦੀ ਦੌਰਾਨ ਮਜਦੂਰਾਂ ਦੀਆਂ ਮੌਤਾਂ ਦਾ ਕੋਈ ਅੰਕੜਾ ਨਹੀਂ : ਰਾਹੁਲ ਗਾਂਧੀ

Asli Punjabi

Asli Punjabi

Related Posts

ਅਹਿਮਦਾਬਾਦ ਹਾਦਸੇ ਵਿਚ ਬਚੇ ਇਕਲੌਤੇ ‘ਵਿਸ਼ਵਾਸ’ ਨੂੰ ਮਿਲੇ PM ਮੋਦੀ, ਦੱਸੀ ਸਾਰੀ ਕਹਾਣੀ
Top Stories

ਅਹਿਮਦਾਬਾਦ ਹਾਦਸੇ ਵਿਚ ਬਚੇ ਇਕਲੌਤੇ ‘ਵਿਸ਼ਵਾਸ’ ਨੂੰ ਮਿਲੇ PM ਮੋਦੀ, ਦੱਸੀ ਸਾਰੀ ਕਹਾਣੀ

by Asli Punjabi
June 13, 2025
ਪ੍ਰਧਾਨ ਮੰਤਰੀ ਮੋਦੀ ਅਹਿਮਦਾਬਾਦ ਜਹਾਜ਼ ਹਾਦਸੇ ਵਾਲੀ ਥਾਂ ‘ਤੇ ਪਹੁੰਚੇ
Top Stories

ਪ੍ਰਧਾਨ ਮੰਤਰੀ ਮੋਦੀ ਅਹਿਮਦਾਬਾਦ ਜਹਾਜ਼ ਹਾਦਸੇ ਵਾਲੀ ਥਾਂ ‘ਤੇ ਪਹੁੰਚੇ

by Asli Punjabi
June 13, 2025
ਲੋਕਾਂ ਨੂੰ ਹੁਣ ਵਟਸਐਪ ’ਤੇ ਮਿਲੇਗੀ ਜਮ੍ਹਾਂਬੰਦੀ : MLA ਸ਼ੈਰੀ ਕਲਸੀ
Top Stories

ਲੋਕਾਂ ਨੂੰ ਹੁਣ ਵਟਸਐਪ ’ਤੇ ਮਿਲੇਗੀ ਜਮ੍ਹਾਂਬੰਦੀ : MLA ਸ਼ੈਰੀ ਕਲਸੀ

by Asli Punjabi
June 13, 2025
ਡਾ. ਗੁਰਪ੍ਰੀਤ ਕੌਰ ਮਾਨ ਅਰੋੜਾ ਲਈ ਕਰ ਰਹੇ ਹਨ ਜ਼ੋਰਦਾਰ ਪ੍ਰਚਾਰ
Top Stories

ਡਾ. ਗੁਰਪ੍ਰੀਤ ਕੌਰ ਮਾਨ ਅਰੋੜਾ ਲਈ ਕਰ ਰਹੇ ਹਨ ਜ਼ੋਰਦਾਰ ਪ੍ਰਚਾਰ

by Asli Punjabi
June 13, 2025
Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ
Top Stories

Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ

by Asli Punjabi
June 11, 2025
Next Post
ਮੋਦੀ ਸਰਕਾਰ ਕੋਲ ਤਾਲਾਬੰਦੀ ਦੌਰਾਨ ਮਜਦੂਰਾਂ ਦੀਆਂ ਮੌਤਾਂ ਦਾ ਕੋਈ ਅੰਕੜਾ ਨਹੀਂ : ਰਾਹੁਲ ਗਾਂਧੀ

ਮੋਦੀ ਸਰਕਾਰ ਕੋਲ ਤਾਲਾਬੰਦੀ ਦੌਰਾਨ ਮਜਦੂਰਾਂ ਦੀਆਂ ਮੌਤਾਂ ਦਾ ਕੋਈ ਅੰਕੜਾ ਨਹੀਂ : ਰਾਹੁਲ ਗਾਂਧੀ

Recommended

ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਕੀਤੀ ਜੱਥੇ. ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ

ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਕੀਤੀ ਜੱਥੇ. ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ

September 10, 2020
ਸੋਨੂੰ ਸੂਦ, ਸਟੇਟ ਆਈਕਨ ਨਿਯੁਕਤ

ਸੋਨੂੰ ਸੂਦ, ਸਟੇਟ ਆਈਕਨ ਨਿਯੁਕਤ

November 17, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਹਿਮਦਾਬਾਦ ਹਾਦਸੇ ਵਿਚ ਬਚੇ ਇਕਲੌਤੇ ‘ਵਿਸ਼ਵਾਸ’ ਨੂੰ ਮਿਲੇ PM ਮੋਦੀ, ਦੱਸੀ ਸਾਰੀ ਕਹਾਣੀ
Top Stories

ਅਹਿਮਦਾਬਾਦ ਹਾਦਸੇ ਵਿਚ ਬਚੇ ਇਕਲੌਤੇ ‘ਵਿਸ਼ਵਾਸ’ ਨੂੰ ਮਿਲੇ PM ਮੋਦੀ, ਦੱਸੀ ਸਾਰੀ ਕਹਾਣੀ

June 13, 2025
ਪ੍ਰਧਾਨ ਮੰਤਰੀ ਮੋਦੀ ਅਹਿਮਦਾਬਾਦ ਜਹਾਜ਼ ਹਾਦਸੇ ਵਾਲੀ ਥਾਂ ‘ਤੇ ਪਹੁੰਚੇ
Top Stories

ਪ੍ਰਧਾਨ ਮੰਤਰੀ ਮੋਦੀ ਅਹਿਮਦਾਬਾਦ ਜਹਾਜ਼ ਹਾਦਸੇ ਵਾਲੀ ਥਾਂ ‘ਤੇ ਪਹੁੰਚੇ

June 13, 2025
ਲੋਕਾਂ ਨੂੰ ਹੁਣ ਵਟਸਐਪ ’ਤੇ ਮਿਲੇਗੀ ਜਮ੍ਹਾਂਬੰਦੀ : MLA ਸ਼ੈਰੀ ਕਲਸੀ
Top Stories

ਲੋਕਾਂ ਨੂੰ ਹੁਣ ਵਟਸਐਪ ’ਤੇ ਮਿਲੇਗੀ ਜਮ੍ਹਾਂਬੰਦੀ : MLA ਸ਼ੈਰੀ ਕਲਸੀ

June 13, 2025
Bathinda Big News ਇੰਸਟਗਰਾਮ ਤੇ ਅਸ਼ਲੀਲ ਵੀਡੀਓ ਪਾਉਣ ਕਾਰਨ ਹੋਇਆ ਭਾਬੀ ਕਮਲ ਕੌਰ ਦਾ ਕਤਲ
Punjab

Bathinda Big News ਇੰਸਟਗਰਾਮ ਤੇ ਅਸ਼ਲੀਲ ਵੀਡੀਓ ਪਾਉਣ ਕਾਰਨ ਹੋਇਆ ਭਾਬੀ ਕਮਲ ਕੌਰ ਦਾ ਕਤਲ

June 13, 2025
ਭੂਮੀ ਚੌਹਾਨ ਦੀ ਅਹਿਮਦਾਬਾਦ ਹਵਾਈ ਹਾਦਸੇ ਵਿਚ ਇਸ ਤਰ੍ਹਾਂ ਬਚੀ ਜਾਨ ?
National

ਭੂਮੀ ਚੌਹਾਨ ਦੀ ਅਹਿਮਦਾਬਾਦ ਹਵਾਈ ਹਾਦਸੇ ਵਿਚ ਇਸ ਤਰ੍ਹਾਂ ਬਚੀ ਜਾਨ ?

June 13, 2025
ਖੇਤੀ ਮਸ਼ੀਨਰੀ/ਸੰਦਾਂ ਦਾ ਡਰਾਅ ਕੱਢ ਕੇ ਲਾਭਪਾਤਰੀਆਂ ਦੀ ਕੀਤੀ ਚੋਣ
Punjab

ਖੇਤੀ ਮਸ਼ੀਨਰੀ/ਸੰਦਾਂ ਦਾ ਡਰਾਅ ਕੱਢ ਕੇ ਲਾਭਪਾਤਰੀਆਂ ਦੀ ਕੀਤੀ ਚੋਣ

June 13, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In